ਅੱਪਰਾ, 29 ਅਗਸਤ (ਦਲਵਿੰਦਰ ਸਿੰਘ ਅੱਪਰਾ)- ਸਰਕਾਰੀ ਹਾਈ ਸਮਾਰਟ ਸਕੂਲ ਅੱਪਰਾ ਵਿਖੇ ਡਾ. ਬੀ. ਆਰ. ਅੰਬੇਡਕਰ ਜੀ ਦੇ ਜੀਵਨ ਸੰਘਰਸ਼ 'ਤੇ ਅਧਾਰਿਤ ਪੁਸਤਕ ਪ੍ਰਤੀਯੋਗਤਾ ਕਰਵਾਈ ਗਈ | ਪ੍ਰਬੁੱਧ ਭਾਰਤ ਫਾਊਾਡੇਸ਼ਨ ਵਲੋਂ ਕਰਵਾਈ ਗਈ ਇਸ ਪ੍ਰਤੀਯੋਗਤਾ 'ਚ ਸਕੂਲ ਦੇ ਵਿਦਿਆਰਥੀਆਂ ਨੇ ਬਹੁਤ ਹੀ ਉਤਸ਼ਾਹ ਨਾਲ ਭਾਗ ਲਿਆ | ਵਿਨੈ ਕੁਮਾਰ ਸਰਪੰਚ ਗ੍ਰਾਮ ਪੰਚਾਇਤ ਮੁੱਖ ਮਹਿਮਾਨ ਦੇ ਤੌਰ 'ਤੇ ਹਾਜ਼ਰ ਸਨ | ਉਨ੍ਹਾਂ ਤੋਂ ਇਲਾਵਾ ਸਕੂਲ ਮੁਖੀ ਜਸਪਾਲ ਸੰਧੂ, ਕਮਲ ਕੁਮਾਰ ਐਸ. ਐਮ. ਸੀ. ਚੇਅਰਮੈਨ, ਪੰਚ ਮੋਹਣ ਲਾਲ, ਸੋਮ ਨਾਥ ਸਾਬਕਾ ਪੰਚ ਅਤੇ ਹਰਬੰਸ ਰਾਣਾ ਆਦਿ ਵੀ ਹਾਜ਼ਰ ਸਨ |