23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਗੁਰੂ ਨਾਨਕ ਖਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਵਿੱਦਿਅਕ ਦੌਰੇ ਦਾ ਕੀਤਾ ਪ੍ਰਬੰਧ <br/>

ਵਿੱਦਿਅਕ ਦੌਰੇ ਦੌਰਾਨ ਵਿਦਿਆਰਥੀਆਂ ਨੂੰ ਜਾਣਕਾਰੀ ਦਿੰਦੇ ਹੋਏ ਸਟੋਰ ਮੈਨੇਜਰ ਅੰਕਿਤ ਜੈਨ ਅਤੇ ਬ੍ਰਾਂਚ ਹੈੱਡ ਵਿਧੀ ਜੈਨ | ਤਸਵੀਰ : ਨਿਮਰ <br/> 21-09-2025
ਯਮੁਨਾਨਗਰ, 20 ਸਤੰਬਰ (ਗੁਰਦਿਆਲ ਸਿੰਘ ਨਿਮਰ)- ਸਥਾਨਕ ਗੁਰੂ ਨਾਨਕ ਖਾਲਸਾ ਕਾਲਜ ਦੇ ਕਮਿਊਨਿਟੀ ਕਾਲਜ ਵਿਭਾਗ ਤੇ ਕਾਮਰਸ ਵਿਭਾਗ ਵਲੋਂ ਡਿਪਲੋਮਾ ਇਨ ਰਿਟੇਲ ਐਂਡ ਬੈਂਕਿੰਗ ਤੇ ਐਮ. ਕਾਮ (ਪੂਰਬ) ਦੇ ਵਿਦਿਆਰਥੀਆਂ ਨੂੰ 'ਟੈਨ ਔਨ ਟੈਨ ਰਿਟੇਲ ਸਟੋਰ ਯਮੁਨਾਨਗਰ' ਵਿਖੇ ਵਿੱਦਿਅਕ ਦੌਰੇ 'ਤੇ ਲਿਜਾਇਆ ਗਿਆ | ਇਸ ਦੌਰੇ ਦਾ ਉਦੇਸ਼ ਵਿਦਿਆਰਥੀਆਂ ਨੂੰ ਆਧੁਨਿਕ ਪ੍ਰਚੂਨ ਕਾਰਜਾਂ, ਗ੍ਰਾਹਕ ਸੇਵਾ ਤੇ ਸਟੋਰ ਪ੍ਰਬੰਧਨ ਦਾ ਵਿਵਹਾਰਕ ਗਿਆਨ ਪ੍ਰਦਾਨ ਕਰਨਾ ਸੀ | ਕਾਲਜ ਪਿ੍ੰ. ਡਾ. ਅਰਵਿੰਦਰ ਸਿੰਘ ਭੱਲਾ ਨੇ ਕਿਹਾ ਕਿ ਵਿੱਦਿਅਕ ਟੂਰ ਉੱਚ ਸਿੱਖਿਆ ਦਾ ਮਹੱਤਵਪੂਰਨ ਹਿੱਸਾ ਹਨ ਕਿਉਂਕਿ ਇਹ ਕਲਾਸਰੂਮ 'ਚ ਪ੍ਰਾਪਤ ਕੀਤੇ ਗਿਆਨ ਨੂੰ ਅਸਲ ਜੀਵਨ ਨਾਲ ਜੋੜਦੇ ਹਨ | ਉਨ੍ਹਾਂ ਕਿਹਾ ਕਿ ਅਜਿਹੇ ਦੌਰੇ ਵਿਦਿਆਰਥੀਆਂ ਨੂੰ ਸਿਧਾਂਤਾਂ ਤੇ ਅਭਿਆਸਾਂ ਵਿਚਕਾਰ ਸੰਬੰਧ ਨੂੰ ਸਮਝਣ 'ਚ ਮਦਦ ਪ੍ਰਦਾਨ ਕਰਦੇ ਹਨ | ਇਸੇ ਦੌਰਾਨ ਡਾ. ਜਸਵਿੰਦਰ ਕੌਰ ਮੁਖੀ ਵਣਜ ਵਿਭਾਗ ਨੇ ਕਿਹਾ ਕਿ ਅਜਿਹੇ ਵਿੱਦਿਅਕ ਦੌਰੇ ਸਾਡੇ ਵਿਦਿਆਰਥੀਆਂ ਨੂੰ ਸਿੱਧੇ ਉਦਯੋਗਾਂ ਨਾਲ ਜੋੜਦੇ ਹਨ ਤੇ ਉਨ੍ਹਾਂ ਨੂੰ ਪ੍ਰਚੂਨ ਖੇਤਰ 'ਚ ਅਸਲ-ਸੰਸਾਰ ਦੀ ਸੂਝ ਪ੍ਰਦਾਨ ਕਰਦੇ ਹਨ | ਸਟੋਰ ਮੈਨੇਜਰ ਅੰਕਿਤ ਜੈਨ ਤੇ ਬ੍ਰਾਂਚ ਹੈੱਡ ਵਿਧੀ ਜੈਨ ਨੇ ਕਿਹਾ ਕਿ ਸਾਨੂੰ ਇਨ੍ਹਾਂ ਉੱਭਰਦੇ ਪੇਸ਼ੇਵਰਾਂ ਦੀ ਮੇਜ਼ਬਾਨੀ ਕਰਕੇ ਖੁਸ਼ੀ ਮਹਿਸੂਸ ਹੋ ਰਹੀ ਹੈ | ਉਨ੍ਹਾਂ ਕਿਹਾ ਕਿ ਪ੍ਰਚੂਨ ਸੰਚਾਲਨ ਦਾ ਤਜਰਬਾ ਉਨ੍ਹਾਂ ਨੂੰ ਭਵਿੱਖ ਲਈ ਲੋੜੀਂਦੇ ਪ੍ਰਬੰਧਕੀ ਹੁਨਰਾਂ ਨੂੰ ਵਿਕਸਿਤ ਕਰਨ 'ਚ ਮਦਦ ਕਰੇਗਾ | ਇਸ ਮੌਕੇ ਵਿਦਿਆਰਥੀਆਂ ਦੇ ਨਾਲ ਪ੍ਰੋ. ਪੂਜਾ ਰਾਣਾ ਤੇ ਪ੍ਰੋ. ਮੰਗੀਤ ਕੌਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਦੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ ਅਗਲੀ ਖ਼ਬਰ ਚੌਧਰੀ ਦੇਵੀ ਲਾਲ ਦੇ ਜਨਮ ਵਰ੍ਹੇਗੰਢ ਸਮਾਗਮਾਂ ਦੀ ਤਿਆਰੀ ਸੰਬੰਧੀ ਇਨੈਲੋ ਵਰਕਰਾਂ ਵਲੋਂ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।