21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਜਥੇਦਾਰ ਮਹਿੰਦਰ ਸਿੰਘ ਨਮਿਤ ਅੰਤਿਮ ਅਰਦਾਸ ਮੌਕੇ ਨਿੱਘੀਆਂ ਸ਼ਰਧਾਂਜਲੀਆਂ ਭੇਟ

ਅਜੀਤ ਡੈਸਕ 30-08-2025
ਮਹਿਤਪੁਰ, 29 ਅਗਸਤ (ਲਖਵਿੰਦਰ ਸਿੰਘ)-ਪਿਛਲੇਂ ਦਿਨੀਂ ਬਾਬਾ ਮਹਿੰਦਰ ਸਿੰਘ ,ਜੋ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਦੇ ਹੋਏ ਪਰਿਵਾਰਕ ਮੈਂਬਰਾਂ ਤੇ ਸਾਕ ਸਬੰਧੀਆ ਨੂੰ ਸਦੀਵੀਂ ਵਿਛੋੜਾ ਦੇ ਕੇ ਗੁਰ ਚਰਨਾਂ ਵਿੱਚ ਜਾ ਬਿਰਾਜੇ ਸਨ , ਜਿਨ੍ਹਾਂ ਦੇ ਨਮਿਤ ਅੰਤਿਮ ਅਰਦਾਸ ਲਈ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਨ੍ਹਾਂ ਦੇ ਗ੍ਰਹਿ ਵਿਖੇ ਪਾਉਣ ਤੋ ਬਾਅਦ ਗੁਰਦੁਆਰਾ ਸਾਹਿਬ ਵਿਖੇ ਅੰਤਿਮ ਅਰਦਾਸ ਹੋਈ, ਜਿਸ ਦੌਰਾਨ ਭਾਰੀ ਗਿਣਤੀ ਵਿੱਚ ਧਾਰਮਿਕ, ਸਮਾਜਿਕ ਤੇ ਰਾਜਨੀਤਿਕ ਸ਼ਖ਼ਸੀਅਤਾਂ ਤੇ ਰਿਸ਼ਤੇਦਾਰਾਂ ਨੇ ਹਾਜ਼ਰੀ ਭਰੀ | ਭਾਈ ਕਮਲਜੀਤ ਸਿੰਘ ਹਜ਼ੂਰੀ ਰਾਗੀ ਵੱਲੋਂ ਕੀਰਤਨ ਕਰਕੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਉਪਰੰਤ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਪ੍ਰਧਾਨ ਐਡਵੋਕੇਟ ਬਚਿੱਤਰ ਸਿੰਘ ਕੋਹਾੜ, ਰਮੇਸ਼ ਵਰਮਾ ਸਾਬਕਾ ਪ੍ਰਧਾਨ ਨਗਰ ਪੰਚਾਇਤ, ਅਜੀਤ ਸਿੰਘ ਤੇ ਭਾਈ ਅਮਨਦੀਪ ਸਿੰਘ ਵਲੋਂ ਨਿੱਘੀਆਂ ਸ਼ਰਧਾਂਜਲੀਆਂ ਭੇਟ ਕੀਤੀਆਂ ਗਈਆਂ | ਇਸ ਮੌਕੇ ਜਸਵੀਰ ਸਿੰਘ ਪ੍ਰਧਾਨ ਗੁਰਦੁਆਰਾ ਸਾਹਿਬ, ਜਸਵੰਤ ਸਿੰਘ ਖਾਲਸਾ, ਦੀਪਕ ਸੂਦ, ਸੁਰਜੀਤ ਸਿੰਘ ਮਾਨ,ਟੋਨੀ ਅਨੇਜਾ,ਸ਼ਸ਼ਪਾਲ ਸਿੰਘ ਪੰਨੂ, ਸੁਖਵੰਤ ਸਿੰਘ ਰੋਲੀ, ਬਲਵੀਰ ਸਿੰਘ ਪੰਜਾਬ, ਦਲਜੀਤ ਸਿੰਘ ਬਾਜਵਾ, ਅਜੀਤ ਸਿੰਘ, ਤੇਜਿੰਦਰ ਸਿੰਘ ਰਾਜੂ, ਮੰਗਤ ਰਾਮ ਸਾਬਕਾ ਸਰਪੰਚ, ਨਿਰਮਲ ਸਿੰਘ, ਬੂਟਾ ਸਿੰਘ ਆਦਿ ਹਾਜ਼ਰ |
ਪਿਛਲੀ ਖ਼ਬਰ ਹੜ੍ਹ ਪੀੜਤਾਂ ਦੀ ਜਾਨ ਤੇ ਮਾਲ ਦੀ ਰਾਖੀ ਕਰਨਾ ਸਾਡਾ ਮੁਢਲਾ ਫ਼ਰਜ਼-ਪ੍ਰਦੀਪ ਦੁੱਗਲ ਅਗਲੀ ਖ਼ਬਰ ਕੇਂਦਰ ਸਰਕਾਰ ਹੜ੍ਹ ਪੀੜਤ ਇਲਾਕਿਆਂ ਵਾਸਤੇ ਵਿਸੇਸ਼ ਪੈਕੇਜ ਜਾਰੀ ਕਰੇ- ਅਲੀਵਾਲ ਤੇ ਕੋਟਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।