ਜਲੰਧਰ, 19 ਸਤੰਬਰ (ਚੰਦੀਪ ਭੱਲਾ)-ਵਧੀਕ ਜ਼ਿਲ੍ਹਾ ਅਤੇ ਸੈਸ਼ਨ ਜੱਜ ਡਾਕਟਰ ਡਿਪਟੀ ਗੁਪਤਾ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਦੇ ਮਾਮਲੇ ਤੇ ਦੋਸ਼ੀ ਕਰਾਰ ਦਿੰਦੇ ਹੋਏ ਕੁਲਦੀਪ ਉਰਫ ਕਾਕਾ ਵਾਸੀ ਨਗਰ, ਫਿਲੌਰ, ਜ਼ਿਲ੍ਹਾ ਜਲੰਧਰ ਨੂੰ 10 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਦਿੱਤਾ ਹੈ | ਜੁਰਮਾਨਾ ਨਾ ਦੇਣ ਤੇ ਦੋਸ਼ੀ ਨੂੰ 6 ਮਹੀਨੇ ਹੋਰ ਸਜ਼ਾ ਭੁਗਤਨੀ ਪਵੇਗੀ | ਦੋਸ਼ੀ ਦੇ ਖ਼ਿਲਾਫ਼ 8 ਫਰਵਰੀ 2019 ਨੂੰ ਥਾਣਾ ਗੁਰਾਇਆ ਵਿਖੇ ਨਸ਼ੀਲੇ ਟੀਕਿਆਂ ਦੀ ਬਰਾਮਦਗੀ ਦਾ ਮਾਮਲਾ ਦਰਜ ਕੀਤਾ ਗਿਆ ਸੀ |