ਜਲੰਧਰ, 19 ਸਤੰਬਰ (ਜਸਪਾਲ ਸਿੰਘ)-1158 ਸਹਾਇਕ ਪ੍ਰੋਫ਼ੈਸਰ ਅਤੇ ਲਾਇਬ੍ਰੇਰੀਅਨ ਫ਼ਰੰਟ ਦੇ ਸੱਦੇ 'ਤੇ ਜਲੰਧਰ ਵਿਖੇ ਸਰਕਾਰੀ ਕਾਲਜ ਹੁਸ਼ਿਆਰਪੁਰ, ਸਰਕਾਰੀ ਕਾਲਜ ਆਫ ਐਜੂਕੇਸ਼ਨ ਜਲੰਧਰ, ਸਰਕਾਰੀ ਕਾਲਜ ਬੂਟਾ ਮੰਡੀ ਜਲੰਧਰ, ਸਰਕਾਰੀ ਕਾਲਜ ਸ਼ਾਹਕੋਟ ਅਤੇ ਨਵਾਬ ਜੱਸਾ ਸਿੰਘ ਆਹਲੂਵਾਲੀਆ ਸਰਕਾਰੀ ਕਾਲਜ ਕਪੂਰਥਲਾ ਦੇ ਸਹਾਇਕ ਪ੍ਰੋਫ਼ੈਸਰਾਂ ਅਤੇ ਲਾਇਬ੍ਰੇਰੀਅਨਾਂ ਨੇ ਮੀਟਿੰਗ ਤੋਂ ਮੁਕਰਨ ਵਾਲੀ 'ਆਪ' ਸਰਕਾਰ ਖ਼ਿਲਾਫ਼ ਸਰਕਾਰ ਦੀ ਅਰਥੀ ਫੂਕੀ ਤੇ ਸਥਾਨਕ ਪੀ.ਏ.ਪੀ. ਚੌਂਕ ਵਿਚ ਮਾਰਚ ਦੀ ਸ਼ੁਰੂਆਤ ਕਰਦਿਆਂ ਪੰਜਾਬ ਸਰਕਾਰ ਖਿਲਾਫ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਰੋਸ ਪ੍ਰਦਰਸ਼ਨ ਮÏਕੇ ਸਾਬਕਾ ਉਚੇਰੀ ਸਿੱਖਿਆ ਮੰਤਰੀ ਪਰਗਟ ਸਿੰਘ ਨੂੰ 1158 ਪ੍ਰੋਫੈਸਰਾਂ ਵੱਲੋਂ ਮੰਗ ਪੱਤਰ ਵੀ ਦਿੱਤਾ ਗਿਆ | ਪ੍ਰੋ. ਜਸਵਿੰਦਰ ਕÏਰ ਨੇ ਕਿਹਾ ਕਿ ਬੀਤੇ ਸੋਮਵਾਰ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਰਿਹਾਇਸ਼ ਦਾ ਘਿਰਾਓ ਕਰਨ ਉਪਰੰਤ ਤਿੰਨ ਕੈਬਨਿਟ ਮੰਤਰੀਆਂ ਦੀ ਮੀਟਿੰਗ ਦਾ ਪ੍ਰਬੰਧ ਸੰਗਰੂਰ ਪ੍ਰਸ਼ਾਸਨ ਵੱਲੋਂ ਕੀਤਾ ਗਿਆ ਸੀ ¢ ਇਸ ਮੀਟਿੰਗ ਨੂੰ ਬਿਨਾਂ ਕਿਸੇ ਵਾਜਿਬ ਕਰਨ ਦੇ ਮੁਲਤਵੀ ਕਰ ਦਿੱਤਾ ਗਿਆ ਹੈ ¢ ਸਰਕਾਰ 1158 ਭਰਤੀ ਨੂੰ ਬਚਾਉਣ ਲਈ ਰੀਵਿਊ ਪਟੀਸ਼ਨ ਦਾਇਰ ਕਰਨ ਲਈ ਪਹਿਲਾਂ ਹੀ ਦੋ ਮਹੀਨੇ ਲੰਘਾ ਚੁੱਕੀ ਹੈ ਤੇ ਹੁਣ ਵੀ ਇਸ ਮਸਲੇ ਉੱਤੇ ਸੁਹਿਰਦਤਾ ਨਾ ਦਿਖਾਉਣਾ ਸਰਕਾਰ ਦੀ ਬਦਨੀਤ ਨੂੰ ਦਰਸਾਉਂਦਾ ਹੈ ¢ ਪ੍ਰੋ. ਗੁਰਮਨਦੀਪ ਸਿੰਘ ਨੇ ਕਿਹਾ ਕਿ ਆਪ ਸਰਕਾਰ ਸਿੱਖਿਆ ਕ੍ਰਾਂਤੀ ਦੇ ਵੱਡੇ ਵੱਡੇ ਦਾਅਵੇ ਕਰਦੀ ਹੈ ਪਰ ਅਸਲ ਦੇ ਵਿੱਚ ਪੰਜਾਬ ਦੀ ਉਚੇਰੀ ਸਿੱਖਿਆ ਨੂੰ ਖੂਹ ਖਾਤੇ ਸੁੱਟਣ ਦੀ ਪੂਰੀ ਤਿਆਰੀ ਚੱਲ ਰਹੀ ਹੈ | ਪ੍ਰੋ. ਪ੍ਰਭਜੋਤ ਕÏਰ ਨੇ ਪਿਛਲੇ ਦਿਨੀਂ ਮੁੱਖ ਮੰਤਰੀ ਦੀ ਕੋਠੀ ਦੀ ਕੋਠੀ ਦੇ ਘਿਰਾਓ ਮੌਕੇ ਗਿ੍ਫਤਾਰ ਸਾਥੀਆਂ ਨੂੰ ਲਗਾਤਾਰ ਸੰਘਰਸ਼ ਕਾਰਨ ਰਿਹਾਅ ਕੀਤਾ ਗਿਆ | ਪ੍ਰੋ. ਮਦਨ ਪਾਲ ਨੇ ਕਿਹਾ ਕਿ ਜੇਕਰ ਸਰਕਾਰ ਤੁਰੰਤ ਮੀਟਿੰਗ ਕਰ ਕੇ 1158 ਸਹਾਇਕ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਦੇ ਹੱਕਾਂ ਦੀ ਰਾਖੀ ਲਈ ਸੁਪਰੀਮ ਕੋਰਟ ਵਿੱਚ ਰੀਵਿਊ ਫ਼ਾਈਲ ਨਹੀਂ ਕੀਤੀ ਜਾਂਦੀ ਤਾਂ ਐਤਵਾਰ (21 ਸਤੰਬਰ) ਨੂੰ ਮੁੜ ਮੁੱਖ ਮੰਤਰੀ ਦੀ ਰਿਹਾਇਸ਼ ਦਾ ਘਿਰਾਓ ਕੀਤਾ ਜਾਵੇਗਾ ¢