21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਕੇਂਦਰ ਸਰਕਾਰ ਹੜ੍ਹ ਪੀੜਤ ਇਲਾਕਿਆਂ ਵਾਸਤੇ ਵਿਸੇਸ਼ ਪੈਕੇਜ ਜਾਰੀ ਕਰੇ- ਅਲੀਵਾਲ ਤੇ ਕੋਟਲੀ

ਅਜੀਤ ਡੈਸਕ 30-08-2025
ਸ਼ਾਹਕੋਟ, 29 ਅਗਸਤ (ਬਾਂਸਲ)- ਕਿਸਾਨ ਸੰਘਰਸ਼ ਕਮੇਟੀ (ਕੋਟ ਬੁੱਢਾ) ਗਰੁੱਪ ਜਿਲਾ ਜਲੰਧਰ ਦੇ ਪ੍ਰਧਾਨ ਰਣਜੀਤ ਸਿੰਘ ਅਲੀਵਾਲ ਅਤੇ ਸ਼ਾਹਕੋਟ ਦੇ ਬਲਾਕ ਪ੍ਰਧਾਨ ਰਣਚੇਤ ਸਿੰਘ ਕੋਟਲੀ ਦੀ ਅਗਵਾਈ ਹੇਠ ਕੀਤੀ ਗਈ ਮੀਟਿੰਗ ਦੌਰਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਨੂੰ ਹੜ੍ਹ ਪ੍ਰਭਾਵਿਤ ਇਲਾਕਿਆ ਲਈ ਵਿਸੇਸ਼ ਆਰਥਿਕ ਪੈਕਜ਼ ਜਾਰੀ ਕਰੇ ਅਤੇ ਹੜ੍ਹਾਂ ਦੀ ਮਾਰ ਹੇਠ ਆਏ ਲੋਕਾਂ ਦੇ ਹੋਏ ਨੁਕਸਾਨ ਦੀ ਭਰਪਾਈ ਕਰੇ | ਉਨ੍ਹਾਂ ਕਿਹਾ ਕਿ ਹੜ੍ਹਾਂ ਤੋਂ ਪ੍ਰਭਾਵਿਤ ਲੋਕਾਂ ਨੂੰ ਤੁਰੰਤ ਰਾਹਤ ਪਹੁੰਚਾਈ ਜਾਣੀ ਚਾਹੀਦੀ ਹੈ | ਇਸ ਮੌਕੇ ਉਨ੍ਹਾਂ ਪੰਜਾਬ ਸਰਕਾਰ ਨੂੰ ਵੀ ਅਪੀਲ ਕੀਤੀ ਕਿ ਉਹ ਵੀ ਹੜ੍ਹ ਕਾਰਨ ਹੋਏ ਜਾਨੀ ਤੇ ਮਾਲੀ ਦੇ ਨੁਕਸਾਨ ਦੀ ਭਰਪਾਈ ਕਰਨ ਲਈ ਅੱਗੇ ਆਵੇ | ਇਸ ਮੌਕੇ ਬਾਪੂ ਦਲਬੀਰ ਸਿੰਘ, ਬਲਦੇਵ ਸਿੰਘ,ਹਰਜਿੰਦਰ ਸਿੰਘ, ਅਵਤਾਰ ਸਿੰਘ, ਤੀਰਥਪਾਲ ਸਿੰਘ, ਸੁਖਜੀਤ ਸਿੰਘ, ਗੁਰਮੇਜ ਸਿੰਘ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਜਥੇਦਾਰ ਮਹਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਨਿੱਘੀਆਂ ਸ਼ਰਧਾਂਜਲੀਆਂ ਭੇਟ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਮਹੀਨਾਵਾਰ ਮੀਟਿੰਗ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।