21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਜਲੰਧਰ 'ਚ ਖਾਲੀ ਪਲਾਟਾਂ 'ਚੋਂ ਕੂੜਾ ਨਾ ਚੁਕਵਾਉਣ ਵਾਲਿਆਂ ਨੂੰ 440 ਤੋਂ ਵੱਧ ਨੋਟਿਸ ਜਾਰੀ

ਅਜੀਤ ਡੈਸਕ 30-08-2025
ਜਲੰਧਰ, 29 ਅਗਸਤ (ਚੰਦੀਪ ਭੱਲਾ)-ਜਲੰਧਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਪਣੇ ਖ਼ਾਲੀ ਪਲਾਟਾਂ 'ਚੋਂ ਕੂੜਾ ਨਾ ਚੁਕਵਾਉਣ ਵਾਲੇ 12 ਪਲਾਟ ਮਾਲਕਾਂ ਵਿਰੁੱਧ ਸ਼ਿਕੰਜਾ ਕੱਸਦੇ ਹੋਏ ਉਨ੍ਹਾਂ ਨੂੰ ਤਿੰਨ ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ ¢ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਪ੍ਰਸ਼ਾਸਨ ਨੂੰ ਡੀ ਸੀ ਦਫ਼ਤਰ ਐਕਸ਼ਨ ਹੈਲਪਲਾਈਨ ਰਾਹੀਂ ਹੁਣ ਤੱਕ 440 ਸ਼ਿਕਾਇਤਾਂ ਪ੍ਰਾਪਤ ਹੋਈਆਂ ਹਨ, ਜਿਸ ਤੋਂ ਬਾਅਦ ਸਾਰੇ 440 ਪਲਾਟ ਮਾਲਕਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ¢ ਉਨ੍ਹਾਂ ਅੱਗੇ ਦੱਸਿਆ ਕਿ ਨਿਰਦੇਸ਼ਾਂ ਦੀ ਪਾਲਨਾ ਨਾ ਕਰਨ 'ਤੇ 12 ਮਾਮਲਿਆਂ ਵਿਚ ਰੈੱਡ ਐਂਟਰੀ ਪਹਿਲਾਂ ਹੀ ਦਰਜ ਕੀਤੀ ਜਾ ਚੁੱਕੀ ਹੈ ¢ ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਦੇ 111 ਖ਼ਾਲੀ ਪਲਾਟਾਂ 'ਚੋਂ ਕੂੜਾ-ਕਰਕਟ ਹਟਾਇਆ ਜਾ ਚੁੱਕਾ ਹੈ ¢ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ ਵਿਚ ਬੇਸਹਾਰਾ ਪਸ਼ੂਆਂ ਅਤੇ ਲਟਕਦੀਆਂ ਤਾਰਾਂ ਸਮੇਤ ਸ਼ਹਿਰ ਵਿਚ ਬੁਨਿਆਦੀ ਸਹੂਲਤਾਂ ਨਾਲ ਜੁੜੇ ਹੋਰ ਮੁੱਦਿਆਂ 'ਤੇ ਪ੍ਰਗਤੀ ਦੀ ਸਮੀਖਿਆ ਵੀ ਕੀਤੀ ਗਈ¢ ਉਨ੍ਹਾਂ ਇਹ ਵੀ ਦੱਸਿਆ ਕਿ ਐਕਸ਼ਨ ਹੈਲਪਲਾਈਨ 'ਤੇ 37 ਸ਼ਿਕਾਇਤਾਂ ਪ੍ਰਾਪਤ ਹੋਣ ਤੋਂ ਬਾਅਦ 64 ਬੇਸਹਾਰਾ ਪਸ਼ੂ ਸ਼ੈਲਟਰਾਂ 'ਚ ਪਹੁੰਚਾਉਣ ਨੂੰ ਯਕੀਨੀ ਬਣਾਇਆ ਗਿਆ ਹੈ ¢ ਆਉਣ ਵਾਲੇ ਦਿਨਾਂ ਵਿਚ ਕੈਟਲ ਪੌਂਡ ਦੀ ਸਮਰੱਥਾ ਵਿਚ ਵਾਧਾ ਹੋਣ ਤੋਂ ਬਾਅਦ ਹੋਰ ਬੇਸਹਾਰਾ ਪਸ਼ੂਆਂ ਨੂੰ ਉੱਥੇ ਤਬਦੀਲ ਕੀਤਾ ਜਾਵੇਗਾ ¢ ਉਨ੍ਹਾਂ ਨੇ ਪੀ.ਐੱਸ.ਪੀ.ਸੀ.ਐਲ. ਨੂੰ ਗੈਰ-ਕਾਨੂੰਨੀ ਤਾਰਾਂ ਵਿਛਾਉਣ ਵਾਲੀਆਂ ਟੈਲੀਕਾਮ ਕੰਪਨੀਆਂ ਨੂੰ ਜੁਰਮਾਨਾ ਲਗਾਉਣ ਤੋਂ ਇਲਾਵਾ ਅਣਵਰਤੀਆਂ ਤਾਰਾਂ ਤੁਰੰਤ ਹਟਾਉਣ ਦੇ ਨਿਰਦੇਸ਼ ਵੀ ਦਿੱਤੇ¢
ਪਿਛਲੀ ਖ਼ਬਰ ਡੀ.ਸੀ. ਨੇ ਰਾਸ਼ਟਰੀ ਰਾਜ ਮਾਰਗਾਂ 'ਤੇ ਜਮ੍ਹਾਂ ਅਗਲੀ ਖ਼ਬਰ ਤੇਜ਼ ਰਫ਼ਤਾਰ ਟਰੱਕ ਦੀ ਲਪੇਟ 'ਚ ਆਉਣ ਕਾਰਨ ਸਕੂਟਰੀ ਸਵਾਰ ਵਿਅਕਤੀ ਦੀ ਮੌਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।