19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ

ਅਜੀਤ ਡੈਸਕ 31-08-2025
ਯਮੁਨਾਨਗਰ, 30 ਅਗਸਤ (ਗੁਰਦਿਆਲ ਸਿੰਘ ਨਿਮਰ)-ਸਥਾਨਕ ਗੁਰੂ ਨਾਨਕ ਖਾਲਸਾ ਕਾਲਜ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ | ਇਸ ਮੌਕੇ ਵਿਦਿਆਰਥੀਆਂ ਨੇ ਵੱਖ-ਵੱਖ ਖੇਡ ਗਤੀਵਿਧੀਆਂ 'ਚ ਵੱਧ ਚੜ੍ਹ ਕੇ ਹਿੱਸਾ ਲਿਆ | ਪ੍ਰੋਗਰਾਮ ਦਾ ਉਦਘਾਟਨ ਮੁੱਖ ਮਹਿਮਾਨ ਵਜੋਂ ਪੁੱਜੇ ਨਰਿੰਦਰ ਸਿੰਘ ਰਾਣਾ ਐਸ. ਐਚ. ਓ. ਸਿਟੀ ਥਾਣਾ ਯਮੁਨਾਨਗਰ ਨੇ ਹਰੀ ਝੰਡੀ ਲਹਿਰਾ ਕੇ ਕੀਤਾ | ਉਨ੍ਹਾਂ ਆਪਣੇ ਸੰਬੋਧਨ 'ਚ ਕਿਹਾ ਕਿ ਖੇਡਾਂ ਨਾ ਸਿਰਫ਼ ਸਰੀਰਕ ਤਾਕਤ ਦਾ ਸਾਧਨ ਹਨ, ਸਗੋਂ ਇਹ ਅਨੁਸ਼ਾਸਨ, ਆਤਮ-ਵਿਸ਼ਵਾਸ ਤੇ ਟੀਮ ਭਾਵਨਾ ਨੂੰ ਵੀ ਮਜ਼ਬੂਤ ਕਰਦੀਆਂ ਹਨ | ਉਨ੍ਹਾਂ ਕਿਹਾ ਕਿ ਜੇਕਰ ਨੌਜਵਾਨ ਖੇਡਾਂ 'ਚ ਸਰਗਰਮ ਰਹਿਣਗੇ ਤਾਂ ਉਹ ਨਸ਼ੇ ਵਰਗੀਆਂ ਬੁਰਾਈਆਂ ਤੋਂ ਵੀ ਦੂਰ ਰਹਿਣਗੇ | ਉਨ੍ਹਾਂ ਕਿਹਾ ਕਿ ਹਰੇਕ ਵਿਦਿਆਰਥੀ ਨੂੰ ਖੇਡਾਂ ਨੂੰ ਆਪਣੀ ਰੋਜ਼ਾਨਾ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ | ਇਸ ਮੌਕੇ ਕਾਲਜ ਪਿ੍ੰ. ਡਾ. ਪ੍ਰਤਿਮਾ ਸ਼ਰਮਾ ਵਲੋਂ ਮੁੱਖ ਮਹਿਮਾਨ ਐਸ. ਐਚ. ਓ. ਨਰਿੰਦਰ ਸਿੰਘ ਰਾਣਾ ਦਾ ਯਾਦਗਾਰੀ ਚਿੰਨ੍ਹ ਭੇਟ ਕਰਕੇ ਸਨਮਾਨ ਕੀਤਾ | ਇਸ ਮੌਕੇੇ 14ਵੀਂ ਬਟਾਲੀਅਨ ਐਨ. ਸੀ. ਸੀ. ਹਰਿਆਣਾ ਦੇ ਕਮਾਂਡਿੰਗ ਅਫ਼ਸਰ ਕਰਨਲ ਜਰਨੈਲ ਸਿੰਘ ਨੇ ਨੌਜਵਾਨਾਂ ਨੂੰ ਖੇਡਾਂ ਅਤੇ ਐਨ. ਸੀ. ਸੀ. ਗਤੀਵਿਧੀਆਂ 'ਚ ਭਾਗ ਲੈਣ ਸੰਬੰਧੀ ਪ੍ਰੇਰਿਤ ਕੀਤਾ, ਜਦ ਕਿ ਪਿ੍ੰ. ਡਾ. ਪ੍ਰਤਿਮਾ ਸ਼ਰਮਾ ਨੇ ਕਿਹਾ ਕਿ ਰਾਸ਼ਟਰੀ ਖੇਡ ਦਿਵਸ ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਦੀ ਯਾਦ 'ਚ ਮਨਾਇਆ ਜਾਂਦਾ ਹੈ | ਉਨ੍ਹਾਂ ਕਿਹਾ ਕਿ ਖੇਡਾਂ ਅਨੁਸ਼ਾਸਨ, ਸਿਹਤ ਤੇ ਉਤਸ਼ਾਹ ਦੀਆਂ ਪ੍ਰਤੀਕ ਹਨ, ਜੋ ਕਿ ਨੌਜਵਾਨਾਂ ਦੇ ਸਰਬਪੱਖੀ ਵਿਕਾਸ 'ਚ ਮਹੱਤਵਪੂਰਨ ਭੂਮਿਕਾ ਨਿਭਾਉਂਦੀਆਂ ਹਨ | ਇਸ ਮੌਕੇ ਸ਼ਸ਼ੀ ਗੁਪਤਾ (ਸੰਸਥਾਪਕ ਏਕ ਸੋਚ ਨਈ ਸੋਚ ਐਨ. ਜੀ. ਓ.), ਡਾ. ਸੰਜੇ ਵਿਜ (ਮੁਖੀ ਸਰੀਰਕ ਸਿੱਖਿਆ ਵਿਭਾਗ), ਸੁਸ਼ੀਲ ਕੁਮਾਰ (ਫੁੱਟਬਾਲ ਕੋਚ ਹਰਿਆਣਾ ਖੇਡ ਵਿਭਾਗ), ਪਦਮ (ਐਥਲੈਟਿਕ ਕੋਚ), ਡਾ. ਅਮਰਜੀਤ ਸਿੰਘ, ਡਾ. ਜੋਸ਼ਪ੍ਰੀਤ ਸਿੰਘ, ਪ੍ਰੋ. ਅਰੁਣ ਕੁਮਾਰ, ਪ੍ਰੋ. ਸ਼ਿਵਲ ਕੁਮਾਰ, ਡਾ. ਧੀਰਜ, ਪ੍ਰੋ. ਅਨੁਰੋਧ, ਪ੍ਰੋ. ਮੰਗਲ, ਪ੍ਰੋ. ਯੁਵਰਾਜ ਅਤੇ ਸੁਰਜੀਤ ਸਿੰਘ ਵਲੋਂ ਵੀ ਉਚੇਚੇ ਤੌਰ 'ਤੇ ਹਾਜ਼ਰੀ ਲੁਆਈ ਗਈ | ਪ੍ਰੋਗਰਾਮ ਦੇ ਅੰਤ 'ਚ ਕਾਲਜ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਰਣਦੀਪ ਸਿੰਘ ਜੌਹਰ ਨੇ ਆਪਣੇ ਸੱਦੇ 'ਚ ਕਿਹਾ ਕਿ ਖੇਡਾਂ ਸਿਰਫ਼ ਸਰੀਰਕ ਵਿਕਾਸ ਲਈ ਹੀ ਨਹੀਂ, ਸਗੋਂ ਮਾਨਸਿਕ ਵਿਕਾਸ ਲਈ ਵੀ ਜ਼ਰੂਰੀ ਹਨ | ਉਨ੍ਹਾਂ ਕਿਹਾ ਕਿ ਸਾਡੀ ਪ੍ਰਬੰਧਕ ਕਮੇਟੀ ਖੇਡਾਂ ਅਤੇ ਸੱਭਿਆਚਾਰਕ ਗਤੀਵਿਧੀਆਂ ਨੂੰ ਉਤਸ਼ਾਹਿਤ ਕਰਨ ਲਈ ਸ਼ੁਰੂ ਤੋਂ ਵਚਨਬੱਧ ਹੈ |
ਪਿਛਲੀ ਖ਼ਬਰ ਪਾਣੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਸਰਕਾਰ ਨੇ ਮੁਆਵਜ਼ਾ ਪੋਰਟਲ ਖੋਲਿ੍ਹਆ-ਡੀ. ਸੀ. ਅਗਲੀ ਖ਼ਬਰ ਧਨਾਨਾ 'ਚ ਰਾਤ ਠਹਿਰਣ ਦੇ ਪ੍ਰੋਗਰਾਮ ਦੌਰਾਨ ਐਸ. ਡੀ. ਐਮ. ਸ਼ਿਵਜੀਤ ਭਾਰਤੀ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।