21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਸ਼ਾਹਕੋਟ ਵਿਖੇ 'ਸ੍ਰੀ ਗਣੇਸ਼ ਉਤਸਵ' ਦੀਆਂ ਭਾਰੀ ਰੌਣਕਾਂ

ਅਜੀਤ ਡੈਸਕ 30-08-2025
ਸ਼ਾਹਕੋਟ, 29 ਅਗਸਤ (ਸੁਖਦੀਪ ਸਿੰਘ)-ਸ੍ਰੀ ਬਾਲ ਗਣੇਸ਼ ਕਲੱਬ ਸ਼ਾਹਕੋਟ ਵਲੋਂ ਗਾਂਧੀ ਚੌਂਕ ਹਾਲ 'ਚ ਮਨਾਏ ਜਾ ਰਹੇ ਸ੍ਰੀ ਗਣੇਸ਼ ਉਤਸਵ ਮੌਕੇ ਭਾਰੀ ਰੌਣਕਾਂ ਵੇਖਣ ਨੂੰ ਮਿਲ ਰਹੀਆਂ ਹਨ | ਇਸ ਦੌਰਾਨ ਗਾਂਧੀ ਚੌਂਕ ਹਾਲ ਅਤੇ ਆਲੇ-ਦੁਆਲੇ ਦੇ ਇਲਾਕੇ ਦੀ ਸੁੰਦਰ ਰੰਗ-ਬਿਰੰਗੀਆਂ ਰੌਸ਼ਨੀਆਂ, ਸਵਾਗਤੀ ਗੇਟਾਂ ਅਤੇ ਫੁੱਲਾਂ ਨਾਲ ਸਜਾਵਟ ਕੀਤੀ ਗਈ ਹੈ ਤੇ ਰੋਜ਼ਾਨਾ ਰਾਤ ਸਮੇਂ ਸਮਾਗਮ ਦੌਰਾਨ ਵੱਡੀ ਗਿਣਤੀ 'ਚ ਸ਼ਰਧਾਲੂ ਨਤਮਸਤਕ ਹੋ ਰਹੇ ਹਨ | ਬੀਤੀ ਰਾਤ ਸਮਾਗਮ ਦੌਰਾਨ ਪੰਡਿਤ ਮਾਧਵ ਰਾਮ ਨੇ ਸ੍ਰੀ ਗਣੇਸ਼ ਜੀ ਦੀ ਮਹਿਮਾ ਦਾ ਗੁਨਗਾਣ ਕੀਤਾ, ਜਿਸ ਦੌਰਾਨ ਸ਼ਰਧਾਲੂ ਖੂਬ ਨੱਚੇ | ਪ੍ਰਬੰਧਕ ਕਮੇਟੀ ਵਲੋਂ ਪੰਡਿਤ ਮਾਧਵ ਰਾਮ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਸਮਾਪਤੀ ਮੌਕੇ ਆਰਤੀ ਹੋਈ ਅਤੇ ਸ਼ਰਧਾਲੂਆਂ ਨੂੰ ਪ੍ਰਸ਼ਾਦ ਵੰਡਿਆ ਗਿਆ | ਇਸ ਮੌਕੇ ਸ੍ਰੀ ਬਾਲ ਗਣੇਸ਼ ਕਲੱਬ ਦੇ ਸਮੂਹ ਮੈਂਬਰ ਅਤੇ ਵੱਡੀ ਗਿਣਤੀ 'ਚ ਸ਼ਰਧਾਲੂ ਹਾਜ਼ਰ ਸਨ |
ਪਿਛਲੀ ਖ਼ਬਰ ਬਾਬਾ ਜੀਣ ਦੇ ਸਥਾਨ 'ਤੇ ਸਾਲਾਨਾ ਸਮਾਗਮ ਕਰਵਾਇਆ ਅਗਲੀ ਖ਼ਬਰ ਹੜ੍ਹ ਪੀੜਤਾਂ ਦੀ ਜਾਨ ਤੇ ਮਾਲ ਦੀ ਰਾਖੀ ਕਰਨਾ ਸਾਡਾ ਮੁਢਲਾ ਫ਼ਰਜ਼-ਪ੍ਰਦੀਪ ਦੁੱਗਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।