ਰਤੀਆ, 30 ਅਗਸਤ (ਬੇਅੰਤ ਕੌਰ ਮੰਡੇਰ)- ਗੁਰਦੁਆਰਾ ਸ੍ਰੀ ਨਾਨਕਸਰ ਸਾਹਿਬ ਕੁਲਾਂ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਅਤੇ ਸੰਪੂਰਨਤਾ ਦਿਵਸ ਮੌਕੇ ਪਿੰਡ ਕੁਲਾਂ ਵਿਖੇ ਪੌਦਿਆਂ ਦਾ ਲੰਗਰ ਲਗਾਇਆ ਗਿਆ | ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀਆਂ ਅਤੇ ਨਗਰ ਪੰਚਾਇਤ ਕੁਲਾਂ ਵਲੋਂ ਬੂਟੇ ਲਗਾਓ ਵਾਤਾਵਰਨ ਬਚਾਓ ਦੀ ਅਪੀਲ ਕਰਦਿਆਂ ਆਏ ਹੋਏ ਅਹੁਦੇਦਾਰਾਂ ਅਤੇ ਸਮੂਹ ਸੰਗਤ ਦਾ ਧੰਨਵਾਦ ਕੀਤਾ ਅਤੇ ਗੁਰੂ ਗ੍ਰੰਥ ਸਾਹਿਬ ਦੇ ਸੰਪੂਰਨਤਾ ਦਿਵਸ ਮੌਕੇ ਦੇਸ਼ ਵਿਦੇਸ਼ ਵਿਚ ਵੱਸਦੇ ਨਾਨਕ ਨਾਮ ਲੇਵਾ ਸੰਗਤਾਂ ਨੂੰ ਵਧਾਈ ਦਿੱਤੀ ਅਤੇ ਗੁਰਦੁਆਰਾ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਨਿਰਮਲ ਸਿੰਘ ਵਲੋਂ ਗੁਰਦੁਆਰਾ ਨਾਨਕਸਰ ਸਾਹਿਬ ਨਗਰ ਅਹਿਰਵਾਂ ਵਿਖੇ ਸਤੰਬਰ ਨੂੰ ਹੋ ਰਹੇ ਗੁਰਮਤਿ ਸਮਾਗਮ ਵਿਚ ਸ਼ਾਮਲ ਹੋਣ ਲਈ ਅਪੀਲ ਕੀਤੀ ਅਤੇ ਉਨ੍ਹਾਂ ਕਿਹਾ ਕਿ 3 ਸਤੰਬਰ ਨੂੰ ਖੰਡੇ ਬਾਟੇ ਦਾ ਅੰਮਿ੍ਤ ਛਕਾਇਆ ਜਾਵੇਗਾ, ਦੀ ਜਾਣਕਾਰੀ ਦਿੰਦਿਆਂ ਵੱਧ ਤੋਂ ਵੱਧ ਸੰਗਤਾਂ ਨੂੰ ਅੰਮਿ੍ਤ ਛੱਕ ਕੇ ਗੁਰੂ ਵਾਲੇ ਬਣਨ ਲਈ ਬੇਨਤੀ ਕੀਤੀ | ਐਸ. ਜੀ. ਪੀ. ਸੀ. ਦੇ ਮੈਂਬਰ ਬੀਬੀ ਅਮਰਜੀਤ ਕੌਰ ਨੇ ਕਿਹਾ ਕਿ ਗੁਰੂ ਸਾਹਿਬਾਂ ਵੱਲੋਂ ਸੱਚੇ ਮਾਰਗ ਦਾ ਰਾਹ ਦੱਸਦਿਆਂ ਗੁਰਬਾਣੀ ਨਾਲ ਜੁੜਨ ਦੀ ਪੇ੍ਰਰਨਾ ਦਿੱਤੀ ਗਈ ਹੈ | ਖੇਤਰ ਦੀਆਂ ਸੰਗਤਾਂ ਨੂੰ ਅਹਿਰਵਾਂ ਵਿਚ ਆਯੋਜਿਤ ਧਾਰਮਿਕ ਸਮਾਗਮਾਂ ਵਿਚ ਸ਼ਾਮਿਲ ਹੋਣ ਦੀ ਅਪੀਲ ਵੀ ਕੀਤੀ | ਇਸ ਮੌਕੇ ਐਸ. ਜੀ. ਪੀ. ਸੀ. ਅੰਮਿ੍ਤਸਰ ਦੇ ਸਿੱਖ ਮਿਸ਼ਨ ਹਰਿਆਣਾ ਵਲੋਂ ਧਾਰਮਿਕ ਲਿਟਰੇਚਰ ਮੁਫ਼ਤ ਵੰਡਿਆ ਗਿਆ | ਇਸ ਮੌਕੇ ਵੱਡੀ ਗਿਣਤੀ ਵਿਚ ਸਿੱਖ ਸੰਗਤਾਂ ਮੌਜੂਦ ਸਨ |