21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਗੋ ਅਹੈੱਡ ਪਲੇਅ ਵੇਅ ਸਕੂਲ 'ਚ ਕਰਵਾਇਆ ਇਨਾਮ ਵੰਡ ਸਮਾਗਮ

ਅਜੀਤ ਡੈਸਕ 30-08-2025
ਸ਼ਾਹਕੋਟ, 29 ਅਗਸਤ (ਸੁਖਦੀਪ ਸਿੰਘ)-ਸ਼ਾਹਕੋਟ ਦੇ ਗਾਂਧੀ ਚੌਂਕ 'ਚ ਸਥਿਤ ਗੋ ਅਹੈੱਡ ਇੰਸਟੀਚਿਊਟ ਆਫ਼ ਸਕਸੈੱਸ ਦੇ ਪਲੇਅ ਵੇਅ ਸਕੂਲ 'ਚ ਸੰਸਥਾ ਦੇ ਮੁਖੀ ਬਲਜੀਤ ਕੌਰ ਦੀ ਅਗਵਾਈ ਹੇਠ ਟੇਲੈਂਟ ਮੁਕਾਬਲਾ-2025 ਦੇ ਜੇਤੂਆਂ ਲਈ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋਂ ਮੈਡਮ ਉਰਵਸ਼ੀ ਨੇ ਸ਼ਿਰਕਤ ਕੀਤੀ, ਜਿਨ੍ਹਾਂ ਵਲੋਂ ਨੰਨ੍ਹੇ-ਮੁੰਨੇ ਬੱਚਿਆਂ ਨੂੰ ਸਰਟੀਫਿਕੇਟ ਅਤੇ ਇਨਾਮ ਦੇ ਕੇ ਸਨਮਾਨਿਤ ਕੀਤਾ | ਸੰਸਥਾ ਦੇ ਮੁਖੀ ਬਲਜੀਤ ਕੌਰ ਨੇ ਬੱਚਿਆਂ ਨੂੰ ਉਨ੍ਹਾਂ ਦੀ ਪ੍ਰਾਪਤੀ ਲਈ ਮੁਬਾਰਕਬਾਦ ਦਿੰਦਿਆਂ ਜੀਵਨ 'ਚ ਅੱਗੇ ਵੱਧਣ ਲਈ ਸ਼ੁੱਭਕਾਮਨਾਵਾਂ ਦਿੱਤੀਆਂ | ਇਸ ਮੌਕੇ ਬੱਚਿਆਂ ਵੱਲੋਂ ਵੱਖ-ਵੱਖ ਪ੍ਰੋਗਰਾਮ ਪੇਸ਼ ਕੀਤੇ ਗਏ | ਇਸ ਮੌਕੇ ਪ੍ਰਭਜੋਤ ਕੌਰ, ਸੋਨੀਆ, ਮਨਪ੍ਰੀਤ ਕੌਰ, ਕਸ਼ਿਸ਼ ਬਿਸ਼ਟ, ਕਸ਼ਿਸ਼ ਆਦਿ ਸਮੇਤ ਵੱਡੀ ਗਿਣਤੀ 'ਚ ਬੱਚਿਆਂ ਦੇ ਮਾਤਾ-ਪਿਤਾ ਹਾਜ਼ਰ ਸਨ |
ਪਿਛਲੀ ਖ਼ਬਰ ਮੇਜਰ ਧਿਆਨ ਚੰਦ ਨੂੰ ਸਮਰਪਿਤ ਕੌਮਾਂਤਰੀ ਖੇਡ ਦਿਵਸ ਮਨਾਇਆ ਅਗਲੀ ਖ਼ਬਰ 'ਆਪ' ਦੀ ਸਰਕਾਰ ਪੰਜਾਬ ਅਤੇ ਪੰਜਾਬੀਅਤ ਹਿਤੈਸ਼ੀ-ਮਾਲੋਵਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।