24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਗੁਰਦੁਆਰਾ ਨੌਵੀ ਪਾਤਿਸ਼ਾਹੀ ਤੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਰਾਹਤ ਸਮੱਗਰੀ ਰਵਾਨਾ

ਅਜੀਤ ਡੈਸਕ 20-09-2025

ਜਲੰਧਰ, 19 ਸਤੰਬਰ (ਹਰਵਿੰਦਰ ਸਿੰਘ ਫੁੱਲ)-ਗੁਰਦੁਆਰਾ ਨÏਵੀਂ ਪਾਤਸ਼ਾਹੀ ਦੂਖ ਨਿਵਾਰਨ ਸਾਹਿਬ ਗੁਰੂ ਤੇਗ ਬਹਾਦਰ ਨਗਰ ਤੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ 2 ਗੱਡੀਆਂ ਨੂੰ ਰਵਾਨਾ ਕੀਤੀ ਗਿਆ | ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਮਨਜੀਤ ਸਿੰਘ ਠੁਕਰਾਲ ਨੇ ਦੱਸਿਆ ਕਿ ਰਾਹਤ ਸਮਗਰੀ 'ਚ ਰੋਜਾਨਾਂ ਵਰਤੋਂ 'ਚ ਆਉਣ ਵਾਲੀਆਂ ਵਸਤਾਂ ਜਿਨ੍ਹਾਂ 'ਚ ਮੰਜੇ, ਬਿਸਤਰੇ, ਸਾਬਣ, ਓਡੋਮਸ, ਦੰਦਾ ਦੇ ਬਰੁਸ਼ ਅਤੇ ਪੇਸਟ ਅਤੇ ਕੁਝ ਖਾਣ ਪੀਣ ਦੀਆਂ ਵਸਤਾਂ ਆਦਿ ਸ਼ਾਮਿਲ ਸਨ¢ ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਜਗਜੀਤ ਸਿੰਘ ਗਾਬਾ, ਕਾਰਜਕਾਰੀ ਪ੍ਰਧਾਨ ਕੰਵਲਜੀਤ ਸਿੰਘ ਟੋਨੀ, ਜੋਗਿੰਦਰ ਸਿੰਘ ਕੈਸ਼ੀਅਰ, ਮਨਜੀਤ ਸਿੰਘ ਠੁਕਰਾਲ, ਪਰਮਜੀਤ ਸਿੰਘ ਪਹਿਲਵਾਨ, ਸੁਰਜੀਤ ਸਿੰਘ ਸੇਤੀਆ, ਹਰਜਿੰਦਰ ਸਿੰਘ ਲੈਂਡ ਲਾਰਡ, ਗੁਰਿੰਦਰ ਸਿੰਘ ਚੋਪੜਾ ਅਤੇ ਗੁਰਿੰਦਰ ਸਿੰਘ ਹਾਜ਼ਰ ਸਨ | ਸ਼੍ਰੀ ਠੁਕਰਾਲ ਨੇ ਦੱਸਿਆ ਕਿ ਇਹ ਰਾਹਤ ਸਮੱਗਰੀ ਲੈ ਕੇ ਕਾਰ ਸੇਵਾ ਗੁਰੂ ਕਾ ਬਾਗ ਰਾਵੀ ਦਰਿਆ ਦੇ ਕੰਢੇ ਪਿੰਡ ਘੋਨਵਾਲ (ਡੇਰਾ ਬਾਬਾ ਨਾਨਕ) ਵਿਖੇ ਟੁੱਟੇ ਹੋਏ ਬੰਨ•ਦੀ ਸੇਵਾ ਕਰ ਰਹੇ ਸੰਤ ਮਹਾਪੁਰਸ਼ਾ ਨੂੰ ਰਾਹਤ ਸਮੱਗਰੀ ਭੇਟ ਕੀਤੀ ਗਈ¢ ਬਾਕੀ ਦੀ ਰਾਹਤ ਸਮੱਗਰੀ ਨਾਲ ਲਗਦੇ ਪਿੰਡਾਂ ਗੁਰੂ ਚੱਕ, ਪੱਖੋ ਕੇ ਟਾਹਲੀ ਸਾਹਿਬ, ਮਾਨ, ਸਮਰਾਹਾ ਵਿਖੇ ਵੰਡੀ ਗਈ | ਉਨ੍ਹਾਂ ਕਿਹਾ ਕਿ ਇਸ ਵਿਚ ਸਭ ਤੋਂ ਵੱਡਾ ਸਹਿਯੋਗ ਸਿੱਖ ਯੂਨੀਅਨ ਕੂਵੈਂਟਰੀ ਯੂ. ਕੇ. ਵਾਲਿਆ ਦਾ ਰਿਹਾ |

ਪਿਛਲੀ ਖ਼ਬਰ ਖੁਸਰੋਪੁਰ ਪਿੰਡ 'ਚ ਫੌਜ ਦੇ ਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ ਅਗਲੀ ਖ਼ਬਰ ਸਬ-ਰਜਿਸਟਰਾਰ ਦਫ਼ਤਰਾਂ ਦੇ ਬਾਹਰ ਤਾਇਨਾਤ ਕੀਤੇ ਗਏ ਸੁਰੱਖਿਆ ਕਰਮਚਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।