ਜਲੰਧਰ, 29 ਅਗਸਤ (ਡਾ.ਜਤਿੰਦਰ ਸਾਬੀ)-ਲਾਇਲਪੁਰ ਖ਼ਾਲਸਾ ਕਾਲਜ ਫਾਰ ਵੋਮੈਨ ਜਲੰਧਰ ਵਿਖੇ ਰਾਸ਼ਟਰੀ ਖੇਡ ਦਿਵਸ ਮਨਾਇਆ ਗਿਆ | ਇਸ ਮੌਕੇ 'ਤੇ ਹਾਕੀ ਦਾ ਇਕ ਪ੍ਰਦਰਸ਼ਨੀ ਮੈਚ ਵੀ ਕਰਵਾਇਆ ਗਿਆ | ਇਸ ਮੌਕੇ ਤੇ ਬਤੌਰ ਮੁੱਖ ਮਹਿਮਾਨ ਪਿ੍ੰਸੀਪਲ ਡਾ. ਸਰਬਜੀਤ ਕੌਰ ਰਾਏ ਨੇ ਖਿਡਾਰਨਾਂ ਨਾਲ ਜਾਣ ਪਛਾਣ ਕੀਤੀ ਤੇ ਉਨ੍ਹਾਂ ਨੂੰ ਰਾਸ਼ਟਰੀ ਖੇਡ ਦਿਵਸ ਦੀ ਮਹੱਤਤਾ ਸਬੰਧੀ ਦੱਸਿਆ ਤੇ ਉਨ੍ਹਾਂ ਨੂੰ ਮੇਜਰ ਧਿਆਨ ਚੰਦ ਜੀ ਦੇ ਜੀਵਨ ਤੋਂ ਪ੍ਰੇਰਣਾ ਲੈਣ ਲਈ ਉਤਸ਼ਾਹਿਤ ਕੀਤਾ | ਇਸ ਮੌਕੇ 'ਤੇ ਖੇਡ ਵਿਭਾਗ ਤੋਂ ਮੈਡਮ ਪਰਮਿੰਦਰ ਕੌਰ ਤੇ ਕੁਲਬੀਰ ਸਿੰਘ ਸੈਣੀ ਕਾਰਜਕਾਰਨੀ ਮੈਂਬਰ ਹਾਕੀ ਪੰਜਾਬ ਤੇ ਹੋਰ ਸਟਾਫ਼ ਮੈਂਬਰ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |