ਸਬ-ਰਜਿਸਟਰਾਰ ਦਫ਼ਤਰਾਂ ਦੇ ਬਾਹਰ ਤਾਇਨਾਤ ਕੀਤੇ ਗਏ ਸੁਰੱਖਿਆ ਕਰਮਚਾਰੀ
ਅਜੀਤ ਡੈਸਕ
20-09-2025
ਜਲੰਧਰ, 19 ਸਤੰਬਰ (ਚੰਦੀਪ ਭੱਲਾ)-ਅੱਜ ਤੋਂ ਦੋਵੇਂ ਸਬ-ਰਜਿਸਟਰਾਰ ਦਫ਼ਤਰਾਂ ਦੇ ਬਾਹਰ ਸੁਰੱਖਿਆ ਕਰਮਚਾਰੀਆਂ ਦੀ ਤਾਇਨਾਤੀ ਕਰ ਦਿੱਤੀ ਗਈ ਹੈ ਤੇ ਹੁਣ ਰਜਿਸਟਰੀ ਅਤੇ ਹੋਰ ਕੰਮਾਂ ਲਈ ਆਉਣ ਵਾਲੇ ਲੋਕਾਂ ਨੂੰ ਆਪਣੀ ਵਾਰੀ ਸਿਰ ਹੀ ਅੰਦਰ ਭੇਜਿਆ ਜਾਵੇਗਾ ਤੇ ਨਾਲ ਹੀ ਸੁਰੱਖਿਆ ਕਰਮਚਾਰੀਆਂ ਦੇ ਤਾਇਨਾਤ ਹੋਣ ਕਰਕੇ ਕਿਸੇ ਵੀ ਵਿਅਕਤੀ ਵੱਲੋਂ ਕੋਈ ਵੀ ਹੰਗਾਮਾ ਜਾਂ ਸ਼ੋਰ ਸ਼ਰਾਬਾ ਕਰਨ ਦਾ ਖ਼ਤਰਾ ਨਹੀਂ ਹੋਵੇਗਾ | ਅਧਿਕਾਰੀਆਂ ਨੇ ਦੱਸਿਆ ਕਿ ਪਹਿਲਾਂ ਕਈ ਵਾਰ ਅਜਿਹੇ ਮਾਮਲੇ ਸਾਹਮਣੇ ਆਏ ਹਨ ਕਿ ਦੋ ਪਾਰਟੀਆਂ ਰਜਿਸਟਰੀਆਂ ਕਰਵਾਉਣ ਲਈ ਆਉਂਦੀਆਂ ਹਨ ਤੇ ਉਨ੍ਹਾਂ 'ਚ ਆਪਸ 'ਚ ਕਿਸੇ ਗੱਲ ਨੂੰ ਲੈ ਕੇ ਵਿਵਾਦ ਹੋ ਜਾਂਦਾ ਸੀ ਤੇ ਜਿਸ ਨਾਲ ਸਾਰਾ ਮਾਹੌਲ ਖ਼ਰਾਬ ਹੁੰਦਾ ਸੀ, ਪਰ ਹੁਣ ਅਜਿਹਾ ਨਹੀਂ ਹੋਵੇਗਾ ਕਿਉਂ ਲੋਕ ਆਪਣੀ ਵਾਰੀ ਸਿਰ ਅੰਦਰ ਆਉਣਗੇ ਤੇ ਕਿਸੇ ਵੀ ਵਾਧੂ ਵਿਅਕਤੀ ਨੂੰ ਅੰਦਰ ਨਹੀਂ ਜਾਣ ਦਿੱਤਾ ਜਾਵੇਗਾ |