21-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-08-2025

ਮਨਰੇਗਾ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਐੱਸ.ਡੀ.ਐੱਮ. ਨੂੰ ਦਿੱਤਾ ਮੰਗ ਪੱਤਰ

ਅਜੀਤ ਡੈਸਕ 30-08-2025
ਨਕੋਦਰ, 29 ਅਗਸਤ (ਗੁਰਵਿੰਦਰ ਸਿੰਘ)-ਮਨਰੇਗਾ ਵਰਕਰਾਂ ਨੇ ਆਪਣੀਆਂ ਮੰਗਾਂ ਨੂੰ ਲੈ ਕੇ ਐੱਸ.ਡੀ.ਐੱਮ ਨਕੋਦਰ ਦਫਤਰ ਮੂਹਰੇ ਧਰਨਾ ਲਗਾਇਆ ਗਿਆ ¢ ਧਰਨੇ ਦÏਰਾਨ ਐੱਸ.ਡੀ.ਐੱਮ ਨਕੋਦਰ ਲਾਲ ਵਿਸ਼ਵਾਸ ਬੈਂਸ ਨੂੰ ਮੰਗ ਪੱਤਰ ਪ੍ਰਾਪਤ ਦਿੱਤਾ ਗਿਆ¢ ਧਰਨੇ ਨੂੰ ਹੋਰਨਾਂ ਤੋਂ ਇਲਾਵਾ ਚਰਨਜੀਤ ਸਿੰਘ ਥੰਮਾਵਾਲ , ਵਿੱਕੀ ਬੀੜ ਬਾਲੋਕੀ, ਬਲਜਿੰਦਰ ਕੌਰ ਰਾਧਾ, ਜਗਦੀਸ਼ ਕੌਰ ਮਨੀ ਬਾਲੋਕੀ ਨੇ ਸੰਬੋਧਨ ਕੀਤਾ ¢ ਧਰਨੇ ਨੂੰ ਸੰਬੋਧਨ ਕਰਦਿਆਂ ਆਗੂਆਂ ਨੇ ਕਿਹਾ ਕਿ ਪਿਛਲੇ ਲੰਮੇ ਸਮੇਂ ਤੋਂ ਮਨਰੇਗਾ ਵਰਕਰਾਂ ਨੂੰ ਕੀਤੇ ਹੋਏ ਕੰਮ ਦੇ ਪੈਸੇ ਨਹੀਂ ਦਿੱਤੇ ਜਾ ਰਹੇ ਅਤੇ ਨਾ ਸਮੇਂ ਸਿਰ ਕੰਮ ਮਿਲ ਰਿਹਾ ਹੈ ਆਗੂਆਂ ਨੇ ਕਿਹਾ ਕਿ ਮਨਰੇਗਾ ਵਰਕਰਾਂ ਨੂੰ ਸਾਰਾ ਸਾਲ ਕੰਮ ਦਿਤਾ ਜਾਵੇ ਤੇ ਘੱਟੋ ਘੱਟ 700 ਰੁਪਏ ਦਿਹਾੜੀ ਦਿਤੀ ਜਾਵੇ ¢ ਮਨਰੇਗਾ ਵਿਚ ਕੰਮ ਕਰਦੇ ਵਰਕਰਾਂ ਦੀ ਦਿਹਾੜੀ ਵਿਚ ਵਾਧਾ ਕੀਤਾ ਜਾਵੇ ਅਤੇ ਮਨਰੇਗਾ ਵਰਕਰਾਂ ਨੂੰ ਹਟਾਉਣ ਦਾ ਕੋਈ ਵੀ ਕਾਰਵਾਈ ਨਾ ਕੀਤੀ ਜਾਵੇ ਬਹੁਤ ਲੰਮੇ ਸਮੇਂ ਤੱਕ ਤੋਂ ਮਨਰੇਗਾ ਵਰਕਰ ਜੋ ਕੰਮ ਕਰਦੇ ਹਨ ਉਹੀ ਕੰਮ ਕਰਦੇ ਰਹਿਣ ¢ ਧਰਨੇ ਨੂੰ ਸੰਬੋਧਿਤ ਕਰਦਿਆਂ ਚਰਨਜੀਤ ਸਿੰਘ ਥੰਮੂਵਾਲ ਨੇ ਕਿਹਾ ਕਿ ਆਉਣ ਵਾਲੇ ਸਮੇ ਵਿੱਚ ਪਿੰਡਾਂ ਵਿੱਚ ਮਨਰੇਗਾ ਵਰਕਰਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ ਮਨਰੇਗਾ ਵਰਕਰਾਂ ਦੀਆਂ ਮੰਗਾਂ ਨੂੰ ਲੈ ਕੇ ਸੰਘਰਸ਼ ਵਿੱਡਿਆ ਜਾਵੇਗਾ¢ ਐੱਸ.ਡੀ.ਐਮ ਸਾਹਿਬ ਨਕੋਦਰ ਨੇ ਧਰਨਾਕਾਰੀਆਂ ਨੂੰ ਵਿਸ਼ਵਾਸ ਦਵਾਇਆ ਕਿ ਕੀਤੇ ਹੋਏ ਕੰਮ ਦੇ ਪੈਸੇ ਜਲਦ ਦਿੱਤੇ ਜਾਣਗੇ ਅਤੇ ਮਨਰੇਗਾ ਵਰਕਰਾਂ ਨੂੰ ਕੰਮ ਵੀ ਦਵਾਇਆ ਜਾਵੇਗਾ¢ ਐੱਸ.ਡੀ.ਐੱਮ ਸਾਹਿਬ ਦੇ ਵਿਸ਼ਵਾਸ ਤੋਂ ਬਾਅਦ ਧਰਨਾ ਸਮਾਪਿਤ ਕਰ ਦਿੱਤਾ ਗਿਆ¢
ਪਿਛਲੀ ਖ਼ਬਰ ਸੰਤ ਸੀਚੇਵਾਲ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਹੜ੍ਹਾਂ ਨੂੰ ਕੌਮੀ ਆਫ਼ਤ ਐਲਾਨਣ ਦੀ ਕੀਤੀ ਮੰਗ ਅਗਲੀ ਖ਼ਬਰ ਰਣਜੀਤ ਕੌਰ ਕਾਕੜ ਕਲਾਂ ਨੇ ਹੜ੍ਹ ਪ੍ਰਭਾਵਿਤ ਲੋਕਾਂ ਨੂੰ ਡੀਜ਼ਲ ਅਤੇ ਹੋਰ ਸਮੱਗਰੀ ਦਿੱਤੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।