23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਸੇਂਟ ਜ਼ੇਵੀਅਰਜ਼ ਸਕੂਲ ਦੇ ਵਿਦਿਆਰਥੀਆਂ ਦਾ ਇੰਡੀਅਨ ਟੇਲੈਂਟ ਉਲੰਪੀਆਡ 'ਚ ਸ਼ਾਨਦਾਰ ਪ੍ਰਦਰਸ਼ਨ <br/>

ਸੇਂਟ ਜੇਵੀਅਰਜ਼ ਸਕੂਲ ਦੀ ਮੁੱਖ ਅਧਿਆਪਕਾ ਸੋਨੀਆ ਕੰਬੋਜ ਜੇਤੂ ਵਿਦਿਆਰਥੀ ਦਾ ਸਨਮਾਨ ਕਰਦੇ ਹੋਏ | ਤਸਵੀਰ : ਪੰਨੀਵਾਲੀਆ <br/> 21-09-2025
ਕਾਲਾਂਵਾਲੀ/ਸਿਰਸਾ, 20 ਸਤੰਬਰ (ਭੁਪਿੰਦਰ ਪੰਨੀਵਾਲੀਆ)- ਸੇਂਟ ਜ਼ੇਵੀਅਰਜ਼ ਪਬਲਿਕ ਸਕੂਲ ਕਾਲਾਂਵਾਲੀ ਨੇ 2024-25 ਅਕਾਦਮਿਕ ਸਾਲ ਲਈ ਇੰਡੀਅਨ ਟੈਲੇਂਟ ਓਲੰਪੀਆਡ ਦੀ ਮੇਜ਼ਬਾਨੀ ਕੀਤੀ ਜਿਸ ਵਿੱਚ ਗਣਿਤ, ਵਿਗਿਆਨ ਤੇ ਅੰਗਰੇਜ਼ੀ ਵਰਗੇ ਵਿਸ਼ੇ ਸ਼ਾਮਲ ਸਨ | ਦਸਵੀਂ ਜਮਾਤ ਦੇ ਵਿਦਿਆਰਥੀ ਗਿਰੀਸ਼ ਨੇ ਗਣਿਤ ਦੀ ਪ੍ਰੀਖਿਆ ਵਿੱਚ ਹਰਿਆਣਾ ਵਿੱਚ ਪਹਿਲਾ ਸਥਾਨ ਪ੍ਰਾਪਤ ਕੀਤਾ | ਚੌਥੀ ਜਮਾਤ ਦੇ ਵਿਦਿਆਰਥੀ ਅਭਿਜੋਤ ਸਿੰਘ ਨੇ 18ਵਾਂ ਸਥਾਨ, ਤੀਜੀ ਜਮਾਤ ਦੇ ਵਿਦਿਆਰਥੀ ਗੁਰਾਂਸ਼ ਨੇ 19ਵਾਂ ਸਥਾਨ ਤੇ ਦੂਜੀ ਜਮਾਤ ਦੀ ਵਿਦਿਆਰਥਣ ਵਿਰਾਸਤ ਕੌਰ ਨੇ 21ਵਾਂ ਸਥਾਨ ਪ੍ਰਾਪਤ ਕਰਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕੀਤਾ | ਸਕੂਲ ਪ੍ਰਾਰਥਨਾ ਸਭਾ ਦੌਰਾਨ ਪਿ੍ੰਸੀਪਲ ਸੋਨੀਆ ਕੰਬੋਜ ਦੁਆਰਾ ਜੇਤੂ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ | ਸਕੂਲ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਸ਼ੈਲੇਂਦਰ ਸਿੰਘ ਤੇ ਚਰਨਜੀਤ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਤੇ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ |

ਪਿਛਲੀ ਖ਼ਬਰ ਮੈਕਸ ਹਸਪਤਾਲ ਨੇ ਸਿਰਸਾ 'ਚ ਸ਼ੁਰੂ ਕੀਤੀਆਂ ਲਿਵਰ ਟਰਾਂਸਪਲਾਂਟ, ਨੈਫਰੋਲੋਜੀ ਆਊਟਪੇਸ਼ੈਂਟ ਸੇਵਾਵਾਂ <br/> ਅਗਲੀ ਖ਼ਬਰ ਸੇਠ ਜੈ ਪ੍ਰਕਾਸ਼ ਪੋਲੀਟੈਕਨਿਕ ਦਾਮਲਾ ਵਿਖੇ ਉਤਸ਼ਾਹ ਨਾਲ ਮਨਾਇਆ ਇੰਜੀਨੀਅਰਿੰਗ ਦਿਵਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।