ਜਲੰਧਰ, 29 ਅਗਸਤ (ਸ਼ਿਵ)-ਜਲੰਧਰ ਸ਼ਹਿਰ 'ਚ ਆਏ ਹੜ੍ਹ ਕਾਰਨ ਪ੍ਰਭਾਵਿਤ ਇਲਾਕਿਆਂ ਵਿੱਚ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਦਾ ਕੰਮ ਜਾਰੀ ਹੈ | ਇਸ ਮੌਕੇ ਜਲੰਧਰ ਸ਼ਹਿਰੀ ਦੇ ਜਿਲ੍ਹਾ ਪ੍ਰਧਾਨ ਅੰਮਿ੍ਤਪਾਲ ਸਿੰਘ ਵੱਲੋਂ ਖੁਦ ਮੌਕੇ 'ਤੇ ਪਹੁੰਚ ਕੇ ਬਜ਼ੁਰਗਾਂ ਦਾ ਰੇਸਕਿਊ ਕੀਤਾ ਗਿਆ | ਉਨ੍ਹਾਂ ਨੇ ਕਿਹਾ ਕਿ ਮੁਸ਼ਕਿਲ ਘੜੀਆਂ ਵਿੱਚ ਲੋਕਾਂ ਦੀ ਸਹਾਇਤਾ ਕਰਨਾ ਸਾਡੀ ਪਹਿਲੀ ਜ਼ਿੰਮੇਵਾਰੀ ਹੈ ਅਤੇ ਪਾਰਟੀ ਦੇ ਹਰ ਕਾਰਕੁਨ ਨੂੰ ਲੋਕਾਂ ਦੀ ਸੇਵਾ ਲਈ ਹਰ ਵੇਲੇ ਤਿਆਰ ਰਹਿਣਾ ਚਾਹੀਦਾ ਹੈ | ਉਨ੍ਹਾਂ ਨੇ ਇਹ ਵੀ ਯਕੀਨੀ ਬਣਾਇਆ ਕਿ ਬਜ਼ੁਰਗਾਂ ਨੂੰ ਨਾ ਸਿਰਫ਼ ਸੁਰੱਖਿਅਤ ਥਾਵਾਂ 'ਤੇ ਪਹੁੰਚਾਇਆ ਜਾਵੇਗਾ, ਸਗੋਂ ਉਨ੍ਹਾਂ ਦੀ ਖ਼ੁਰਾਕ, ਦਵਾਈਆਂ ਅਤੇ ਹੋਰ ਜ਼ਰੂਰੀ ਸਹੂਲਤਾਂ ਦੀ ਵੀ ਪੂਰੀ ਵਰਤੋਂ ਕੀਤੀ ਜਾਵੇਗੀ |