21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਏ.ਆਈ. ਦੀ ਦੁਰਵਰਤੋਂ ਨਾਲ ਸਿੱਖੀ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਖ਼ਿਲਾਫ਼ ਹੋਵੇ ਸਖ਼ਤ ਕਾਰਵਾਈ-ਸਿੱਖ ਤਾਲਮੇਲ ਕਮੇਟੀ

ਅਜੀਤ ਡੈਸਕ 30-08-2025
ਜਲੰਧਰ, 29 ਅਗਸਤ (ਐੱਮ. ਐੱਸ. ਲੋਹੀਆ) - ਏ.ਆਈ. ਤਕਨੀਕ ਦੀ ਦੁਰਵਰਤੋਂ ਕਰਕੇ ਸਿੱਖ ਧਰਮਿਕ ਅਸਥਾਨਾ, ਸਤਿਕਾਰਯੋਗ ਹਸਤੀਆਂ ਅਤੇ ਸ਼ਖਸ਼ੀਅਤਾਂ ਦੀ ਦਿੱਖ ਨੂੰ ਵਿਗਾੜਨ ਅਤੇ ਉਨ੍ਹਾਂ ਦੀ ਬੇਅਦਬੀ ਕਰਨ ਵਾਲੇ ਵਿਅਕਤੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਨੂੰ ਲੈ ਕੇ ਸਿੱਖ ਤਾਲਮੇਲ ਕਮੇਟੀ ਦਾ ਇਕ ਵਫ਼ਦ ਅੱਜ ਪੁਲਿਸ ਕਮਿਸ਼ਨਰ ਅਤੇ ਐਸ.ਐਸ.ਪੀ. ਦਫ਼ਤਰ ਪਹੁੰਚਿਆ | ਕਮੇਟੀ ਆਗੂਆਂ ਤਜਿੰਦਰ ਸਿੰਘ ਪ੍ਰਦੇਸੀ, ਹਰਪਾਲ ਸਿੰਘ ਚੱਡਾ, ਹਰਪ੍ਰੀਤ ਸਿੰਘ ਨੀਟੂ, ਗੁਰਦੀਪ ਸਿੰਘ (ਕਾਲੀਆ ਕਲੋਨੀ), ਹਰਵਿੰਦਰ ਸਿੰਘ ਚਿਤਕਾਰਾ ਅਤੇ ਤਜਿੰਦਰ ਸਿੰਘ (ਸੰਤ ਨਗਰ) ਨੇ ਐਸ.ਐਸ.ਪੀ. ਹਰਵਿੰਦਰ ਸਿੰਘ ਵਿਰਕ ਅਤੇ ਏ.ਡੀ.ਸੀ.ਪੀ. ਗੁਰਬਾਜ ਸਿੰਘ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਇਕ ਮੰਗ ਪੱਤਰ ਸੌਂਪਿਆ | ਆਗੂਆਂ ਨੇ ਮੰਗ ਕੀਤੀ ਕਿ ਕੁਝ ਸ਼ਰਾਰਤੀ ਅੰਸਰਾਂ ਵਲੋਂ ਬੀਤੇ ਸਮੇਂ ਦੌਰਾਨ ਏ.ਆਈ. ਤਕਨੀਕ ਦੀ ਦੁਰਵਰਤੋਂ ਕਰਦੇ ਹੋਏ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੀ ਇਮਾਰਤ ਨੂੰ ਡਿਗਦਿਆਂ ਦਿਖਾਇਆ ਜਾ ਰਿਹਾ ਹੈ, ਕਦੀ ਉਹ ਦੇਸ਼ ਦੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੂੰ ਬਿਨਾਂ ਕੇਸਾਂ ਤੋਂ ਦਿਖਾ ਰਹੇ ਹਨ ਤੇ ਕਦੀ ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੀ ਰੋਹ ਭਰੀ ਤਸਵੀਰ ਦੀ ਬੇਅਦਬੀ ਕਰਕੇ ਸੋਸ਼ਲ ਮੀਡੀਆ 'ਤੇ ਪਾ ਰਹੇ ਹਨ | ਇਸ ਨਾਲ ਸਿੱਖ ਕੌਮ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਦੀ ਹੈ | ਆਗੂਆਂ ਨੇ ਕਿਹਾ ਕਿ ਇਹ ਸ਼ਰਾਰਤੀ ਅੰਸਰ ਹੋਰ ਧਰਮਾਂ ਦਾ ਵੀ ਨਿਰਾਦਰ ਕਰ ਰਹੇ ਹਨ, ਜੋ ਕਿ ਪੰਜਾਬ ਵਰਗੇ ਸਾਂਝੀਵਾਲਤਾ ਵਾਲੇ ਸੂਬੇ ਦੀ ਅਮਨ-ਸ਼ਾਂਤੀ ਲਈ ਸਹੀ ਨਹੀਂ ਹੈ | ਆਗੂਆਂ ਨੇ ਕਿਹਾ ਕਿ ਅਜਿਹੇ ਅੰਸਰਾਂ ਨੂੰ ਬਖ਼ਸ਼ਣਾ ਨਹੀਂ ਚਾਹੀਦਾ | ਆਗੂਆਂ ਨੇ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਦੇਸ਼ ਅਤੇ ਖ਼ਾਸ ਕਰਕੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲੇ ਅਜਿਹੇ ਅੰਸਰਾਂ ਖ਼ਿਲਾਫ਼ ਜਲਦ ਤੋਂ ਜਲਦ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ | ਸਿੱਖ ਤਾਲਮੇਲ ਕਮੇਟੀ ਦੇ ਆਗੂਆਂ ਨੇ ਕਿਹਾ ਕਿ ਇਨ੍ਹਾਂ ਸਾਰੀਆਂ ਦੁਖਦਾਈ ਵੀਡੀਓਜ਼ ਦਾ ਮਾਮਲਾ ਉਨ੍ਹਾਂ ਵਲੋਂ ਬੀਤੇ ਦਿਨ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਦੇ ਧਿਆਨ 'ਚ ਵੀ ਲਿਆਂਦਾ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਅਗਲੇਰੀ ਕਾਰਵਾਈ ਪੁਲਿਸ ਕਮਿਸ਼ਨਰ ਜਲੰਧਰ ਅਤੇ ਐਸ.ਐਸ.ਪੀ. ਦਿਹਾਤੀ ਪੁਲਿਸ ਨੂੰ ਪੱਤਰ ਜਾਰੀ ਕੀਤੇ ਹਨ, ਜਿਸ ਨੂੰ ਲੈ ਕੇ ਉਹ ਅਧਿਕਾਰੀਆਂ ਨੂੰ ਮਿਲੇ, ਜਿਨ੍ਹਾਂ ਨੇ ਜਲਦ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੇ ਜਾਣ ਦਾ ਭਰੋਸਾ ਦਿੱਤਾ ਹੈ | ਇਸ ਮੌਕੇ ਗੁਰਵਿੰਦਰ ਸਿੰਘ ਨਾਗੀ, ਹਰਪਾਲ ਸਿੰਘ ਪਾਲੀ, ਅਮਨਦੀਪ ਸਿੰਘ ਬੱਗਾ, ਗੁਰਜੀਤ ਸਿੰਘ ਪੋਪਲੀ, ਅਰਵਿੰਦਰ ਪਾਲ ਸਿੰਘ ਬੱਬਲੂ, ਸੁੱਖਾ ਸਿੰਘ, ਪਰਮਜੀਤ ਸਿੰਘ ਪੰਮਾ, ਜਗਜੀਤ ਸਿੰਘ, ਲੱਕੀ ਧੀਮਾਨ ਅਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਹੜ੍ਹਾਂ ਨੂੰ ਕੌਮੀ ਆਫ਼ਤ ਐਲਾਨਣ ਦੀ ਕੀਤੀ ਮੰਗ ਅਗਲੀ ਖ਼ਬਰ -ਮੁੜ ਭਖਿਆ ਪਿੰਡ ਧੁਲੇਤਾ 'ਚ ਸਥਿਤ ਗੁਰੂ ਘਰ ਦਾ ਵਿਵਾਦ- ਗੁਰੂ ਘਰ ਦੀ ਚਾਰਦੀਵਾਰੀ ਢਾਹੁਣ ਵਾਲਿਆਂ ਖ਼ਿਲਾਫ਼ ਬਸਪਾ ਵਲੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।