21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

379ਵਾਂ ਮਹੀਨਾਵਾਰੀ ਗੁਰਮਤਿ ਸਮਾਗਮ ਕਰਵਾਇਆ

ਅਜੀਤ ਡੈਸਕ 30-08-2025
ਜਲੰਧਰ, 29 ਅਗਸਤ (ਹਰਵਿੰਦਰ ਸਿੰਘ ਫੁੱਲ)-ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਦੁਆਰਾ ਦੁਆਬਾ ਸ੍ਰੀ ਗੁਰੂ ਸਿੰਘ ਸਭਾ ਚੌਕ ਅੱਡਾ ਹੁਸ਼ਿਆਰਪੁਰ ਵਿਖੇ 379 ਵਾਂ ਮਹੀਨਾ ਵਾਰੀ ਗੁਰਮਤਿ ਸਮਾਗਮ ਬੜੀ ਸ਼ਰਧਾ ਨਾਲ ਕਰਵਾਇਆ ਗਿਆ | ਇਸ ਮੌਕੇ ਸਜਾਏ ਦੀਵਾਨਾ 'ਚ ਭਾਈ ਸ਼Ïਕੀਨ ਸਿੰਘ (ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ) ਭਾਈ ਪਵਨੀਤ ਸਿੰਘ, ਭਾਈ ਅਜਮੇਰ ਸਿੰਘ ਅਤੇ ਭਾਈ ਗੁਰਪਾਲ ਸਿੰਘ ਦੇ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਅਤੇ ਗੁਰਮਤਿ ਵਿਚਾਰਾਂ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ | ਇਹ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਕਮੇਟੀ ਦੇ ਜਨਰਲ ਸਕੱਤਰ ਮੱਖਣ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਤਕਰੀਬਨ 36 ਸਾਲਾਂ ਤੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤ ਦੇ ਸਹਿਯੋਗ ਨਾਲ ਬੜੇ ਸਤਿਕਾਰ ਨਾਲ ਕਰਵਾਇਆ ਜਾ ਰਿਹਾ ਹੈ¢ ਇਸ ਮੌਕੇ ਕਮੇਟੀ ਦੇ ਚੇਅਰਮੈਨ ਪਰਮਜੀਤ ਸਿੰਘ ਹੀਰਾ ਭਾਟੀਆ, ਪ੍ਰਧਾਨ ਅੰਮਿ੍ਤਪਾਲ ਸਿੰਘ ਭਾਟੀਆ, ਜਨਰਲ ਸਕੱਤਰ ਮੱਖਣ ਸਿੰਘ ਤੋਂ ਇਲਾਵਾ ਵੱਡੀ ਗਿਣਤੀ ਇਲਾਕੇ ਦੀਆਂ ਸੰਗਤਾਂ ਨੇ ਹਾਜ਼ਰੀ ਭਰੀ |
ਪਿਛਲੀ ਖ਼ਬਰ ਪੀ.ਐਫ. ਵਿਭਾਗ ਨੇ ਪ੍ਰਧਾਨ ਮੰਤਰੀ ਵਿਕਸਿਤ ਭਾਰਤ ਰੁਜ਼ਗਾਰ ਯੋਜਨਾ ਬਾਰੇ ਜਾਗਰੂਕ ਕੀਤਾ ਅਗਲੀ ਖ਼ਬਰ ਸਿਆਸਤ ਕਰਨ ਦੀ ਬਜਾਏ ਹੜ੍ਹ ਪੀੜਤਾਂ ਦੀ ਮਦਦ ਕੀਤੀ ਜਾਵੇ-ਚੌਹਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।