21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਡੀ.ਸੀ. ਨੇ ਰਾਸ਼ਟਰੀ ਰਾਜ ਮਾਰਗਾਂ 'ਤੇ ਜਮ੍ਹਾਂ

ਅਜੀਤ ਡੈਸਕ 30-08-2025
ਜਲੰਧਰ, 29 ਅਗਸਤ (ਚੰਦੀਪ ਭੱਲਾ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਰਾਸ਼ਟਰੀ ਰਾਜ ਮਾਰਗ ਅਥਾਰਿਟੀ ਆਫ਼ ਇੰਡੀਆ (ਐਨ ਐੱਚ ਏ ਆਈ) ਦੇ ਅਧਿਕਾਰੀਆਂ ਨੂੰ ਮਾਨਸੂਨ ਦੇ ਮੌਸਮ ਦੌਰਾਨ ਯਾਤਰੀਆਂ ਨੂੰ ਰਾਹਤ ਪ੍ਰਦਾਨ ਕਰਨ ਲਈ ਹਾਈਵੇ ਖ਼ਾਸ ਕਰਕੇ ਸ਼ਹਿਰ ਦੇ ਖੇਤਰਾਂ ਵਿਚ ਸਲਿਪ ਸੜਕਾਂ ਤੋਂ ਪਾਣੀ ਜਮਾਂ ਹੋਣ ਨੂੰ ਤੁਰੰਤ ਸਾਫ਼ ਕਰਨ ਦੇ ਨਿਰਦੇਸ਼ ਦਿੱਤੇ ¢ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਹੋਈ ਇੱਕ ਮੀਟਿੰਗ ਵਿਚ ਪੰਜਾਬ ਸੜਕ ਸਫ਼ਾਈ ਮਿਸ਼ਨ ਦੀ ਪ੍ਰਗਤੀ ਦਾ ਜਾਇਜ਼ਾ ਲੈਂਦੇ ਹੋਏ ਡਿਪਟੀ ਕਮਿਸ਼ਨਰ ਨੇ ਐੱਨ.ਐੱਚ.ਏ.ਆਈ. ਦੇ ਹਿੱਸਿਆਂ ਦੇ ਨਾਲ-ਨਾਲ ਕਈ ਥਾਵਾਂ 'ਤੇ ਮੀਂਹ ਦਾ ਪਾਣੀ ਇਕੱਠਾ ਹੋਣ ਦੀਆਂ ਰਿਪੋਰਟਾਂ 'ਤੇ ਚਿੰਤਾ ਪ੍ਰਗਟ ਕੀਤੀ ¢ ਉਨ੍ਹਾਂ ਕਿਹਾ ਕਿ ਅਜਿਹੀਆਂ ਰੁਕਾਵਟਾਂ ਜਨਤਾ ਲਈ ਵੱਡੀ ਅਸੁਵਿਧਾ ਦਾ ਕਾਰਨ ਬਣਦੀਆਂ ਹਨ ਅਤੇ ਇਨ੍ਹਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾਣਾ ਚਾਹੀਦਾ ਹੈ ¢ ਡਾ. ਅਗਰਵਾਲ ਨੇ ਐਨ ਐੱਚ ਏ ਆਈ ਦੇ ਅਧਿਕਾਰੀਆਂ ਨੂੰ ਜਲੰਧਰ ਵਿਚੋਂ ਲੰਘਦੇ ਹਾਈਵੇ ਦੇ ਨਾਲ ਮੀਂਹ ਦੇ ਪਾਣੀ ਦੇ ਚੈਂਬਰਾਂ ਦੀ ਜਾਂਚ ਕਰਨ ਅਤੇ ਸਾਫ਼ ਕਰਨ ਲਈ ਕਿਹਾ ਤਾਂ ਜੋ ਪਾਣੀ ਦੇ ਸਹੀ ਨਿਕਾਸ ਅਤੇ ਨਿਰਵਿਘਨ ਵਹਾਅ ਨੂੰ ਯਕੀਨੀ ਬਣਾਇਆ ਜਾ ਸਕੇ ¢ ਉਨ੍ਹਾਂ ਸਾਰੇ ਅਧਿਕਾਰੀਆਂ ਨੂੰ ਸਪੱਸ਼ਟ ਤੌਰ 'ਤੇ ਉਨ੍ਹਾਂ ਸਾਰੀਆਂ ਸਲਿਪ ਸੜਕਾਂ ਦੀ ਨਿਗਰਾਨੀ ਕਰਨ ਦੇ ਨਿਰਦੇਸ਼ ਦਿੱਤੇ, ਜੋ ਅਕਸਰ ਭਾਰੀ ਬਾਰਿਸ਼ ਦੌਰਾਨ ਡੁੱਬੀਆਂ ਰਹਿੰਦੀਆਂ ਹਨ | ਡਾ. ਅਗਰਵਾਲ ਨੇ ਦੁਹਰਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਸੜਕਾਂ ਦੀ ਬਿਹਤਰ ਸਥਿਤੀ ਬਣਾਈ ਰੱਖਣ ਅਤੇ ਵਸਨੀਕਾਂ ਲਈ ਮੁਸ਼ਕਿਲ ਰਹਿਤ ਯਾਤਰਾ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ¢
ਪਿਛਲੀ ਖ਼ਬਰ ਬਸ਼ੀਰਪੁਰਾ 'ਚ ਸੀਵਰੇਜ ਬੰਦ, ਟੂਟੀਆਂ 'ਚ ਆ ਰਿਹੈ ਗੰਦਾ ਪਾਣੀ, ਲੋਕਾਂ ਵਲੋਂ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਜਲੰਧਰ 'ਚ ਖਾਲੀ ਪਲਾਟਾਂ 'ਚੋਂ ਕੂੜਾ ਨਾ ਚੁਕਵਾਉਣ ਵਾਲਿਆਂ ਨੂੰ 440 ਤੋਂ ਵੱਧ ਨੋਟਿਸ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।