24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਆਨੰਦ ਮੈਰਿਜ ਐਕਟ ਸੰਬੰਧੀ ਸੁਪਰੀਮ ਕੋਰਟ ਦਾ ਫ਼ੈਸਲਾ ਸ਼ਲਾਘਾਯੋਗ-ਸੋਨੂੰ ਸੰਧਰ

ਅਜੀਤ ਡੈਸਕ 20-09-2025
ਜਲੰਧਰ, 19 ਸਤੰਬਰ (ਜਸਪਾਲ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਦੇ ਬੁਲਾਰੇ ਸ੍ਰੀ ਜਗਦੀਪ ਸਿੰਘ ਸੋਨੂੰ ਸੰਧਰ ਨੇ ਆਨੰਦ ਮੈਰਿਜ ਐਕਟ ਸੰਬੰਧੀ ਸੁਪਰੀਮ ਕੋਰਟ ਦੇ ਫੈਸਲੇ ਦਾ ਸਵਾਗਤ ਕਰਦੇ ਹੋਏ ਕਿਹਾ ਕਿ ਇਸ ਨਾਲ ਸਿੱਖਾਂ ਦੀ ਲੰਬੇ ਚਿਰ ਤੋਂ ਚੱਲੀ ਆ ਰਹੀ ਮੰਗ ਪੂਰੀ ਹੋਵੇਗੀ | ਉਨ੍ਹਾਂ ਕਿਹਾ ਕਿ ਅਦਾਲਤ ਨੇ ਇਸ ਸੰਬੰਦੀ ਸਾਰੇ ਰਾਜਾਂ ਤੇ ਕੇਂਦਰੀ ਸ਼ਾਸ਼ਿਤ ਪ੍ਰਦੇਸ਼ਾਂ ਨੂੰ ਆਦੇਸ਼ ਦਿੱਤੇ ਹਨ ਕਿ ਇਸ ਐਕਟ ਨੂੰ 4 ਮਹੀਨਿਆਂ 'ਚ ਲਾਗੂ ਕੀਤਾ ਜਾਵੇ | ਸੋਨੂੰ ਸੰਧਰ ਨੇ ਕਿਹਾ ਕਿ ਅਦਾਲਤ ਵਲੋਂ ਇੱਥੋਂ ਤੱਕ ਕਿਹਾ ਗਿਆ ਹੈ ਕਿ ਜਦੋਂ ਤੱਕ ਸੂਬੇ ਇਸ ਐਕਟ ਨੂੰ ਲਾਗੂ ਕਰਨ ਸੰਬੰਧੀ ਨਿਯਮ ਨਹੀਂ ਬਣਾਉਂਦੇ, ਤਦ ਸਿੱਖ ਨੌਜਵਾਨ ਲੜਕੇ-ਲੜਕੀਆਂ ਦੇ ਵਿਆਹ ਮੌਜੂਦਾ ਵਿਆਹ ਕਾਨੂੰਨਾਂ (ਜਿਵੇਂ ਸਪੈਸ਼ਲ ਮੈਰਿਜ ਐਕਟ) ਦੇ ਤਹਿਤ ਰਜਿਸਟਰਡ ਕੀਤੇ ਜਾਣ ਅਤੇ ਜੇਕਰ ਪਤੀ-ਪਤਨੀ ਚਾਹੁਣ ਤਾਂ ਉਨ੍ਹਾਂ ਦੇ ਵਿਆਹ ਸਰਟੀਫਿਕੇਟ 'ਤੇ ਸਾਫ ਤੌਰ 'ਤੇ ਇਹ ਲਿਖਿਆ ਜਾਵੇ ਕਿ ਵਿਆਹ ਆਨੰਦ ਕਾਰਜ ਰੀਤੀ ਰਿਵਾਜਾਂ ਨਾਲ ਹੋਇਆ ਹੈ | ਉਨ੍ਹਾਂ ਕਿਹਾ ਕਿ ਜਿਨ੍ਹਾਂ ਰਾਜਾਂ ਅੰਦਰ ਆਨੰਦ ਮੈਰਿਜ ਐਕਟ ਲਾਗੂ ਨਹੀਂ ਸੀ ਕੀਤਾ ਗਿਆ, ਉੱਥੇ ਸਿੱਖ ਜੋੜਿਆਂ ਨੂੰ ਵਿਆਹ ਦਾ ਸਰਟੀਫਿਕੇਟ ਹਾਸਿਲ ਕਰਨ 'ਚ ਕਈ ਤਰ੍ਹਾਂ ਦੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪੈਂਦਾ ਸੀ ਪਰ ਹੁਣ ਸੁਪਰੀਮ ਕੋਰਟ ਦੇ ਆਦੇਸ਼ਾਂ ਤੋਂ ਬਾਅਦ ਸਿੱਖ ਲੜਕੇ-ਲੜਕੀਆਂ ਦੇ ਵਿਆਹ ਆਨੰਦ ਮੈਰਿਜ ਐਕਟ ਤਹਿਤ ਰਜਿਸਟਰਡ ਹੋਣ ਸੰਬੰਧੀ ਰਾਹ ਪੱਧਰਾ ਹੋ ਗਿਆ ਹੈ |
ਪਿਛਲੀ ਖ਼ਬਰ ਭਾਰਤ-ਅਮਰੀਕਾ ਵਪਾਰ ਸਮਝੌਤੇ ਨੂੰ ਜਲਦ ਪੂਰਾ ਕਰਨ ਲਈ ਸਹਿਮਤ-ਵਿਦੇਸ਼ ਮੰਤਰਾਲਾ ਅਗਲੀ ਖ਼ਬਰ ਮਹਿਲਾ ਨਾਲ ਜਬਰ ਜਨਾਹ ਦੇ ਮਾਮਲੇ 'ਚ ਤਾਂਤਰਿਕ ਬਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।