19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਪੁਲਿਸ ਵਿਭਾਗ 'ਚੋਂ ਸੇਵਾ-ਮੁਕਤ ਹੋਏ ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

ਅਜੀਤ ਡੈਸਕ 31-08-2025
ਯਮੁਨਾਨਗਰ, 30 ਅਗਸਤ (ਗੁਰਦਿਆਲ ਸਿੰਘ ਨਿਮਰ)-ਪੁਲਿਸ ਪਰਿਵਾਰ ਦੇ 12 ਮੈਂਬਰ ਅੱਜ ਸੇਵਾ-ਮੁਕਤ ਹੋਏ, ਜਿਨ੍ਹਾਂ ਨੂੰ ਡਿਪਟੀ ਸੁਪਰਡੈਂਟ ਆਫ਼ ਪੁਲਿਸ ਕੰਵਲਜੀਤ ਸਿੰਘ ਵਲੋਂ ਸ਼ੁਭਕਾਮਨਾਵਾਂ ਦਿੱਤੀਆਂ ਗਈਆਂ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਪੁਲਿਸ ਬੁਲਾਰੇ ਨੇ ਦੱਸਿਆ ਕਿ ਐਸ. ਪੀ. ਕਮਲਦੀਪ ਗੋਇਲ ਦੀ ਅਗਵਾਈ ਹੇਠ ਅੱਜ ਪੁਲਿਸ ਲਾਈਨ ਜਗਾਧਰੀ ਵਿਖੇ ਪੁਲਿਸ ਵਿਭਾਗ 'ਚ ਆਪਣੀ ਸੇਵਾ ਪੂਰੀ ਕਰਨ ਵਾਲੇ ਆਰਨੇਰੀ ਇੰਸਪੈਕਟਰ, ਸਬ-ਇੰਸਪੈਕਟਰ ਅਤੇ ਹੈੱਡ ਕਾਂਸਟੇਬਲ ਪੱਧਰ ਦੇ ਪੁਲਿਸ ਅਧਿਕਾਰੀਆਂ ਲਈ ਇਕ ਵਿਦਾਇਗੀ ਪਾਰਟੀ ਦਾ ਪ੍ਰਬੰਧ ਕੀਤਾ ਗਿਆ | ਇਸ ਮੌਕੇ ਡਿਪਟੀ ਸੁਪਰਡੈਂਟ ਆਫ਼ ਪੁਲਿਸ ਕੰਵਲਜੀਤ ਸਿੰਘ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਭਰਦਿਆਂ ਸਾਰੇ ਸੇਵਾ-ਮੁਕਤ ਮੈਂਬਰਾਂ ਨੂੰ ਵਧਾਈ ਦਿੱਤੀ | ਇਸ ਮੌਕੇ ਜ਼ਿਲ੍ਹਾ ਪੁਲਿਸ ਦੇ ਅਧਿਕਾਰੀ ਅਤੇ ਕਰਮਚਾਰੀ ਵੀ ਹਾਜ਼ਰ ਸਨ | ਇਸ ਮੌਕੇ ਸੇਵਾ-ਮੁਕਤ ਹੋਣ ਵਾਲੇ ਆਨਰੇਰੀ ਇੰਸਪੈਕਟਰ ਜਸਵੰਤ ਸਿੰਘ, ਸੁਰਿੰਦਰ ਸਿੰਘ, ਸਬ-ਇੰਸਪੈਕਟਰ ਸ਼ਸ਼ੀ ਕੁਮਾਰ, ਪਰਮਿੰਦਰ ਸਿੰਘ, ਭੁਪਿੰਦਰ ਸਿੰਘ, ਬਲਵਿੰਦਰ ਸਿੰਘ, ਰਮੇਸ਼ ਕੁਮਾਰ, ਤਰਸੇਮ ਲਾਲ, ਏ. ਐਸ. ਆਈ. ਪ੍ਰਦੀਪ ਸਿੰਘ ਅਤੇ ਹੈੱਡ ਕਾਂਸਟੇਬਲ ਸੁਦੇਸ਼ ਪਾਲ, ਦਰਜਾ 4 ਕਰਮਚਾਰੀ ਕਿਸ਼ਨ ਕੁਮਾਰ ਆਦਿ ਦੇ ਪਰਿਵਾਰਕ ਮੈਂਬਰ ਵੀ ਹਾਜ਼ਰ ਸਨ | ਇਸ ਮੌਕੇ ਮੁੱਖ ਮਹਿਮਾਨ ਡਿਪਟੀ ਸੁਪਰਡੈਂਟ ਆਫ਼ ਪੁਲਿਸ ਕੰਵਲਜੀਤ ਸਿੰਘ ਨੇ ਕਿਹਾ ਕਿ ਇਨ੍ਹਾਂ ਪੁਲਿਸ ਮੁਲਾਜ਼ਮਾਂ ਨੇ ਆਪਣੀ ਡਿਊਟੀ ਪੂਰੀ ਇਮਾਨਦਾਰੀ ਨਾਲ ਨਿਭਾਉਂਦੇ ਹੋਏ ਆਮ ਲੋਕਾਂ ਦੀ ਸੇਵਾ ਕੀਤੀ ਹੈ ਅਤੇ ਹੁਣ ਸੇਵਾ-ਮੁਕਤੀ ਤੋਂ ਬਾਅਦ ਉਹ ਆਪਣੇ ਪਰਿਵਾਰ ਨਾਲ ਖ਼ੁਸਹਾਲ ਜੀਵਨ ਬਤੀਤ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਸੇਵਾ-ਮੁਕਤੀ ਤੋਂ ਬਾਅਦ ਵੀ ਇਹ ਮੁਲਾਜ਼ਮ ਪੁਲਿਸ ਪਰਿਵਾਰ ਦਾ ਹਿੱਸਾ ਰਹਿਣਗੇ ਅਤੇ ਜੇਕਰ ਉਨ੍ਹਾਂ ਨੂੰ ਭਵਿੱਖ 'ਚ ਕਿਸੇ ਵੀ ਤਰ੍ਹਾਂ ਦੀ ਮਦਦ ਦੀ ਲੋੜ ਪੈਂਦੀ ਹੈ ਤਾਂ ਉਹ ਬਿਨਾਂ ਝਿਜਕ ਆਪਣੇ ਪੁਲਿਸ ਪਰਿਵਾਰ ਨਾਲ ਸੰਪਰਕ ਕਰ ਸਕਦੇ ਹਨ | ਉਨ੍ਹਾਂ ਕਿਹਾ ਕਿ ਪੁਲਿਸ ਵਿਭਾਗ ਆਪਣੇ ਪਰਿਵਾਰਕ ਮੈਂਬਰਾਂ ਦੀ ਮਦਦ ਲਈ ਹਮੇਸ਼ਾ ਤਿਆਰ ਰਹੇਗਾ ਅਤੇ ਹਰ ਸੰਭਵ ਸਹਾਇਤਾ ਪ੍ਰਦਾਨ ਕਰੇਗਾ |
ਪਿਛਲੀ ਖ਼ਬਰ ਭਾਜਪਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਸੇਵਾ ਪੰਦ੍ਹਰਵਾੜੇ ਵਜੋਂ ਮਨਾਏਗੀ : ਰਾਜੇਸ਼ ਸਪਰਾ ਅਗਲੀ ਖ਼ਬਰ ਅੱਜ ਵੀ ਸੰਵਿਧਾਨਕ ਹੱਕਾਂ ਤੋਂ ਵਾਂਝੇ ਹਨ ਵਿਮੁਕਤ ਜਾਤੀਆਂ ਦੇ ਲੋਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।