19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-08-2025

ਪਾਣੀ ਕਾਰਨ ਫ਼ਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਸਰਕਾਰ ਨੇ ਮੁਆਵਜ਼ਾ ਪੋਰਟਲ ਖੋਲਿ੍ਹਆ-ਡੀ. ਸੀ.

ਅਜੀਤ ਡੈਸਕ 31-08-2025
ਯਮੁਨਾਨਗਰ, 30 ਅਗਸਤ (ਗੁਰਦਿਆਲ ਸਿੰਘ ਨਿਮਰ)-ਡਿਪਟੀ ਕਮਿਸ਼ਨਰ ਪਾਰਥ ਗੁਪਤਾ ਨੇ ਕਿਹਾ ਕਿ ਸਰਕਾਰ ਨੇ ਇਸ ਮੌਨਸੂਨ ਸੀਜ਼ਨ ਦੌਰਾਨ ਭਾਰੀ ਬਾਰਿਸ਼ ਜਾਂ ਪਾਣੀ ਭਰਨ ਕਾਰਨ ਸਾਉਣੀ ਦੀਆਂ ਫ਼ਸਲਾਂ ਦੇ ਹੋਏ ਨੁਕਸਾਨ ਦੀ ਭਰਪਾਈ ਲਈ ਕਿਸਾਨਾਂ ਲਈ ਮੁਆਵਜ਼ਾ ਪੋਰਟਲ ਖੋਲਿ੍ਹਆ ਹੈ | ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਮੀਂਹ ਤੇ ਪਾਣੀ ਭਰਨ ਕਾਰਨ ਜਿਨ੍ਹਾਂ ਪਿੰਡਾਂ ਦੇ ਕਿਸਾਨਾਂ ਦੀਆਂ ਫਸਲਾਂ ਨੂੰ ਨੁਕਸਾਨ ਪੁੱਜਿਆ ਸੀ, ਉਨ੍ਹਾਂ ਪਿੰਡਾਂ ਦੇ ਕਿਸਾਨਾਂ ਨੇ ਪ੍ਰਸ਼ਾਸਨ ਤੋਂ ਮੁਆਵਜ਼ਾ ਪੋਰਟਲ ਖੋਲ੍ਹਣ ਦੀ ਮੰਗ ਕੀਤੀ ਸੀ ਅਤੇ ਕਿਸਾਨਾਂ ਨੂੰ ਰਾਹਤ ਪ੍ਰਦਾਨ ਕਰਨ ਲਈ ਸਰਕਾਰ ਨੇ ਜ਼ਿਆਦਾ ਬਾਰਿਸ਼ ਜਾਂ ਪਾਣੀ ਭਰਨ ਕਾਰਨ ਕਿਸਾਨਾਂ ਦੀਆਂ ਫਸਲਾਂ ਨੂੰ ਹੋਏ ਨੁਕਸਾਨ ਦੀ ਭਰਪਾਈ ਲਈ 10 ਸਤੰਬਰ ਤੱਕ ਮੁਆਵਜ਼ਾ ਪੋਰਟਲ ਖੋਲ੍ਹ ਦਿੱਤਾ ਹੈ | ਉਨ੍ਹਾਂ ਕਿਹਾ ਕਿ ਭਾਰੀ ਬਾਰਿਸ਼ ਜਾਂ ਪਾਣੀ ਭਰਨ ਕਾਰਨ ਤਹਿਸੀਲ ਛਛਰੌਲੀ, ਵਿਆਸਪੁਰ, ਜਗਾਧਰੀ, ਰਾਦੌਰ, ਸਬ ਤਹਿਸੀਲ ਸਢੌਰਾ ਅਤੇ ਸਰਸਵਤੀ ਨਗਰ ਦੇ ਵੱਖ-ਵੱਖ ਪਿੰਡਾਂ ਦੇ ਕਿਸਾਨ ਆਪਣੀਆਂ ਫਸਲਾਂ ਦੇ ਨੁਕਸਾਨ ਦੀ ਭਰਪਾਈ ਲਈ 10 ਸਤੰਬਰ ਤੱਕ ਮੁਆਵਜ਼ਾ ਪੋਰਟਲ 'ਤੇ ਆਪਣੇ ਆਪ ਨੂੰ ਰਜਿਸਟਰ ਕਰਵਾ ਸਕਦੇ ਹਨ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਦੀਆਂ ਫਸਲਾਂ ਦਾ ਨੁਕਸਾਨ ਹੋਇਆ ਹੈ, ਉਹ ਜਲਦੀ ਮੁਆਵਜ਼ਾ ਪੋਰਟਲ 'ਤੇ ਆਪਣੇ ਆਪ ਨੂੰ ਰਜਿਸਟਰ ਕਰਵਾਉਣ ਤਾਂ ਜੋ ਫਸਲ ਦੇ ਨੁਕਸਾਨ ਦੀ ਸਮੀਖਿਆ ਕੀਤੀ ਜਾ ਸਕੇ ਅਤੇ ਉਨ੍ਹਾਂ ਨੂੰ ਫਸਲ ਦੇ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾ ਸਕੇ |
ਪਿਛਲੀ ਖ਼ਬਰ ਹਰਿਆਣਾ ਵਿਚ ਹੜ੍ਹ ਵਰਗੇ ਹਾਲਾਤ ਪਰ ਭਾਜਪਾ ਸਰਕਾਰ ਨੂੰ ਨਹੀਂ ਕੋਈ ਪ੍ਰਵਾਹ-ਕੁਮਾਰੀ ਸ਼ੈਲਜਾ ਅਗਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।