21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸਮਾਜ ਸੇਵੀ ਸੰਸਥਾ 'ਆਸਟ੍ਰੇਲੀਅਨ ਸਿੱਖ ਸਪੋਟ' ਨੇ ਪਿੰਡ ਜਮਸ਼ੇਰ 'ਚ ਮੀਂਹ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਤਰਪਾਲਾਂ ਵੰਡੀਆਂ

ਅਜੀਤ ਡੈਸਕ 30-08-2025
ਲੋਹੀਆਂ ਖਾਸ, 29 ਅਗਸਤ (ਗੁਰਪਾਲ ਸਿੰਘ ਸ਼ਤਾਬਗੜ੍ਹ, ਕੁਲਦੀਪ ਸਿੰਘ ਖਾਲਸਾ)-ਪ੍ਰਸਿੱਧ ਸਮਾਜ ਸੇਵੀ ਸੰਸਥਾ 'ਅਸਟ੍ਰੇਲੀਅਨ ਸਿੱਖ ਸਪੋਟ' ਵੱਲੋਂ ਬਲਾਕ ਲੋਹੀਆਂ ਖਾਸ ਦੇ ਪਿੰਡ ਜਮਸ਼ੇਰ ਵਿੱਚ ਭਾਰੀ ਮੀਂਹ ਕਾਰਨ ਪ੍ਰਭਾਵਿਤ ਹੋਏ ਪਰਿਵਾਰਾਂ ਨੂੰ ਤਰਪਾਲਾਂ ਦੀ ਵੰਡ ਕੀਤੀ ਗਈ | ਇਸ ਮੌਕੇ 'ਅਸਟ੍ਰੇਲੀਅਨ ਸਿੱਖ ਸਪੋਟ' ਦੀ ਟੀਮ ਦੇ ਸਹਿਯੋਗੀ ਸੇਵਾਦਾਰਾਂ ਰਾਜਿੰਦਰ ਸਿੰਘ ਭੁੱਲਰ, ਜਰਨੈਲ ਸਿੰਘ ਖਾਲੇਵਾਲ ਅਤੇ ਟੀਮ ਸੇਵਾਦਾਰ ਅਮਨਦੀਪ ਸਿੰਘ ਨੇ ਦੱਸਿਆ ਕਿ ਸੰਸਥਾ ਵੱਲੋਂ ਪਹਿਲਾਂ ਇਲਾਕੇ ਦੇ ਸਭ ਤੋਂ ਵੱਧ ਪ੍ਰਭਾਵਿਤ ਮੀਂਹ ਵਾਲੇ ਪਿੰਡਾਂ ਦੀ ਚੋਣ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਲਈ ਸਹਿਯੋਗ ਕੀਤਾ ਜਾ ਰਿਹਾ ਹੈ | ਇਸੇ ਤਹਿਤ ਪਿੰਡ ਜਮਸ਼ੇਰ ਵਿੱਚ ਲੋੜਵੰਦ ਪਰਿਵਾਰਾਂ ਨੂੰ ਤਰਪਾਲਾਂ ਦੀ ਵੰਡ ਕੀਤੀ ਗਈ ਹੈ | ਇਸ ਮੌਕੇ ਰਾਜਿੰਦਰ ਸਿੰਘ ਭੁੱਲਰ, ਜਰਨੈਲ ਸਿੰਘ ਨਵਾਂ ਪਿੰਡ ਖਾਲੇਵਾਲ, ਸੇਵਾਦਾਰ ਅਮਨਦੀਪ ਸਿੰਘ, ਹਰਮਨਪ੍ਰੀਤ ਸਿੰਘ, ਮੋਲਿਕ ਸ਼ਰਮਾ ਜਸਨੂਰਪ੍ਰੀਤ ਸਿੰਘ, ਚਰਨਜੀਤ ਸਿੰਘ ਸਰਪੰਚ ਪਿੰਡ ਜਮਸ਼ੇਰ ਵੀ ਹਾਜ਼ਰ ਸਨ |
ਪਿਛਲੀ ਖ਼ਬਰ ਲੋਹੀਆਂ ਫਲਾਈਓਵਰ ਦੀਆਂ ਸਰਵਿਸ ਸੜਕਾਂ ਦੀ ਹੋਣ ਲੱਗੀ ਮੁਰੰਮਤ ਅਗਲੀ ਖ਼ਬਰ ਸਿਆਸਤ ਕਰਨ ਦੀ ਬਜਾਏ ਹੜ੍ਹ ਪੀੜਤਾਂ ਦੀ ਮਦਦ ਕੀਤੀ ਜਾਵੇ-ਚੌਹਾਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।