21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਯਾਤਰੀਆਂ ਦੀ ਸੁਰੱਖਿਆ ਨੂੰ ਧਿਆਨ 'ਚ ਰੱਖਦੇ ਹੋਏ ਰੇਲਵੇ ਨੇ ਚਲਾਈਆਂ ਦੋ ਵਿਸ਼ੇਸ਼ ਰੇਲ ਗੱਡੀਆਂ

ਅਜੀਤ ਡੈਸਕ 30-08-2025
ਜਲੰਧਰ, 29 ਅਗਸਤ (ਹਰਵਿੰਦਰ ਸਿੰਘ ਫੁੱਲ)-ਜੰਮੂ ਖੇਤਰ ਵਿਚ ਹੋ ਰਹੀ ਭਾਰੀ ਬਾਰਿਸ਼ ਅਤੇ ਹੜ੍ਹਾਂ ਕਾਰਨ ਰੇਲ ਆਵਾਜਾਈ ਪ੍ਰਭਾਵਿਤ ਹੋਈ, ਵੱਖ-ਵੱਖ ਸਟੇਸ਼ਨਾਂ 'ਤੇ ਫਸੇ ਰੇਲਵੇ ਯਾਤਰੀਆਂ ਦੀ ਸਹੂਲਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ, ਉੱਤਰੀ ਰੇਲਵੇ ਵੱਲੋਂ ਵਿਸ਼ੇਸ਼ ਕਦਮ ਚੁੱਕੇ ਗਏ¢ ਰੇਲਵੇ ਯਾਤਰੀਆਂ ਨੂੰ ਸੁਰੱਖਿਅਤ ਢੰਗ ਨਾਲ ਉਨ੍ਹਾਂ ਦੀ ਮੰਜ਼ਿਲ ਤੱਕ ਪਹੁੰਚਾਉਣ ਲਈ, 28 ਅਗਸਤ ਨੂੰ ਜੰਮੂ ਖੇਤਰ ਵਿਚ ਫਸੇ ਯਾਤਰੀਆਂ ਲਈ ਉੱਤਰੀ ਰੇਲਵੇ ਨੇ ਦੋ ਵਿਸ਼ੇਸ਼ ਰੇਲ ਗੱਡੀਆਂ ਚਲਾਈਆਂ | ਇਨ੍ਹਾਂ ਵਿਚੋਂ ਪਹਿਲੀ ਵਿਸ਼ੇਸ਼ ਰੇਲ ਗੱਡੀ ਲਗਭਗ 1400 ਰੇਲਵੇ ਯਾਤਰੀਆਂ ਨੂੰ ਲੈ ਕੇ ਜੰਮੂ ਤਵੀ ਤੋਂ ਵਾਰਾਨਸੀ ਲਈ ਰਵਾਨਾ ਹੋਈ ਅਤੇ ਦੂਜੀ ਵਿਸ਼ੇਸ਼ ਰੇਲ ਗੱਡੀ ਲਗਭਗ 1200 ਰੇਲਵੇ ਯਾਤਰੀਆਂ ਨੂੰ ਲੈ ਕੇ ਜੰਮੂ ਤਵੀ ਤੋਂ ਨਵੀਂ ਦਿੱਲੀ ਲਈ ਰਵਾਨਾ ਹੋਈ¢ ਇਸ ਦੌਰਾਨ ਰੇਲਵੇ ਯਾਤਰੀਆਂ ਦੀ ਸਹੂਲਤ ਲਈ ਜਲੰਧਰ ਛਾਉਣੀ ਅਤੇ ਲੁਧਿਆਣਾ ਸਟੇਸ਼ਨਾਂ 'ਤੇ ਖਾਣ-ਪੀਣ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਸਨ¢ ਸੀਨੀਅਰ ਡਵੀਜ਼ਨਲ ਕਮਰਸ਼ੀਅਲ ਮੈਨੇਜਰ ਪਰਮਦੀਪ ਸਿੰਘ ਸੈਣੀ ਨੇ ਕਿਹਾ ਕਿ ਰੇਲਵੇ ਪ੍ਰਸ਼ਾਸਨ ਹਮੇਸ਼ਾ ਆਪਣੇ ਯਾਤਰੀਆਂ ਦੀ ਸੁਰੱਖਿਆ 'ਤੇ ਕੇਂਦਰਿਤ ਰਹਿੰਦਾ ਹੈ¢
ਪਿਛਲੀ ਖ਼ਬਰ ਨਿਊ ਗੌਤਮ ਨਗਰ 'ਚ ਦਸਤ ਤੋਂ ਪੀੜਤ 10 ਹੋਰ ਮਰੀਜ਼ ਮਿਲੇ ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਵਿਸ਼ੇਸ ਗੁਰਮਤਿ ਸਮਾਗਮ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।