21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਡੇਂਗੂ ਤੋਂ ਬਚਾਅ ਲਈ ਕੌਂਸਲਰਾਂ ਵਲੋਂ ਨਿਗਮ ਨੂੰ ਫੌਗਿੰਗ ਕਰਵਾਉਣ ਦੀ ਮੰਗ

ਅਜੀਤ ਡੈਸਕ 30-08-2025
ਜਲੰਧਰ, 29 ਅਗਸਤ (ਸ਼ਿਵ)-ਕਾਂਗਰਸ ਦੇ ਕੌਂਸਲਰ ਪਵਨ ਕੁਮਾਰ ਅਤੇ ਗੁਰਵਿੰਦਰ ਸਿੰਘ ਬੰਟੀ ਨੀਲਕੰਠ ਨੇ ਨਗਰ ਨਿਗਮ ਦੀ ਸੰਯੁਕਤ ਕਮਿਸ਼ਨਰ ਮਨਦੀਪ ਕੌਰ ਨੂੰ ਮੇਅਰ ਅਤੇ ਕਮਿਸ਼ਨਰ ਦੇ ਨਾਂਅ ਇੱਕ ਮੰਗ ਪੱਤਰ ਦੇ ਕੇ ਸ਼ਹਿਰ ਵਿਚ ਲੋਕਾਂ ਨੂੰ ਡੇਂਗੂ ਤੋਂ ਬਚਾਅ ਲਈ ਫ਼ੌਰੀ ਤੌਰ 'ਤੇ ਸ਼ਹਿਰ ਭਰ ਵਿਚ ਫੌਗਿੰਗ ਕਰਵਾਉਣ ਦੀ ਮੰਗ ਕੀਤੀ ਹੈ | ਉਨਾਂ ਦਿੱਤੇ ਗਏ ਮੰਗ ਪੱਤਰ ਵਿਚ ਕਿਹਾ ਹੈ ਕਿ ਬਰਸਾਤੀ ਮÏਸਮ ਕਾਰਨ ਥਾਂ-ਥਾਂ 'ਤੇ ਪਾਣੀ ਖੜ੍ਹਾ ਹੈ ਜਿਸ ਕਾਰਨ ਡੇਂਗੂ ਦਾ ਲਾਰਵਾ ਪੈਦਾ ਹੋ ਰਿਹਾ ਹੈ ਜਿਸ ਕਾਰਨ ਗੰਭੀਰ ਬਿਮਾਰੀਆਂ ਹੋਣ ਦਾ ਖ਼ਤਰਾ ਪੈਦਾ ਹੋ ਰਿਹਾ ਹੈ¢ ਇਸ ਖ਼ਤਰੇ ਨੂੰ ਰੋਕਣ ਲਈ ਸ਼ਹਿਰ ਵਿਚ ਫੋਗਿੰਗ ਕਰਵਾਈ ਜਾਵੇ¢ ਇਸ ਤੋਂ ਇਲਾਵਾ ਇਸ ਸਮੇਂ ਸ਼ਹਿਰ ਵਿਚ ਭਾਰੀ ਬਰਸਾਤ ਹੋਣ ਕਰਕੇ ਸੀਵਰੇਜ਼ਾਂ ਦੇ ਮੇਨ ਹੋਲਾਂ, ਢੱਕਣਾਂ ਨੂੰ ਵੀ ਕਾਫੀ ਨੁਕਸਾਨ ਹੋਇਆ ਹੈ | ਉਨ੍ਹਾਂ ਦੀ ਜਲਦ ਤੋਂ ਜਲਦ ਮੁਰੰਮਤ ਕਰਵਾਈ ਜਾਵੇ ਅਤੇ ਬਿਨਾਂ ਢੱਕਣ ਵਾਲੇ ਮੇਨਹੋਲਾਂ 'ਤੇ ਨਵੇਂ ਢੱਕਣ ਲਗਾਏ ਜਾਣ ਤਾਂ ਜੋ ਕੋਈ ਹਾਦਸਾ ਨਾ ਹੋ ਸਕੇ | ਉਨ੍ਹਾਂ ਕਿਹਾ ਕਿ ਸ਼ਹਿਰ ਵਿਚ ਥਾਂ-ਥਾਂ ਤੇ ਬੰਦ ਪਈਆਂ ਸਟਰੀਟ ਲਾਈਟਾਂ ਨੂੰ ਵੀ ਜਲਦੀ ਤੋਂ ਜਲਦੀ ਠੀਕ ਕਰਵਾਏ ਜਾਵੇ ਕਿਉਂਕਿ ਸ਼ਹਿਰ ਵਿਚ ਇਸ ਵੇਲੇ ਸੈਂਕੜੇ ਸਟਰੀਟ ਲਾਈਟਾਂ ਬੰਦ ਹੋਣ ਕਰਕੇ ਲੋਕਾਂ ਦੇ ਟੋਇਆਂ ਵਿਚ ਡਿੱਗਣ ਦੀ ਸ਼ੰਕਾ ਬਣੀ ਰਹਿੰਦੀ ਹੈ | ਸ਼ਹਿਰ ਵਿਚ ਇਨ੍ਹਾਂ ਸਾਰੇ ਕੰਮਾਂ ਵੱਲ ਕੋਈ ਵੀ ਧਿਆਨ ਨਹੀਂ ਦਿੱਤਾ ਜਾ ਰਿਹਾ¢ ਕੌਂਸਲਰਾਂ ਨੇ ਕਿਹਾ ਕਿ ਇਹ ਮੰਗ ਪੱਤਰ ਦੇ ਕੇ ਉਹ ਨਿਗਮ ਪ੍ਰਸ਼ਾਸਨ ਨੂੰ ਨੀਂਦ ਤੋਂ ਜਗਾਉਣਾ ਚਾਹੰੁਦੇ ਹਨ¢ ਉਨਾਂ ਮੇਅਰ ਤੋਂ ਜਾਗਣ ਦੀ ਅਪੀਲ ਕਰਦਿਆਂ ਕਿਹਾ ਕਿ ਬਾਰਸ਼ ਤੋਂ ਬਾਅਦ ਅਜੇ ਤੱਕ ਨਿਗਮ ਨੇ ਆਪਣੀ ਜ਼ਿੰਮੇਵਾਰੀ ਨਹੀਂ ਨਿਭਾਈ ਹੈ |
ਪਿਛਲੀ ਖ਼ਬਰ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾ ਅਥਾਰਿਟੀ ਨੇ ਸਿਖਲਾਈ ਹਾਸਿਲ ਕਰਨ ਵਾਲੇ ਮੀਡੀਏਟਰਾਂ ਨੂੰ ਦਿੱਤੇ ਪ੍ਰਸੰਸਾ ਪੱਤਰ ਅਗਲੀ ਖ਼ਬਰ ਸਿੰਘ ਸਭਾਵਾਂ ਅਤੇ ਧਾਰਮਿਕ ਜਥੇਬੰਦੀਆਂ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਸਹਿਯੋਗ ਦੇਣ ਦੀ ਅਪੀਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।