21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਕਿਰਤੀ ਕਿਸਾਨ ਯੂਨੀਅਨ ਨੇ ਡਿਪਟੀ ਕਮਿਸ਼ਨਰ ਨੂੰ ਦਿੱਤਾ ਮੰਗ ਪੱਤਰ

ਅਜੀਤ ਡੈਸਕ 30-08-2025
ਜਲੰਧਰ, 29 ਅਗਸਤ (ਹਰਵਿੰਦਰ ਸਿੰਘ ਫੁੱਲ)-ਕਿਰਤੀ ਕਿਸਾਨ ਯੂਨੀਅਨ ਵੱਲੋਂ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਪੰਜਾਬ ਵਿਚ ਆਏ ਹੜ੍ਹਾਂ ਕਾਰਨ ਹੋਏ ਨੁਕਸਾਨ ਅਤੇ ਰੋਕਥਾਮ ਸਬੰਧੀ ਜ਼ਿਲ੍ਹਾ ਪ੍ਰਧਾਨ ਸੰਤੋਖ ਸਿੰਘ ਸੰਧੂ ਦੀ ਅਗਵਾਈ 'ਚ ਡਿਪਟੀ ਕਮਿਸ਼ਨਰ ਨੂੰ ਇੱਕ ਮੰਗ ਪੱਤਰ ਦਿੱਤਾ ਗਿਆ | ਜਿਸ ਵਿਚ ਮੰਗ ਕੀਤੀ ਗਈ ਕਿ ਹੜ੍ਹਾਂ ਦੀ ਮਾਰ ਹੇਠ ਆਏ ਇਲਾਕਿਆਂ 'ਚ ਵਿਸ਼ੇਸ਼ ਗਿਰਦਾਵਰੀ ਨਿਰਪੱਖ ਤÏਰ ਤੇ ਕਰਵਾਈ ਜਾਵੇ ਅਤੇ ਹੜ੍ਹਾਂ ਕਾਰਨ ਹੋਈ ਮੌਤ ਲਈ 20 ਲੱਖ ਰੁਪਏ, ਨੁਕਸਾਨੀ ਫ਼ਸਲ ਦਾ ਕਿਸਾਨ ਨੂੰ 50 ਹਜ਼ਾਰ ਰੁਪਏ ਪਤੀ ਏਕੜ, 25 ਹਜ਼ਾਰ ਰੁਪਏ ਪ੍ਰਤੀ ਪਰਿਵਾਰ ਸਮੇਤ ਮਜ਼ਦੂਰ ਨੂੰ ਦਿੱਤਾ ਜਾਵੇ | ਦੁਧਾਰੂ ਪਸ਼ੂਆਂ ਦਾ ਇੱਕ ਲੱਖ ਰੁਪਏ ਪ੍ਰਤੀ ਪਸ਼ੂ, ਬਾਕੀ ਛੋਟੇ ਵੱਡੇ ਪਸ਼ੂਆਂ ਦਾ 20 ਤੋਂ 50 ਹਜ਼ਾਰ ਫ਼ੌਰੀ ਤੌਰ 'ਤੇ ਦਿੱਤਾ ਜਾਵੇ ਅਤੇ ਮੁਆਵਜ਼ਾ ਦੇਣ ਦੀ ਪ੍ਰਕਿਰਿਆ ਸਮਾਂ ਬੱਧ ਕੀਤੀ ਜਾਵੇ | ਇਸ ਮÏਕੇ ਜ਼ਿਲ੍ਹਾ ਸਕੱਤਰ ਗੁਰਕਮਲ ਸਿੰਘ ਵਿੱਤ ਸਕੱਤਰ, ਸੁਰਿੰਦਰ ਸਿੰਘ ਕੰਦਲਾ, ਸੁਰਜੀਤ ਸਿੰਘ ਸਮਰਾ, ਗੁਰਨਾਮ ਸਿੰਘ ਤੱਗੜ, ਤਰਸੇਮ ਸਿੰਘ ਕਾਲਾ, ਭੁਪਿੰਦਰ ਸਿੰਘ, ਗੁਰਮੇਲ ਸਿੰਘ, ਸੁੱਚਾ ਸਿੰਘ ਦੇ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਨਿਗਮ ਨੇ ਸ਼ਹਿਰ 'ਚ ਕਈ ਨਾਜਾਇਜ਼ ਦੁਕਾਨਾਂ ਕੀਤੀਆਂ ਸੀਲ ਅਗਲੀ ਖ਼ਬਰ ਲਤੀਫਪੁਰਾ ਦੇ ਮਾਮਲੇ ਨੂੰ ਲੈ ਕੇ ਅਗਲੇ ਹਫ਼ਤੇ ਡੀ. ਸੀ. ਨਾਲ ਹੋਵੇਗੀ ਮੋਰਚਾ ਆਗੂਆਂ ਦੀ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।