21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸਿੰਘ ਸਭਾਵਾਂ ਅਤੇ ਧਾਰਮਿਕ ਜਥੇਬੰਦੀਆਂ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸਹਿਯੋਗ ਦੇਣ ਦੀ ਅਪੀਲ

ਅਜੀਤ ਡੈਸਕ 30-08-2025
ਜਲੰਧਰ 29 ਅਗਸਤ (ਹਰਵਿੰਦਰ ਸਿੰਘ ਫੁੱਲ)-ਪੰਜਾਬ ਅੰਦਰ ਆਏ ਵੱਡੇ ਹੜਾਂ ਕਾਰਨ ਪ੍ਰਭਾਵਿਤ ਹੋਏ ਪੀੜਤ ਲੋਕਾਂ ਲਈ ਜਿੱਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਡੇ ਪੱਧਰ ਤੇ ਮਾਨਵਤਾ ਦੀ ਸੇਵਾ ਨਿਭਾ ਰਹੀ ਹੈ | ਉੱਥੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਗੁਰਦੁਆਰਾ ਨੌਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਵਿਖੇ ਸ਼ਹਿਰ ਦੀਆਂ ਸਿੰਘ ਸਭਾਵਾਂ ਅਤੇ ਧਾਰਮਿਕ ਜਥੇਬੰਦੀਆਂ ਦੀ ਇਕ ਵਿਸ਼ੇਸ਼ ਮੀਟਿੰਗ ਜਥੇਦਾਰ ਕੁਲਵੰਤ ਸਿੰਘ ਮੰਨਣ ਮੁੱਖ ਸੱਕਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗੁਰਦੁਆਰਾ ਕਮੇਟੀ ਦੇ ਮੁੱਖ ਸੇਵਾਦਾਰ ਜਥੇਦਾਰ ਜਗਜੀਤ ਸਿੰਘ ਗਾਬਾ, ਗੁਰਕਿਰਪਾਲ ਸਿੰਘ ਪ੍ਰਧਾਨ ਗੁਰਦੁਆਰਾ ਛੇਵੀਂ ਪਾਤਸ਼ਾਹੀ ਬਸਤੀ ਸ਼ੇਖ ਦੀ ਰਹਿਨੁਮਾਈ ਹੇਠ ਹੋਈ | ਜਿਸ ਵਿਚ ਸ਼ਾਮਲ ਸਮੂਹ ਸਿੰਘ ਸਭਾਵਾਂ, ਧਾਰਮਿਕ ਅਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਸਮੂਹ ਗੁਰੂ ਨਾਨਕ ਲੇਵਾ ਜਥੇਬੰਦੀਆਂ ਅਤੇ ਦੇਸ਼ ਵਿਦੇਸ਼ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਕਿ ਹੜ ਪੀੜਤ ਲੋਕਾਂ ਦੀ ਮਦਦ ਕਰਨ ਲਈ ਗੁਰਦੁਆਰਾ ਨੌਵੀਂ ਪਾਤਸ਼ਾਹੀ ਗੁਰੂ ਤੇਗ ਬਹਾਦਰ ਸਾਹਿਬ ਵਿਖੇ ਹਰ ਤਰ੍ਹਾਂ ਦਾ ਸਮਾਨ ਭੇਜਣ ਲਈ ਯੋਗਦਾਨ ਪਾਇਆ ਜਾਵੇ ਤਾਂ ਜੋ ਹੜ੍ਹ ਪੀੜਤਾਂ ਲਈ ਡੀਜ਼ਲ, ਲੰਗਰਾਂ ਵਸਤੇ ਰਸਦ, ਪੀਣ ਵਾਲਾ ਪਾਣੀ, ਪਸ਼ੂਆਂ ਲਈ ਚਾਰਾ, ਮੈਡੀਕਲ, ਦਵਾਈਆਂ ਦਾ ਇੰਤਜ਼ਾਮ ਕਰਕੇ ਪੀੜਤਾਂ ਨੂੰ ਰਾਹਤ ਪੁਹੰਚਾਈ ਜਾ ਸਕੇ | ਉਨ੍ਹਾਂ ਸਮੂਹ ਗੁਰੂ ਘਰਾਂ ਦੇ ਪ੍ਰਬੰਧਕਾਂ ਨੂੰ ਜਥੇਦਾਰ ਕੁਲਵੰਤ ਸਿੰਘ ਮੰਨਣ, ਜਥੇਦਾਰ ਜਗਜੀਤ ਸਿੰਘ ਗਾਬਾ ਅਤੇ ਗੁਰਕਿਰਪਾਲ ਸਿੰਘ 'ਤੇ ਅਧਾਰਿਤ ਬਣਾਈ ਤਿੰਨ ਮੈਂਬਰੀ ਕਮੇਟੀ ਨਾਲ ਰਾਬਤਾ ਕਾਇਮ ਕਰਨ ਦੀ ਅਪੀਲ ਕੀਤੀ | ਮੀਟਿੰਗ ਦੀ ਕਾਰਵਾਈ ਜਾਰੀ ਕਰਦਿਆਂ ਰਣਜੀਤ ਸਿੰਘ ਰਾਣਾ ਨੇ ਕਿਹਾ ਆਓ ਸਾਰੇ ਰਲ ਮਿਲ ਕੇ ਤਨ ਮਨ ਧਨ ਨਾਲ ਪੀੜਤਾਂ ਦੀ ਸਾਰ ਲੈ ਕੇ ਸਿੱਖੀ ਦੇ ਮਾਰਗ ਦੇ ਪਾਂਧੀ ਬਣੀਏ | ਇਸ ਮÏਕੇ ਕੰਵਲਜੀਤ ਸਿੰਘ ਸਿੰਘ ਟੋਨੀ ਕਾਰਜਕਾਰੀ ਪ੍ਰਧਾਨ, ਚਰਨਜੀਵ ਸਿੰਘ ਲਾਲੀ, ਦਲਜੀਤ ਸਿੰਘ, ਜੋਗਿੰਦਰ ਸਿੰਘ ਲਾਇਲਪੁਰੀ, ਸੁਰਜੀਤ ਸਿੰਘ ਗਾਬਾ ਤੇ ਹੋਰ ਆਗੂ ਹਾਜ਼ਰ ਸਨ¢
ਪਿਛਲੀ ਖ਼ਬਰ ਡੇਂਗੂ ਤੋਂ ਬਚਾਅ ਲਈ ਕੌਂਸਲਰਾਂ ਵਲੋਂ ਨਿਗਮ ਨੂੰ ਫੌਗਿੰਗ ਕਰਵਾਉਣ ਦੀ ਮੰਗ ਅਗਲੀ ਖ਼ਬਰ ਮੋਟਾਪਾ ਬਣ ਸਕਦੈ ਕਈ ਗੰਭੀਰ ਬਿਮਾਰੀਆਂ ਦਾ ਕਾਰਨ-ਡਾ. ਗਰੋਵਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।