23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

'ਹਰਿਆਣਾ ਵੀਰ ਸ਼ਹੀਦੀ ਦਿਵਸ' ਮੌਕੇ 'ਤੇ ਭਾਸ਼ਨ ਮੁਕਾਬਲਾ ਕਰਵਾਇਆ <br/>

ਮੁਕਾਬਲੇ ਦੌਰਾਨ ਜੇਤੂ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕਰਦੇ ਹੋਏ ਕਾਰਜਕਾਰੀ ਪਿ੍ੰ. ਡਾ. ਦਵਿੰਦਰ ਢੀਂਗਰਾ | ਤਸਵੀਰ : ਪੀ ਸਿੰਘ <br/> 21-09-2025
ਨਾਰਾਇਣਗੜ੍ਹ, 20 ਸਤੰਬਰ (ਪੀ ਸਿੰਘ)-ਪਿ੍ੰ. ਡਾ. ਰੇਣੂ ਰਿਸ਼ੀ ਦੇ ਨਿਰਦੇਸ਼ਾਂ ਅਨੁਸਾਰ 'ਹਰਿਆਣਾ ਵੀਰ ਸ਼ਹੀਦੀ ਦਿਵਸ' ਮੌਕੇ ਕਾਰਜਕਾਰੀ ਪਿ੍ੰ. ਡਾ. ਦਵਿੰਦਰ ਢੀਂਗਰਾ ਦੀ ਪ੍ਰਧਾਨਗੀ ਹੇਠ ਇਤਿਹਾਸ ਵਿਭਾਗ ਅਧੀਨ ਸਰਕਾਰੀ ਪੋਸਟ ਗ੍ਰੈਜੂਏਟ ਕਾਲਜ ਨਾਰਾਇਣਗੜ੍ਹ ਵਿਖੇ ਇਕ ਭਾਸ਼ਣ ਮੁਕਾਬਲਾ ਕਰਵਾਇਆ ਗਿਆ | ਇਸ ਮੁਕਾਬਲੇ 'ਚ ਭਾਰਤ ਦੀ ਆਜ਼ਾਦੀ ਲਈ ਸ਼ਹੀਦਾਂ ਦੇ ਯੋਗਦਾਨ, ਸ਼ਹਾਦਤ ਤੇ ਜੀਵਨ ਸੰਘਰਸ਼ ਨਾਲ ਸੰਬੰਧਤ ਵਿਸ਼ੇ ਰੱਖੇ ਗਏ ਸਨ, ਜਿਸ 'ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਹਿੱਸਾ ਲਿਆ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਕਾਰਜਕਾਰੀ ਪਿ੍ੰ. ਡਾ. ਢੀਂਗਰਾ ਨੇ ਕਿਹਾ ਕਿ ਅੱਜ ਦੇ ਯੁੱਗ 'ਚ ਵਿਦਿਆਰਥੀਆਂ ਲਈ ਇਨਕਲਾਬੀਆਂ ਤੇ ਆਜ਼ਾਦੀ ਘੁਲਾਟੀਆਂ ਦੇ ਯੋਗਦਾਨ, ਸੰਘਰਸ਼ ਅਤੇ ਸੰਦੇਸ਼ ਨੂੰ ਜਾਣਨਾ ਬਹੁਤ ਜ਼ਰੂਰੀ ਹੈ ਤਾਂ ਜੋ ਉਹ ਦੇਸ਼ ਦੀ ਸੇਵਾ ਅਤੇ ਲੋਕ ਭਲਾਈ ਲਈ ਕੰਮ ਕਰ ਸਕਣ | ਇਸ ਮੌਕੇ ਇਤਿਹਾਸ ਵਿਭਾਗ ਦੇ ਮੁਖੀ ਪ੍ਰੋ. ਸੰਜੀਵ ਕੁਮਾਰ ਨੇ ਵਿਦਿਆਰਥੀਆਂ ਨੂੰ ਰਾਓ ਤੁਲਾ ਰਾਮ ਤੇ ਹਰਿਆਣਾ ਦੇ ਆਜ਼ਾਦੀ ਘੁਲਾਟੀਆਂ ਦੇ ਯੋਗਦਾਨ ਅਤੇ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਸਮੇਤ ਹੋਰ ਦੇਸ਼ ਭਗਤਾਂ ਦੇ ਇਤਿਹਾਸ ਤੋਂ ਜਾਣੂ ਕਰਵਾਇਆ | ਇਸ ਮੌਕੇ ਕਰਵਾਏ ਗਏ ਭਾਸ਼ਣ ਮੁਕਾਬਲੇ 'ਚ ਈਸ਼ਵ (ਦੂਜਾ ਸਾਲ) ਪਹਿਲੇ, ਰਿਤਿਕੇਸ਼ (ਤੀਜਾ ਸਾਲ ਬੀ. ਏ.) ਦੂਜੇ ਤੇ ਸ਼ਿਵਾਨੀ (ਐਮ. ਏ. ਇਤਿਹਾਸ ਦੇ ਆਖਰੀ ਸਾਲ) ਤੀਜੇ ਸਥਾਨ 'ਤੇ ਰਹੇ | ਇਸ ਮੌਕੇ ਡਾ. ਅਪੂਰਵਾ ਚਾਵਲਾ, ਵਣਜ ਵਿਭਾਗ ਤੋਂ ਪ੍ਰੋ. ਰੇਣੂ ਕੁਮਾਰੀ ਤੇ ਰਾਜਨੀਤੀ ਸ਼ਾਸਤਰ ਵਿਭਾਗ ਤੋਂ ਪ੍ਰੋ. ਪ੍ਰਵੀਨ ਕੁਮਾਰ, ਪ੍ਰੋ. ਸੁਭਾਸ਼ ਕੁਮਾਰ, ਸਤੀਸ਼ ਕੁਮਾਰ ਤੇ ਸਵਰਨਜੀਤ ਸਿੰਘ ਆਦਿ ਹਾਜ਼ਰ ਸਨ | ਇਸ ਪ੍ਰੋਗਰਾਮ ਨੂੰ ਸਫ਼ਲ ਬਣਾਉਣ 'ਚ ਇਤਿਹਾਸ ਵਿਭਾਗ ਦੇ ਪ੍ਰੋ. ਨਰੇਸ਼ ਕੁਮਾਰ ਤੇ ਪ੍ਰੋ. ਮਿ੍ਦੁਲ ਵਲੋਂ ਭਰਪੂਰ ਸਹਿਯੋਗ ਦਿੱਤਾ ਗਿਆ |

ਪਿਛਲੀ ਖ਼ਬਰ ਸੇਠ ਜੈ ਪ੍ਰਕਾਸ਼ ਪੋਲੀਟੈਕਨਿਕ ਦਾਮਲਾ ਵਿਖੇ ਉਤਸ਼ਾਹ ਨਾਲ ਮਨਾਇਆ ਇੰਜੀਨੀਅਰਿੰਗ ਦਿਵਸ <br/> ਅਗਲੀ ਖ਼ਬਰ ਗੁਰੂ ਨਾਨਕ ਖਾਲਸਾ ਕਾਲਜ ਵਿਖੇ 'ਬਹੁ-ਸੱਭਿਆਚਾਰਕ ਸਮਾਜ ਦੀ ਵਿਚਾਰਧਾਰਾ' ਵਿਸ਼ੇ 'ਤੇ ਵੈਬੀਨਾਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।