ਜਲੰਧਰ, 19 ਸਤੰਬਰ (ਐੱਮ. ਐੱਸ. ਲੋਹੀਆ)-ਇਸਤਰੀ ਕੀਰਤਨ ਸਤਿਸੰਗ ਸਭਾ ਵਲੋਂ ਗੁਰਦੁਆਰਾ ਦੀਵਾਨ ਅਸਥਾਨ, ਸੈਂਟਰਲ ਟਾਊਨ, ਜਲੰਧਰ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ ਕਰਵਾਇਆ ਗਿਆ | ਬੀਬੀਆਂ ਵਲੋਂ ਹਰ ਸਾਲ ਕਰਵਾਏ ਜਾਂਦੇ ਸਮਾਗਮਾਂ ਦੀ ਲੜੀ ਦੇ 35ਵੇਂ ਸਮਾਗਮ ਦੀ ਅਰੰਭਤਾ ਸਵੇਰੇ 8.30 ਵਜੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਨਾਲ ਹੋਈ ਉਪਰੰਤ ਜਲੰਧਰ ਸ਼ਹਿਰ ਦੇ ਵੱਖ-ਵੱਖ ਗੁਰੂ ਘਰਾਂ ਤੋਂ ਆਏ ਇਸਤਰੀ ਸਤਿਸੰਗ ਸਭਾਵਾਂ ਦੇ 43 ਜਥਿਆਂ ਨੇ ਸ਼ਾਮਿਲ 5.30 ਵਜੇ ਤੱਕ ਕੀਰਤਨ ਦੁਆਰਾ ਗੁਰੂ ਜੱਸ ਗਾਇਨ ਕਰਕੇ ਸਮਾਗਮ 'ਚ ਆਪਣੀ ਹਾਜਰੀ ਲਗਵਾਈ | ਪ੍ਰਬੰਧਕਾਂ ਵਲੋਂ ਆਏ ਜਥਿਆਂ ਨੂੰ ਗੁਰੂ ਘਰ ਦੀ ਬਖਸ਼ਿਸ਼ ਵਜੋਂ ਸਿਰਪਾਓ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਇਸਤਰੀ ਕੀਰਤਨ ਸਤਿਸੰਗ ਸਭਾ ਗੁਰਦੁਆਰਾ ਦੀਵਾਨ ਅਸਥਾਨ ਸੈਂਟਰਲ ਟਾਊਨ ਜਲੰਧਰ ਦੇ ਪ੍ਰਧਾਨ ਬੀਬੀ ਤਜਿੰਦਰ ਕੌਰ, ਪਰਮਿੰਦਰ ਕੌਰ, ਪਿ੍ਤਪਾਲ ਕੌਰ, ਇਕਬਾਲ ਕੌਰ, ਅਵਿਨਾਸ਼ ਕੌਰ, ਜਸਬੀਰ ਕੌਰ, ਚਰਨਜੀਤ ਕੌਰ, ਗਿਆਨ ਕੌਰ ਢੀਂਡਸਾ, ਗੁਰਵਿੰਦਰ ਕੌਰ, ਰਮਿੰਦਰ ਕੌਰ ਢੀਂਡਸਾ, ਕੰਵਲਜੀਤ ਕੌਰ, ਬਲਵਿੰਦਰ ਕੌਰ, ਹਰਭਜਨ ਕੌਰ, ਰਾਣੀ ਬਹਿਲ, ਹਰਜਿੰਦਰ ਕੌਰ ਅਤੇ ਹੋਰਾਂ ਨੇ ਆਈ ਸੰਗਤ ਦਾ ਤਹਿ ਦਿਲੋਂ ਧੰਨਵਾਦ ਕੀਤਾ |