ਜਲੰਧਰ, 19 ਸਤੰਬਰ (ਹਰਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਜ਼ਿਲੇ ਵਿੱਚ ਝੋਨੇ ਦੀ ਚੱਲ ਰਹੀ ਖ਼ਰੀਦ ਪ੍ਰਕਿਰਿਆ ਦਾ ਜਾਇਜ਼ਾ ਲੈਂਦਿਆਂ ਅਧਿਕਾਰੀਆਂ ਨੂੰ ਕਿਸਾਨਾਂ ਦੀ ਖ਼ਰੀਦ ਕੀਤੀ ਫ਼ਸਲ ਦੀ ਨਾਲੋ-ਨਾਲ ਲਿਫ਼ਟਿੰਗ ਅਤੇ ਨਿਰਧਾਰਤ ਸਮੇਂ ਦੇ ਅੰਦਰ ਅਦਾਇਗੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ¢ ਇਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਖੁਰਾਕ ਤੇ ਸਿਵਲ ਸਪਲਾਈਜ਼, ਜ਼ਿਲਾ ਮੰਡੀ ਬੋਰਡ ਤੇ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਉਨਾਂ ਨੂੰ ਕਿਹਾ ਕਿ ਮੰਡੀਆਂ ਵਿੱਚ ਖ਼ਰੀਦ ਕੀਤੇ ਗਏ ਝੋਨੇ ਦੀ ਚੁਕਾਈ 72 ਘੰਟਿਆਂ ਅੰਦਰ ਯਕੀਨੀ ਬਣਾਈ ਜਾਵੇ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿੱਚ ਝੋਨਾ ਲਿਆਉਣ ਵਿੱਚ ਕੋਈ ਦਿੱਕਤ ਪੇਸ਼ ਨਾ ਆਵੇ¢ ਇਸ ਤੋਂ ਇਲਾਵਾ ਕਿਸਾਨਾਂ ਨੂੰ ਖ਼ਰੀਦ ਗਏ ਝੋਨੇ ਦੀ 48 ਘੰਟਿਆਂ ਅੰਦਰ-ਅੰਦਰ ਅਦਾਇਗੀ ਨੂੰ ਵੀ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ¢ ਪੰਜਾਬ ਸਰਕਾਰ ਦੀ ਕਿਸਾਨਾਂ ਦੀ ਫ਼ਸਲ ਦਾ ਦਾਣਾ-ਦਾਣਾ ਖ਼ਰੀਦਣ ਦੀ ਵਚਨਬੱਧਤਾ ਦੁਹਰਾਉਂਦਿਆਂ ਡਾ. ਅਗਰਵਾਲ ਨੇ ਕਿਹਾ ਕਿ ਜ਼ਿਲਾ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ ਮੰਡੀਆਂ ਵਿੱਚ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ¢ ਉਨਾਂ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲੇ ਦੀਆਂ ਵੱਖ-ਵੱਖ ਮੰਡੀਆਂ ਵਿੱਚ ਨਿੱਜੀ ਤÏਰ 'ਤੇ ਦÏਰੇ ਕਰਕੇ ਕਿਸਾਨਾਂ ਨਾਲ ਲਗਾਤਾਰ ਰਾਬਤਾ ਕਾਇਮ ਰੱਖਿਆ ਜਾਵੇ ਅਤੇ ਜੇਕਰ ਉਨਾਂ ਨੂੰ ਆਪਣੀ ਉਪਜ ਦੀ ਵਿਕਰੀ ਸਬੰਧੀ ਕੋਈ ਸਮੱਸਿਆ ਪੇਸ਼ ਆਉਂਦੀ ਹੈ ਤਾਂ ਤੁਰੰਤ ਉਸ ਦਾ ਹੱਲ ਕੀਤਾ ਜਾਵੇ¢ ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਝੋਨੇ ਦੀ ਕਟਾਈ ਲਈ ਰਾਤ ਸਮੇਂ ਕੰਬਾਈ ਦੀ ਵਰਤੋਂ ਨਾ ਕਰਨ ਅਤੇ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਸਵੇਰੇ 10 ਵਜੇ ਤੋਂ ਸ਼ਾਮ 6 ਵਜੇ ਤੱਕ ਕਰਵਾਈ ਜਾਵੇ ਤਾਂ ਜੋ ਫ਼ਸਲ ਵਿੱਚ ਨਮੀ ਦੀ ਮਾਤਰਾ ਨਿਰਧਾਰਤ ਮਾਪਦੰਡ ਤੋਂ ਵੱਧ ਨਾ ਹੋਵੇ¢ ਉਨਾਂ ਇਹ ਵੀ ਕਿਹਾ ਕਿ ਜਿਨ੍ਹਾਂ ਪਿੰਡਾਂ ਵਿੱਚ ਪਿਛਲੀ ਵਾਰ ਪਰਾਲੀ ਨੂੰ ਅੱਗ ਲੱਗਣ ਦੇ ਜ਼ਿਆਦਾ ਮਾਮਲੇ ਸਾਹਮਣੇ ਆਏ ਹਨ, ਉੱਥੇ ਵਿਸ਼ੇਸ਼ ਤਵਜੋਂ ਦਿੱਤੀ ਜਾਵੇ | ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਹ ਵੀ ਹਦਾਇਤ ਕੀਤੀ ਕਿ ਜ਼ਿਲੇ ਦੀਆਂ ਸਹਿਕਾਰੀ ਸਭਾਵਾਂ ਤੇ ਸੁਸਾਇਟੀਆਂ ਪਾਸ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਮÏਜੂਦ ਮਸ਼ੀਨਰੀ ਬਾਰੇ ਵੀ ਵੱਧ ਤੋਂ ਵੱਧ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਕਿਸਾਨ ਮਸ਼ੀਨਰੀ ਦੀ ਵਰਤੋਂ ਕਰਕੇ ਵਾਤਾਵਰਣ ਦੀ ਸੰਭਾਲ ਵਿੱਚ ਯੋਗਦਾਨ ਪਾ ਸਕਣ¢ ਮੀਟਿੰਗ ਵਿੱਚ ਡੀ.ਐਫ.ਐਸ.ਈ. ਹਰਵੀਨ ਕÏਰ, ਜ਼ਿਲਾ ਮੰਡੀ ਅਫ਼ਸਰ ਅਰਵਿੰਦਰ ਸਿੰਘ, ਮੁੱਖ ਖੇਤੀਬਾੜੀ ਅਫ਼ਸਰ ਡਾ. ਜਸਵਿੰਦਰ ਸਿੰਘ ਤੇ ਹੋਰ ਅਧਿਕਾਰੀ ਹਾਜ਼ਰ ਸਨ |