ਜਲੰਧਰ, 29 ਅਗਸਤ (ਚੰਦੀਪ ਭੱਲਾ)-ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ 5 ਅਕਤੂਬਰ, 2025 ਤੱਕ ਹੋਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦਾਂ ਅਤੇ ਪੰਚਾਇਤ ਸੰਮਤੀਆਂ ਦੀਆਂ ਆਮ ਚੋਣਾਂ ਲਈ ਦਾਅਵੇ ਅਤੇ ਇਤਰਾਜ਼ ਦਾਇਰ ਕਰਨ ਦੀ ਮਿਤੀ ਵਾਧਾ ਕਰਨ ਦਾ ਐਲਾਨ ਕੀਤਾ ਗਿਆ ਹੈ¢ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਕਤ ਚੋਣਾਂ ਲਈ ਦਾਅਵੇ ਅਤੇ ਇਤਰਾਜ਼ ਜਮ੍ਹਾਂ ਕਰਾਉਣ ਦੀ ਨਵੀਂ ਆਖ਼ਰੀ ਮਿਤੀ 3 ਸਤੰਬਰ, 2025 ਹੈ ¢ ਉਨ੍ਹਾਂ ਦੱਸਿਆ ਕਿ ਵਸਨੀਕ ਉਕਤ ਮਿਤੀ ਤੱਕ ਆਪਣੇ ਦਾਅਵੇ ਅਤੇ ਇਤਰਾਜ਼ ਦਾਇਰ ਕਰ ਸਕਦੇ ਹਨ, ਜਿਨ੍ਹਾਂ ਦਾ ਨਿਪਟਾਰਾ 8 ਸਤੰਬਰ, 2025 ਤੱਕ ਕੀਤਾ ਜਾਵੇਗਾ¢ ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾਂ 9 ਸਤੰਬਰ, 2025 ਨੂੰ ਹੋਵੇਗੀ ¢ ਡਿਪਟੀ ਕਮਿਸ਼ਨਰ ਨੇ ਸਾਰੇ ਚੋਣਕਾਰ ਰਜਿਸਟ੍ਰੇਸ਼ਨ ਅਧਿਕਾਰੀਆਂ-ਕਮ-ਸਬ ਡਵੀਜ਼ਨਲ ਮੈਜਿਸਟਰੇਟਾਂ ਨੂੰ ਸੋਧੇ ਹੋਏ ਸ਼ਡਿਊਲ ਦੀ ਸਖ਼ਤੀ ਨਾਲ ਪਾਲਨਾ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ¢