21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਤੇਜ਼ ਰਫ਼ਤਾਰ ਟਰੱਕ ਦੀ ਲਪੇਟ 'ਚ ਆਉਣ ਕਾਰਨ ਸਕੂਟਰੀ ਸਵਾਰ ਵਿਅਕਤੀ ਦੀ ਮੌਤ

ਅਜੀਤ ਡੈਸਕ 30-08-2025
ਜਲੰਧਰ ਛਾਉਣੀ, 29 ਅਗਸਤ (ਪਵਨ ਖਰਬੰਦਾ)-ਥਾਣਾ ਰਾਮਾ ਮੰਡੀ ਦੀ ਉੱਪ ਪੁਲਿਸ ਚੌਂਕੀ ਦਕੋਹਾ ਦੇ ਅਧੀਨ ਆਉਂਦੇ ਦਕੋਹਾ ਰੇਲਵੇ ਫਾਟਕ ਨੇੜੇ ਸਥਿਤ ਸਰਵਿਸ ਲਾਈਨ 'ਤੇ ਅੱਜ ਸਵੇਰ ਸਮੇਂ ਇਕ ਤੇਜ਼ ਰਫ਼ਤਾਰ ਟਰੱਕ ਦੀ ਲਪੇਟ 'ਚ ਆਉਣ ਕਾਰਨ ਸਕੂਟਰੀ ਸਵਾਰ ਵਿਅਕਤੀ ਦੀ ਮੌਤ ਹੋ ਗਈ, ਜਿਸ ਦੀ ਲਾਸ਼ ਪੁਲਿਸ ਵਲੋਂ ਕਬਜ਼ੇ 'ਚ ਬਣਦੀ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਰਾਮਾ ਮੰਡੀ ਦੇ ਮੁਖੀ ਮਨਜਿੰਦਰ ਸਿੰਘ ਨੇ ਦੱਸਿਆ ਕਿ ਅੱਜ ਸਵੇਰ ਸਮੇਂ ਸਕੂਟਰੀ ਸਵਾਰ ਵਿਅਕਤੀ ਮਨਪ੍ਰੀਤ ਸਿੰਘ ਕਾਲਾ (44) ਪੁੱਤਰ ਕੁਲਵੰਤ ਸਿੰਘ ਵਾਸੀ ਰਾਮਾ ਮੰਡੀ ਨੇੜੇ ਮਸਤੂ ਪਕੌੜੇ ਵਾਲੀ ਗਲੀ ਦਕੋਹਾ ਫਾਟਕ ਨੇੜੇ ਸਥਿਤ ਸਰਵਿਸ ਲਾਈਨ ਵਲੋਂ ਜਾ ਰਿਹਾ ਸੀ ਕਿ ਇਸ ਦੌਰਾਨ ਆ ਰਹੇ ਤੇਜ਼ ਰਫ਼ਤਾਰ ਟਰੱਕ ਦੀ ਲਪੇਟ 'ਚ ਆਉਣ ਕਾਰਨ ਮਨਪ੍ਰੀਤ ਸਿੰਘ ਕਾਲਾ ਗੰਭੀਰ ਜ਼ਖ਼ਮੀ ਹੋ ਗਿਆ, ਜਿਸ ਨੂੰ ਇਲਾਜ ਲਈ ਰਾਮਾ ਮੰਡੀ 'ਚ ਸਥਿਤ ਜੌਹਲ ਹਸਪਤਾਲ 'ਚ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ, ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ ਗਿਆ | ਥਾਣਾ ਮੁਖੀ ਨੇ ਦੱਸਿਆ ਕਿ ਟਰੱਕ ਚਾਲਕ ਨੂੰ ਮੌਕੇ ਤੋਂ ਟਰੱਕ ਸਮੇਤ ਕਾਬੂ ਕਰਕੇ ਉਸ ਖ਼ਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ | ਉਨ੍ਹਾਂ ਦੱਸਿਆ ਕਿ ਟਰੱਕ ਚਾਲਕ ਦੀ ਪਛਾਣ ਅਮਰਜੀਤ ਸਿੰਘ ਵਾਸੀ ਗੁਰਦਾਸਪੁਰ ਵਜੋਂ ਹੋਈ ਹੈ |
ਪਿਛਲੀ ਖ਼ਬਰ ਜਲੰਧਰ 'ਚ ਖਾਲੀ ਪਲਾਟਾਂ 'ਚੋਂ ਕੂੜਾ ਨਾ ਚੁਕਵਾਉਣ ਵਾਲਿਆਂ ਨੂੰ 440 ਤੋਂ ਵੱਧ ਨੋਟਿਸ ਜਾਰੀ ਅਗਲੀ ਖ਼ਬਰ ਹੈਰੋਇਨ ਦੇ ਮਾਮਲੇ 'ਚ ਕੈਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।