24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਖੁਸਰੋਪੁਰ ਪਿੰਡ 'ਚ ਫੌਜ ਦੇ ਜਵਾਨ ਨੇ ਫਾਹਾ ਲੈ ਕੇ ਕੀਤੀ ਖੁਦਕੁਸ਼ੀ

ਅਜੀਤ ਡੈਸਕ 20-09-2025
ਜਲੰਧਰ ਛਾਉਣੀ, 19 ਸਤੰਬਰ (ਪਵਨ ਖਰਬੰਦਾ)-ਥਾਣਾ ਸਦਰ ਦੇ ਅਧੀਨ ਆਉਂਦੇ ਖੁਸਰੋਪੁਰ ਪਿੰਡ 'ਚ ਕਿਰਾਏ ਦੇ ਮਕਾਨ 'ਚ ਰਹਿੰਦੇ ਫੌਜ ਦੇ ਇੱਕ ਜਵਾਨ ਵਲੋਂ ਦੇਰ ਰਾਤ ਘਰ 'ਚ ਹੀ ਫਾਹਾ ਲਾ ਲਿਆ ਗਿਆ, ਜਿਸ ਦੀ ਜਾਣਕਾਰੀ ਮਿਲਦੇ ਹੀ ਮਿ੍ਤਕਾ ਦੀ ਪਤਨੀ ਵਲੋਂ ਸੈਨਾ ਦੇ ਉੱਚ ਅਧਿਕਾਰੀਆਂ ਨੂੰ ਜਾਣੂ ਕਰਵਾਇਆ ਗਿਆ ਤੇ ਉਸ ਨੂੰ ਸੈਨਾ ਦੇ ਹਸਪਤਾਲ 'ਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਵਲੋਂ ਉਸ ਨੂੰ ਮਿ੍ਤਕ ਕਰਾਰ ਦੇ ਦਿੱਤਾ ਗਿਆ | ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਦਰ ਦੇ ਮੁਖੀ ਸੰਜੀਵ ਕੁਮਾਰ ਨੇ ਦੱਸਿਆ ਕਿ ਮਿ੍ਤਕ ਜੀਵਨ ਕੁਮਾਰ (32) ਕੁਮਾਰ ਪੁੱਤਰ ਕਰਮਚੰਦ ਵਾਸੀ ਹਿਮਾਚਲ ਪ੍ਰਦੇਸ਼ ਹਾਲ ਵਾਸੀ ਪਿੰਡ ਖੁਸਰੋਪੁਰ ਦੀ ਡਿਊਟੀ ਲੱਦਾਖ 'ਚ ਸੀ ਤੇ ਉਹ ਕੁਝ ਸਮੇਂ ਤੋਂ ਛੁੱਟੀ ਲੈ ਕੇ ਪਿੰਡ ਖੁਸਰੋਪੁਰ ਵਿਖੇ ਆਇਆ ਹੋਇਆ ਸੀ | ਮਿ੍ਤਕ ਜੀਵਨ ਕੁਮਾਰ ਦੀ ਪਤਨੀ ਨੇ ਪੁਲਿਸ ਨੂੰ ਬਿਆਨ ਦਿੱਤੇ ਹਨ ਕਿ ਜੀਵਨ ਕੁਮਾਰ ਬੀਤੇ ਕੁਝ ਸਮੇਂ ਤੋਂ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ ਤੇ ਬੀਤੀ ਰਾਤ ਉਹ ਘਰੋਂ ਬਾਹਰ ਸੈਰ ਕਰਨ ਲਈ ਗਈ ਹੋਈ ਸੀ ਤੇ ਜਦੋਂ ਉਸ ਨੇ ਆ ਕੇ ਦੇਖਿਆ ਤਾਂ ਉਸ ਦੇ ਪਤੀ ਨੇ ਘਰ 'ਚ ਹੀ ਫਾਹਾ ਲਾ ਕੇ ਖੁਦਕੁਸ਼ੀ ਕਰ ਲਈ | ਥਾਣਾ ਮੁਖੀ ਸੰਜੀਵ ਕੁਮਾਰ ਨੇ ਦੱਸਿਆ ਕਿ ਇਸ ਮਾਮਲੇ ਸੰਬੰਧੀ ਬਣਦੀ ਕਾਨੂੰਨੀ ਕਾਰਵਾਈ ਕਰ ਦਿੱਤੀ ਗਈ ਹੈ |
ਪਿਛਲੀ ਖ਼ਬਰ ਪੁਲਿਸ ਨੇ ਕਾਬੂ ਕੀਤੇ ਵਸੂਲੀ ਕਰਨ ਆਏ ਵਿਅਕਤੀ ਦੇ ਮੋਬਾਈਲ ਦੀ ਕੀਤੀ ਜਾਂਚ ਅਗਲੀ ਖ਼ਬਰ ਗੁਰਦੁਆਰਾ ਨੌਵੀ ਪਾਤਿਸ਼ਾਹੀ ਤੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਰਾਹਤ ਸਮੱਗਰੀ ਰਵਾਨਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।