19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਭਾਜਪਾ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਨੂੰ ਸੇਵਾ ਪੰਦ੍ਹਰਵਾੜੇ ਵਜੋਂ ਮਨਾਏਗੀ : ਰਾਜੇਸ਼ ਸਪਰਾ

ਅਜੀਤ ਡੈਸਕ 31-08-2025
ਯਮੁਨਾਨਗਰ, 30 ਅਗਸਤ (ਗੁਰਦਿਆਲ ਸਿੰਘ ਨਿਮਰ)-ਭਾਜਪਾ ਜ਼ਿਲ੍ਹਾ ਸੰਗਠਨ ਦੀ ਵਰਚੁਅਲ ਮੀਟਿੰਗ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਸਪਰਾ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਭਾਜਪਾ ਦੇ ਜ਼ਿਲ੍ਹਾ ਅਹੁਦੇਦਾਰਾਂ, ਮੋਰਚੇ ਦੇ ਜ਼ਿਲ੍ਹਾ ਪ੍ਰਧਾਨ ਅਤੇ ਮੰਡਲ ਪ੍ਰਧਾਨ ਵੀ ਹਾਜ਼ਰ ਸਨ | ਮੀਟਿੰਗ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਹੋਣ ਵਾਲੇ ਸੇਵਾ ਪ੍ਰੋਗਰਾਮਾਂ ਦਾ ਬਲੂ-ਪਿ੍ੰਟ ਤਿਆਰ ਕੀਤਾ ਗਿਆ | ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਜੇਸ਼ ਸਪਰਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਜਨਮ ਦਿਨ ਮੌਕੇ ਯਮੁਨਾਨਗਰ ਜ਼ਿਲ੍ਹੇ 'ਚ 17 ਸਤੰਬਰ ਤੋਂ 2 ਅਕਤੂਬਰ ਤੱਕ ਸੇਵਾ ਪੰਦ੍ਹਰਵਾੜਾ ਮਨਾਇਆ ਜਾਵੇਗਾ, ਜਿਸ ਦੌਰਾਨ ਭਾਜਪਾ ਵਰਕਰ ਸੇਵਾ ਕਾਰਜ ਕਰਦੇ ਹੋਏ ਕਈ ਗਤੀਵਿਧੀਆਂ ਕਰਨਗੇ, ਜਿਸ ਲਈ ਜ਼ਿਲ੍ਹਾ ਪੱਧਰੀ ਅਤੇ ਮੰਡਲ ਪੱਧਰੀ ਟੀਮਾਂ ਬਣਾਈਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਸੇਵਾ ਪੰਦ੍ਹਰਵਾੜੇ ਤਹਿਤ 17 ਸਤੰਬਰ ਤੋਂ 2 ਅਕਤੂਬਰ ਤੱਕ ਭਾਜਪਾ ਜ਼ਿਲ੍ਹਾ ਸੰਗਠਨ ਖ਼ੂਨਦਾਨ ਕੈਂਪ, ਸਫ਼ਾਈ ਮੁਹਿੰਮ, ਮਾਂ ਦੇ ਨਾਂਅ 'ਤੇ ਇਕ ਰੁੱਖ, ਪੇਂਟਿੰਗ ਮੁਕਾਬਲਾ, ਮੁਫ਼ਤ ਸਿਹਤ ਜਾਂਚ ਕੈਂਪ, ਪ੍ਰਗਤੀਸ਼ੀਲ ਨਾਗਰਿਕਾਂ ਦਾ ਸੈਮੀਨਾਰ, ਮੈਰਾਥਨ ਦੌੜ ਮੁਕਾਬਲਾ, ਸਵੈ-ਨਿਰਭਰ ਭਾਰਤ, ਦਿਵਿਆਂਗ ਸਨਮਾਨ ਸਮਾਰੋਹ, ਹਰਿਆਣਾ ਸਰਕਾਰ ਅਤੇ ਕੇਂਦਰ ਸਰਕਾਰ ਦੀਆਂ ਪ੍ਰਾਪਤੀਆਂ ਦੀ ਪ੍ਰਦਰਸ਼ਨੀ, ਮਹਾਤਮਾ ਗਾਂਧੀ ਜੈਅੰਤੀ ਅਤੇ ਪੰਡਿਤ ਦੀਨਦਿਆਲ ਉਪਾਧਿਆਏ ਜੈਅੰਤੀ ਪ੍ਰੋਗਰਾਮ ਆਦਿ ਗਤੀਵਿਧੀਆਂ ਕਰੇਗਾ |
ਪਿਛਲੀ ਖ਼ਬਰ 59ਵਾਂ ਐਡੀ ਸ਼ਰਾਫ ਮੈਮੋਰੀਅਲ ਐਲੋਕਿਊਸ਼ਨ ਮੁਕਾਬਲਾ ਕਰਵਾਇਆ ਅਗਲੀ ਖ਼ਬਰ ਪੁਲਿਸ ਵਿਭਾਗ 'ਚੋਂ ਸੇਵਾ-ਮੁਕਤ ਹੋਏ ਕਰਮਚਾਰੀਆਂ ਨੂੰ ਦਿੱਤੀ ਵਿਦਾਇਗੀ ਪਾਰਟੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।