23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਚੌਧਰੀ ਦੇਵੀ ਲਾਲ ਦੇ ਜਨਮ ਵਰ੍ਹੇਗੰਢ ਸਮਾਗਮਾਂ ਦੀ ਤਿਆਰੀ ਸੰਬੰਧੀ ਇਨੈਲੋ ਵਰਕਰਾਂ ਵਲੋਂ ਮੀਟਿੰਗ <br/>

ਸਿਰਸਾ 'ਚ ਮੀਟਿੰਗ ਨੂੰ ਸੰਬੋਧਨ ਕਰਦੇ ਅਰਜੁਨ ਚੌਟਾਲਾ | ਤਸਵੀਰ : ਪੰਨੀਵਾਲੀਆ <br/> 21-09-2025
ਸਿਰਸਾ, 20 ਸਤੰਬਰ (ਭੁਪਿੰਦਰ ਪੰਨੀਵਾਲੀਆ)- ਇਥੋਂ ਦੇ ਡੱਬਵਾਲੀ ਰੋਡ ਸਥਿਤ ਇਨੈਲੋ ਦੇ ਦਫ਼ਤਰ ਵਿੱਚ ਚੌਧਰੀ ਦੇਵੀ ਲਾਲ ਦੇ ਜਨਮ ਦਿਨ ਮੌਕੇ ਹੋਣ ਵਾਲੇ ਸਮਾਗਮ ਦੀਆਂ ਤਿਆਰੀਆਂ ਸਬੰਧੀ ਅੱਜ ਇਨੈਲੋ ਵਰਕਰਾਂ ਦੀ ਮੀਟਿੰਗ ਹੋਈ ਜਿਸ ਨੂੰ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਕਰਨ ਚੌਟਾਲਾ ਅਤੇ ਰਾਣੀਆ ਦੇ ਵਿਧਾਇਕ ਅਰਜੁਨ ਚੌਟਾਲਾ ਨੇ ਸੰਬੋਧਨ ਕੀਤਾ | ਮੀਟਿੰਗ ਵਿੱਚ ਦੋਵਾਂ ਆਗੂਆਂ ਨੇ ਪਾਰਟੀ ਵਰਕਰਾਂ ਨੂੰ 25 ਸਤੰਬਰ ਨੂੰ ਰੋਹਤਕ ਜ਼ਿਲ੍ਹੇ ਵਿੱਚ ਸਾਬਕਾ ਉਪ ਪ੍ਰਧਾਨ ਮੰਤਰੀ ਚੌਧਰੀ ਦੇਵੀ ਲਾਲ ਦੇ ਜਨਮ ਵਰ੍ਹੇਗੰਢ ਸਮਾਗਮ ਨੂੰ ਇਤਿਹਾਸਕ ਬਣਾਉਣ ਵਿਚ ਪੂਰਾ ਯੋਗਦਾਨ ਪਾਉਣ ਦਾ ਸੱਦਾ ਦਿੱਤਾ | ਇਨੈਲੋ ਆਗੂਆਂ ਨੇ ਕਿਹਾ ਕਿ ਚੌਧਰੀ ਦੇਵੀ ਲਾਲ ਨੇ ਹਮੇਸ਼ਾ ਕਿਸਾਨ, ਗਰੀਬ, ਮਜ਼ਦੂਰ ਸਮੇਤ ਸਮਾਜ ਦੇ ਸਾਰੇ ਵਰਗਾਂ ਦੀ ਭਲਾਈ ਲਈ ਕੰਮ ਕੀਤਾ ਹੈ | ਇਸੇ ਕਰਕੇ ਉਹ ਅਜੇ ਵੀ ਹਰਿਆਣਾ ਵਿੱਚ ਹੀ ਨਹੀਂ ਸਗੋਂ ਦੇਸ਼ ਭਰ ਵਿੱਚ ਇੱਕ ਲੋਕ ਨੇਤਾ ਵਜੋਂ ਜਾਣੇ ਜਾਂਦੇ ਹਨ | ਉਨ੍ਹਾਂ ਨੇ ਦਾਅਵਾ ਕੀਤਾ ਕਿ ਹਰਿਆਣਾ ਅਤੇ ਹੋਰ ਰਾਜਾਂ ਤੋਂ ਲੱਖਾਂ ਲੋਕ 25 ਸਤੰਬਰ ਨੂੰ ਆਪਣੇ ਨੇਤਾ ਨੂੰ ਸ਼ਰਧਾ ਤੇ ਸਤਿਕਾਰ ਭੇਟ ਕਰਨ ਲਈ ਰੋਹਤਕ ਆਉਣਗੇ | ਇਸ ਮੌਕੇ ਜ਼ਿਲ੍ਹਾ ਪ੍ਰੀਸ਼ਦ ਸਿਰਸਾ ਦੇ ਚੇਅਰਮੈਨ ਕਰਨ ਚੌਟਾਲਾ ਤੇ ਰਾਣੀਆ ਤੋਂ ਵਿਧਾਇਕ ਅਰਜੁਨ ਚੌਟਾਲਾ ਨੇ ਸਾਰੇ ਪਾਰਟੀ ਵਰਕਰਾਂ ਨੂੰ ਇਸ ਜਨਮ ਦਿਵਸ ਪ੍ਰੋਗਰਾਮ ਵਿੱਚ ਵੱਧ ਤੋਂ ਵੱਧ ਲੋਕਾਂ ਨੂੰ ਸੱਦਾ ਦੇਣ ਦਾ ਸੱਦਾ ਦਿੱਤਾ | ਮੀਟਿੰਗ ਦੌਰਾਨ ਦੋਵਾਂ ਆਗੂਆਂ ਨੇ ਕਿਹਾ ਕਿ ਸਿਰਸਾ ਜ਼ਿਲ੍ਹਾ ਚੌਧਰੀ ਦੇਵੀ ਲਾਲ ਦਾ ਜਨਮ ਸਥਾਨ ਹੈ ਤੇ ਉਨ੍ਹਾਂ ਨੂੰ ਉਮੀਦ ਹੈ ਕਿ ਇਸ ਜਨਮ ਦਿਵਸ ਪ੍ਰੋਗਰਾਮ ਵਿੱਚ ਵੱਧ ਤੋਂ ਵੱਧ ਲੋਕ ਸਿਰਸਾ ਜ਼ਿਲ੍ਹੇ ਤੋਂ ਸ਼ਾਮਲ ਹੋਣ | ਇਸ ਦੌਰਾਨ ਸਿਰਸਾ ਜ਼ਿਲ੍ਹੇ ਤੋਂ ਰੋਹਤਕ ਜਾਣ ਵਾਲੇ ਵਾਹਨਾਂ ਦੇ ਪ੍ਰਬੰਧਾਂ ਬਾਰੇ ਵੀ ਵਿਚਾਰ-ਵਟਾਂਦਰਾ ਵੀ ਕੀਤਾ ਗਿਆ |

ਪਿਛਲੀ ਖ਼ਬਰ ਗੁਰੂ ਨਾਨਕ ਖਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਵਿੱਦਿਅਕ ਦੌਰੇ ਦਾ ਕੀਤਾ ਪ੍ਰਬੰਧ <br/> ਅਗਲੀ ਖ਼ਬਰ ਮੁਫ਼ਤ ਮੈਡੀਕਲ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।