21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

1 ਕਿੱਲੋ ਭੁੱਕੀ ਅਤੇ 117 ਗ੍ਰਾਮ ਹੈਰੋਇਨ ਸਮੇਤ 6 ਵਿਅਕਤੀ ਗਿ੍ਫ਼ਤਾਰ

ਅਜੀਤ ਡੈਸਕ 30-08-2025
ਜਲੰਧਰ, 29 ਅਗਸਤ (ਐੱਮ. ਐੱਸ. ਲੋਹੀਆ)-ਨਸ਼ੇ ਦੇ ਕਾਰੋਬਾਰ ਨੂੰ ਠੱਲ ਪਾਉਣ ਲਈ ਕਮਿਸ਼ਨਰੇਟ ਪੁਲਿਸ ਵਲੋਂ ਕੀਤੀਆਂ ਗਈਆਂ ਵੱਖ-ਵੱਖ ਕਾਰਵਾਈਆਂ ਦੌਰਾਨ 6 ਵਿਅਕਤੀਆਂ ਨੂੰ ਗਿ੍ਫ਼ਤਾਰ ਕਰਕੇ, ਉਨ੍ਹਾਂ ਦੇ ਕਬਜ਼ੇ 'ਚੋਂ 1 ਕਿੱਲੋ ਭੁੱਕੀ ਅਤੇ 117 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ | ਪੁਲਿਸ ਕਮਿਸ਼ਨਰ ਧਨਪ੍ਰੀਤ ਕੌਰ ਰੰਧਾਵਾ ਨੇ ਜਾਣਕਾਰੀ ਦਿੱਤੀ ਕਿ ਹਾਲੀਆ ਕਾਰਵਾਈਆਂ ਦੌਰਾਨ ਐੱਨ.ਡੀ.ਪੀ.ਐੱਸ. ਐਕਟ ਅਧੀਨ 4 ਮੁਕੱਦਮੇ ਦਰਜ ਕਰਕੇ 6 ਮੁਲਜ਼ਮਾਂ ਨੂੰ ਗਿ੍ਫ਼ਤਾਰ ਕੀਤਾ ਹੈ | ਸੀ.ਪੀ. ਨੇ ਕਿਹਾ ਕਿ ਇਨ੍ਹਾਂ ਕਾਰਵਾਈਆਂ ਦੌਰਾਨ ਥਾਣਾ ਸਦਰ ਦੀ ਪੁਲਿਸ ਟੀਮ ਵਲੋਂ 1 ਮੁਲਜ਼ਮ ਨੂੰ 1 ਕਿਲੋ ਭੁੱਕੀ ਅਤੇ ਥਾਣਾ ਬਸਤੀ ਬਾਵਾ ਖੇਲ ਵਲੋਂ 2 ਮੁਲਜ਼ਮਾਂ ਨੂੰ 7 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਹੈ | ਇਸੇ ਤਰ੍ਹਾਂ, ਕ੍ਰਾਇਮ ਬ੍ਰਾਂਚ ਦੀ ਟੀਮ ਵਲੋਂ ਇਕ ਮਹਿਲਾ ਡਰੱਗ ਪੈਡਲਰ ਨੂੰ 100 ਗ੍ਰਾਮ ਹੈਰੋਇਨ ਅਤੇ ਸਪੈਸ਼ਲ ਸੈੱਲ ਦੀ ਟੀਮ ਵਲੋਂ 2 ਮੁਲਜ਼ਮਾਂ ਨੂੰ 10 ਗ੍ਰਾਮ ਹੈਰੋਇਨ ਸਮੇਤ ਗਿ੍ਫ਼ਤਾਰ ਕੀਤਾ ਗਿਆ ਹੈ | ਪੁਲਿਸ ਕਮਿਸ਼ਨਰ ਨੇ ਕਿਹਾ ਕਿ ਕੀਤੀਆਂ ਗਈਆਂ ਇਨ੍ਹਾਂ ਕਾਰਵਾਈਆਂ ਦੌਰਾਨ ਨਸ਼ੇ ਦੇ ਆਦੀ 6 ਵਿਅਕਤੀਆਂ ਨੂੰ ਪੁਨਰਵਾਸ ਅਤੇ ਇਲਾਜ ਲਈ ਨਸ਼ਾ ਛੁਡਾਊ ਕੇਂਦਰਾਂ 'ਚ ਦਾਖ਼ਲ ਕਰਵਾਇਆ ਗਿਆ ਹੈ |
ਪਿਛਲੀ ਖ਼ਬਰ ਹੈਰੋਇਨ ਦੇ ਮਾਮਲੇ 'ਚ ਕੈਦ ਅਗਲੀ ਖ਼ਬਰ ਨਿਊ ਗੌਤਮ ਨਗਰ 'ਚ ਦਸਤ ਤੋਂ ਪੀੜਤ 10 ਹੋਰ ਮਰੀਜ਼ ਮਿਲੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।