23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-09-2025

ਪੰਜਾਬ ਦੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ

ਅਜੀਤ ਡੈਸਕ 21-09-2025
ਨਵੀਂ ਦਿੱਲੀ, 20 ਸਤੰਬਰ (ਮਿਸਰਦੀਪ ਭਾਟੀਆ)-ਦਿੱਲੀ ਦੇ ਅਸ਼ੋਕ ਵਿਹਾਰ ਫੇਜ਼ ਇਕ ਸਥਿਤ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਸਿੱਖ ਵੈੱਲਫੇਅਰ ਸੁਸਾਇਟੀ ਅਤੇ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਦੁਆਰਾ ਪੰਜਾਬ ਦੇ ਹੜ੍ਹ ਪੀੜਤ ਪਰਿਵਾਰ ਦੀ ਮਦਦ ਦੇ ਲਈ ਰਾਹਤ ਸਮੱਗਰੀ ਭੇਜੀ ਗਈ | ਇਸ ਮੌਕੇ ਵਿਧਾਇਕ ਪੂਨਮ ਭਾਰਦਵਾਜ, ਨਿਗਮ ਪਾਰਸ਼ਦ ਯੋਗੇਸ਼ ਵਰਮਾ, ਅਵਤਾਰ ਸਿੰਘ ਸਾਹ ਜੀ, ਮਨਜੀਤ ਸਿੰਘ ਸੇਠੀ, ਗੁਰੂ ਅੰਗਦ ਦੇਵ ਪਬਲਿਕ ਸਕੂਲ ਅਤੇ ਸਿੱਖ ਵੈੱਲਫੇਅਰ ਸੁਸਾਇਟੀ ਦੇ ਪ੍ਰਧਾਨ ਸਤਪਾਲ ਸਿੰਘ ਆਨੰਦ, ਮਨਿੰਦਰਪਾਲ ਸਿੰਘ, ਅਮਰਜੀਤ ਸਿੰਘ ਜੱਗੀ, ਜਸਵਿੰਦਰ ਕੌਰ ਚੰਡੋਕ ਅਤੇ ਹੋਰ ਕਈ ਸ਼ਖਸੀਅਤਾਂ ਹਾਜ਼ਰ ਸਨ | ਇਸ ਮੌਕੇ ਬੋਲਦਿਆਂ ਸਤਪਾਲ ਸਿੰਘ ਆਨੰਦ ਨੇ ਕਿਹਾ ਕਿ ਇਹ ਗੁਰੂ ਪਰੰਪਰਾ ਦਾ ਹਿੱਸਾ ਹੈ ਅਤੇ ਜ਼ਰੂਰਤਮੰਦਾਂ ਦੀ ਮਦਦ ਕਰਨਾ ਅਸਲੀ ਮਾਨਵ ਸੇਵਾ ਹੈ |

ਪਿਛਲੀ ਖ਼ਬਰ ਦਿੱਲੀ ਪੁਲਿਸ ਨੇ ਅਪਰਾਧੀਆਂ 'ਤੇ ਕੱਸਿਆ ਸ਼ਿਕੰਜਾ, 63 ਗਿ੍ਫ਼ਤਾਰ ਅਗਲੀ ਖ਼ਬਰ ਗੁਰੂ ਨਾਨਕ ਖਾਲਸਾ ਕਾਲਜ ਦੇ ਵਿਦਿਆਰਥੀਆਂ ਲਈ ਵਿੱਦਿਅਕ ਦੌਰੇ ਦਾ ਕੀਤਾ ਪ੍ਰਬੰਧ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।