ਜਲੰਧਰ, 29 ਅਗਸਤ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਜਸਵਿੰਦਰ ਸਿੰਘ ਦੀ ਅਦਾਲਤ ਨੇ 67 ਗਰਾਮ ਹੈਰੋਇਨ ਦੀ ਬਰਾਮਦਗੀ ਦੇ ਮਾਮਲੇ 'ਚ ਦੋਸ਼ੀ ਕਰਾਰ ਦਿੰਦੇ ਹੋਏ ਅਨੂਪ ਸ਼ਰਮਾ ਵਾਸੀ ਦਕੋਹਾ ਨੂੰ 1 ਸਾਲ 8 ਮਹੀਨੇ ਦੀ ਕੈਦ ਅਤੇ 2 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਦੋਸ਼ੀ ਖ਼ਿਲਾਫ਼ ਮਿਤੀ 2 ਦਸੰਬਰ 2023 ਨੂੰ ਥਾਣਾ ਰਾਮਾ ਮੰਡੀ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ |