ਜਲੰਧਰ, 29 ਅਗਸਤ (ਹਰਵਿੰਦਰ ਸਿੰਘ ਫੁੱਲ)-ਧੰਨ ਧੰਨ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ 31 ਅਗਸਤ ਦਿਨ ਐਤਵਾਰ ਨੂੰ ਸ਼ਾਮ 6.30 ਤੋਂ ਰਾਤ 9.30 ਵਜੇ ਤੱਕ ਗੁਰਦੁਆਰਾ ਨੌਵੀਂ ਪਾਤਿਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ਼ ਬਹਾਦਰ ਨਗਰ ਵਿਖੇ ਬੜੀ ਸ਼ਰਧਾ ਨਾਲ ਕਰਵਾਇਆ ਜਾ ਰਿਹਾ ਹੈ | ਜਾਣਕਾਰੀ ਦਿੰਦੇ ਹੋਏ ਸਕੱਤਰ ਕੰਵਲਜੀਤ ਸਿੰਘ ਨੇ ਦੱਸਿਆ ਕਿ ਇਸ ਸਮਾਗਮ 'ਚ ਭਾਈ ਜਸਪਾਲ ਸਿੰਘ (ਰਾਜ ਨਗਰ ਵਾਲੇ), ਭਾਈ ਗੁਰਪ੍ਰੀਤ ਸਿੰਘ ਨੇ ਗੁਰਬਾਣੀ ਕੀਰਤਨ ਅਤੇ ਭਾਈ ਗੁਰਮੀਤ ਸਿੰਘ ਕਥਾ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕਰਨਗੇ |