ਸ਼ਾਹਕੋਟ, 29 ਅਗਸਤ (ਦਲਜੀਤ ਸਿੰਘ ਸਚਦੇਵਾ)-ਪੰਜਾਬ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਦੇ ਵੱਡੇ ਭਰਾ ਆਰ.ਪੀ ਸ਼ਰਮਾ ਦੇ ਦਿਹਾਂਤ 'ਤੇ ਭਾਜਪਾ ਹਲਕਾ ਸ਼ਾਹਕੋਟ ਦੇ ਕੈਂਪ ਇੰਚਾਰਜ ਰਾਣਾ ਹਰਦੀਪ ਸਿੰਘ ਵਲੋਂ ਦੁੱਖ ਸਾਂਝਾ ਕੀਤਾ ਗਿਆ | ਇਸ ਮੌਕੇ ਰਾਣਾ ਹਰਦੀਪ ਸਿੰਘ ਨੇ ਕਿਹਾ ਕਿ ਆਰ.ਪੀ ਸ਼ਰਮਾ ਦੇ ਜਾਣ ਨਾਲ ਸ਼ਰਮਾ ਪਰਿਵਾਰ ਨੂੰ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਹੈ | ਉਨ੍ਹਾਂ ਕਿਹਾ ਕਿ ਪ੍ਰਮਾਤਮਾ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ੇ ਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ੇ | ਇਸ ਮੌਕੇ ਹੋਰਨਾਂ ਤੋਂ ਇਲਾਵਾ ਹਰਦੇਵ ਸਿੰਘ ਪੀਟਾ ਸਾਬਕਾ ਐੱਮ.ਸੀ, ਕਮਲ ਨਾਹਰ ਸਾਬਕਾ ਐੱਮ.ਸੀ, ਜੋਨਾ ਮਲਸੀਆਂ, ਰਵੀਸ਼ ਗੋਇਲ, ਅਨਿਲ ਗੋਇਲ, ਅਕਾਸ਼ਦੀਪ ਸਿੰਘ ਉੱਪਲ ਵਲੋਂ ਵੀ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ |