ਫਿਲੌਰ, 19 ਸਤੰਬਰ (ਸਤਿੰਦਰ ਸ਼ਰਮਾ)-ਜਥੇਦਾਰ ਮਹਾਂ ਸਿੰਘ ਰਸੂਲਪੁਰ ਦੇ ਪਿਤਾ ਹਰਭਜਨ ਸਿੰਘ ਅਕਾਲੀ ਜੋ ਬੀਤੇ ਦਿਨ ਆਪਣੇ ਸੁਆਸਾਂ ਦੀ ਪੂੰਜੀ ਪੂਰੀ ਕਰਦੇ ਹੋਏ ਗੁਰੂ ਚਰਨਾਂ ਵਿਚ ਜਾ ਬਿਰਾਜੇ ਸਨ, ਅੱਜ ਉਨ੍ਹਾਂ ਦੀ ਅੰਤਿਮ ਅਰਦਾਸ ਪਿੰਡ ਰਸੂਲਪੁਰ ਵਿਖੇ ਹੋਈ | ਸ੍ਰੀ ਆਖੰਡ ਸਾਹਿਬ ਦੇ ਭੋਗ ਪੈਣ ਉਪਰੰਤ ਕੀਰਤਨੀ ਜੱਥੇ ਨੇ ਸੰਗਤਾਂ ਨੂੰ ਰਸਭਿੰਨੀ ਗੁਰਬਾਣੀ ਨਾਲ ਜੋੜਿਆ | ਸ਼ੋ੍ਰਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਡਾ.ਦਲਜੀਤ ਸਿੰਘ ਚੀਮਾ ਨੇ ਬਾਪੂ ਹਰਭਜਨ ਸਿੰਘ ਅਕਾਲੀ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵੱਲੋਂ ਜਥੇਦਾਰ ਮਹਾਂ ਸਿੰਘ ਰਸੂਲਪੁਰ ਦੇ ਪਰਿਵਾਰ ਨੂੰ ਭੇਜਿਆ ਸੋਗ ਪੱਤਰ ਪੜਿ੍ਹਆ | ਡਾ.ਚੀਮਾ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਬਾਪੂ ਹਰਭਜਨ ਸਿੰਘ ਅਕਾਲੀ ਵਰਗਿਆਂ ਦੇ ਟਕਸਾਲੀ ਪਰਿਵਾਰਾਂ ਦਾ ਹਮੇਸ਼ਾ ਰਿਣੀ ਹੈ ਅਤੇ ਰਹੇਗਾ | ਹਲਕਾ ਫਿਲੌਰ ਦੇ ਸਾਬਕਾ ਅਕਾਲੀ ਵਿਧਾਇਕ ਬਲਦੇਵ ਸਿੰਘ ਖਹਿਰਾ, ਜਥੇਦਾਰ ਹਰਜਿੰਦਰ ਸਿੰਘ ਲੱਲੀਆਂ ਅਤੇ ਕਾਮਰੇਡ ਡਾ. ਸਰਬਜੀਤ ਮੁਠੱਡਾ ਨੇ ਵੀ ਸ਼ਰਧਾ ਦੇ ਫੁੱਲ ਭੇਂਟ ਕੀਤੇ | ਅਖ਼ੀਰ 'ਚ ਜਥੇਦਾਰ ਮਹਾਂ ਸਿੰਘ ਰਸੂਲਪੁਰ ਨੇ ਸਾਰਿਆਂ ਦਾ ਧੰਨਵਾਦ ਕੀਤਾ | ਹੋਰਨਾਂ ਤੋਂ ਇਲਾਵਾ ਇਸ ਮੌਕੇ ਕੁਲਦੀਪ ਸਿੰਘ ਬਾਜਵਾ, ਸੁਲੱਖਣ ਸਿੰਘ ਰਾਏਪੁਰ, ਮਨਜੀਤ ਸਿੰਘ ਬਿੱਲਾ, ਭੁਪਿੰਦਰ ਸਿੰਘ, ਇੰਦਰਜੀਤ ਸਿੰਘ ਖਹਿਰਾ, ਰਵਿੰਦਰਵੀਰ ਸਿੰਘ ਸਰਕਲ ਪ੍ਰਧਾਨ ਬਲਬੀਰ ਸਿੰਘ ਬੈਂਸ, ਅਮਰੀਕ ਸਿੰਘ ਗੜ੍ਹਾ, ਜੀਵਨਜੋਤ ਸਿੰਘ, ਕੁਲਦੀਪ ਸਿੰਘ ਕੰਗ ਪਿੰਡ ਤੇਹਿੰਗ, ਕੁਲਦੀਪ ਸਿੰਘ ਜੌਹਲ, ਮਨਦੀਪ ਸਿੰਘ ਦੁਸਾਂਝ ਗੋਰਾ, ਡਾ. ਕੁਲਦੀਪ ਰਾਏ, ਬੱਗਾ ਪਟਵਾਰੀ, ਸਾਬਕਾ ਸਰਪੰਚ ਜਰਨੈਲ ਸਿੰਘ ਮੋਤੀਪੁਰ ਖਾਲਸਾ, ਕਮਲ ਕਟਾਣੀਆ, ਕਮਲਜੀਤ ਸਿੰਘ ਮੋਤੀਪੁਰ ਖਾਲਸਾ, ਅਮਰਜੀਤ ਸਿੰਘ ਕਟਾਣਾ, ਰਾਣਾ ਪਾਸਲਾ, ਪਰਮਿੰਦਰ ਸਿੰਘ, ਮਹਿੰਦਰ ਰਾਮ ਚੁੰਬਰ ਪ੍ਰਧਾਨ ਨਗਰ ਕੌਂਸਲ ਫਿਲੌਰ, ਮੋਹਣ ਸਿੰਘ ਕੜਿਆਣਾ ਅਤੇ ਇਲਾਕੇ ਭਰ ਦੀਆਂ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ |