ਜਲੰਧਰ, 29 ਅਗਸਤ (ਡਾ. ਜਤਿੰਦਰ ਸਾਬੀ)-ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਜੀ ਦੇ ਜਨਮ ਦਿਵਸ ਨੂੰ ਰਾਸ਼ਟਰੀ ਖੇਡ ਦਿਵਸ ਵਜੋਂ ਦੇਸ਼ ਭਰ 'ਚ ਮਨਾਇਆ ਜਾਦਾ ਹੈ ਤੇ ਪੰਜਾਬ ਜਿਮਨਾਸਟਿਕ ਐੱਸੋਸੀਏਸ਼ਨ ਦੇ ਸਹਿਯੋਗ ਨਾਲ ਜਿਲ੍ਹਾ ਜਲੰਧਰ ਜਿਮਨਾਸਟਿਕ ਐੱਸੋਸੀਏਸ਼ਨ ਵੱਲੋਂ ਵੀ ਸਪੋਰਟਸ ਸਕੂਲ ਜਲੰਧਰ ਦੇ ਜਿਮਨਾਸਟਿਕ ਹਾਲ 'ਚ ਇਕ ਵਿਸ਼ੇਸ਼ ਸਮਾਗਮ ਕੀਤਾ ਗਿਆ ਤੇ ਇਸ ਮੌਕੇ ਤੇ ਮੇਜਰ ਧਿਆਨ ਚੰਦ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ | ਇਸ ਮੌਕੇ 'ਤੇ ਪੰਜਾਬ ਜਿਮਨਾਸਟਿਕ ਐੱਸੋਸੀਏਸ਼ਨ ਦੇ ਪ੍ਰਧਾਨ ਕੌਮਾਂਤਰੀ ਜਿਮਨਾਸਟ ਕੁਲਵਿੰਦਰ ਸਿੰਘ ਥਿਆੜਾ ਸਾਬਕਾ ਐੱਸ.ਐੱਸ.ਪੀ ਨੇ ਦੱਸਿਆ ਕਿ ਇਸ ਮੌਕੇ 'ਤੇ 100 ਦੇ ਕਰੀਬ ਬੱਚਿਆਂ ਨੇ ਹਿੱਸਾ ਲਿਆ ਤੇ ਬੱਚਿਆਂ ਦੇ ਕਲੱਬ ਬਣਾ ਕੇੇ ਉਨਾਂ ਦੇ ਵੱਖ ਵੱਖਰੇ ਖੇਡ ਮੁਕਾਬਲੇ ਵੀ ਕਰਵਾਏ ਗਏ ਤੇ ਜੇਤੂ ਖਿਡਾਰੀਆਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਤੇ ਜਿਮਨਾਸਟਿਕ ਦੇ ਖਿਡਾਰੀਆਂ ਤੇ ਉਨ੍ਹਾਂ ਦੇ ਮਾਪਿਆਂ ਨੇ ਇਸ ਸਮਾਗਮ 'ਚ ਵਿਸ਼ੇਸ਼ ਤੌਰ ਤੇ ਹਿੱਸਾ ਲਿਆ ਤੇ ਇਸ ਦੀ ਪ੍ਰਸੰਸ਼ਾ ਕੀਤੀ ਤੇ ਕਿਹਾ ਕਿ ਮੇਜਰ ਧਿਆਨ ਚੰਦ ਦੀ ਜੀਵਨ ਤੋਂ ਹਰ ਖਿਡਾਰੀ ਨੂੰ ਸੇਧ ਲੈਣ ਦੀ ਲੋੜ ਹੈ | ਇਸ ਮੌਕੇ ਤੇ ਜਿਲ੍ਹਾ ਖੇਡ ਅਫਸਰ ਜਲੰਧਰ ਗੁਰਪ੍ਰੀਤ ਸਿੰਘ ਬਾਜਵਾ, ਤਜਿੰਦਰ ਸਿੰਘ ਉਪ ਕਮਾਂਡੈਟ ਬੀ.ਐੱਸ.ਐਫ, ਕੰਵਲਜੀਤ ਸਿੰਘ, ਸਤੀਸ਼ ਕੁਮਾਰ, ਹਰਵਿੰਦਰ ਸਿੰਘ, ਲਵ ਕੁਮਾਰ, ਤੈਰਾਕੀ ਕੋਚ ਉਮੇਸ਼ ਕੁਮਾਰ, ਅਨੂਪ ਕੁਮਾਰ ਬਾਸਕਟਬਾਲ ਕੋਚ, ਅਸ਼ਵਨੀ ਤੇ ਹੋਰ ਖਿਡਾਰੀ ਤੇ ਖੇਡ ਪ੍ਰੇਮੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ |