24-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਪਿੰਡ ਦੀਵਾਲੀ 'ਚ ਦੁਕਾਨ ਨੂੰ ਅੱਗ ਲੱਗਣ ਕਾਰਨ ਸਾਮਾਨ ਸੜ ਕੇ ਸੁਆਹ

ਅਜੀਤ ਡੈਸਕ 20-09-2025
• ਦੁਕਾਨ ਨਾਲ ਖੜ੍ਹਾ ਆਟੋ ਵੀ ਸੜਿਆ
ਜਮਸ਼ੇਰ ਖਾਸ, 19 ਸਤੰਬਰ (ਹਰਵਿੰਦਰ ਕੁਮਾਰ)-ਥਾਣਾ ਸਦਰ ਜਲੰਧਰ ਅਧੀਨ ਆਉਂਦੇ ਪਿੰਡ ਦੀਵਾਲੀ ਵਿੱਚ ਇਕ ਕਰਿਆਨਾ ਸਟੋਰ ਨੂੰ ਦੇਰ ਰਾਤ ਅਚਾਨਕ ਅੱਗ ਲੱਗਣ ਕਾਰਨ ਭਾਰੀ ਨੁਕਸਾਨ ਹੋਣ ਦਾ ਸਮਾਚਾਰ ਹੈ | ਜੰਡਿਆਲਾ-ਜਲੰਧਰ ਮੁੱਖ ਮਾਰਗ 'ਤੇ ਸਥਿਤ ਦੁਕਾਨ ਦੇ ਮਾਲਕ ਅਸ਼ਵਨੀ ਕੁਮਾਰ ਨੇ ਦੱਸਿਆ ਕਿ ਉਹ ਕਰੀਬ ਰੋਜ਼ਾਨਾ ਦੀ ਤਰ੍ਹਾਂ ਰਾਤ ਕਰੀਬ 8.30 ਵਜੇ ਆਪਣੀ ਦੁਕਾਨ ਬੰਦ ਕਰਕੇ ਘਰ ਚਲੇ ਗਏ ਅਤੇ ਫਿਰ ਕਰੀਬ 11.30 ਵਜੇ ਦੁਕਾਨ ਤੇ ਗੇੜਾ ਮਾਰਿਆ ਤਾਂ ਸਭ ਠੀਕ ਸੀ | ਪਰ ਜਦੋਂ ਸਵੇਰੇ 6 ਵਜੇ ਦੁਕਾਨ ਖੋਲ੍ਹਣ ਆਇਆ ਤਾਂ ਦੇਖਿਆ ਕਿ ਦੁਕਾਨ ਨੂੰ ਅੱਗ ਲੱਗੀ ਹੋਈ ਸੀ ਅਤੇ ਅੱਗ ਕਾਰਨ ਦੁਕਾਨ ਦਾ ਸਾਰਾ ਸਮਾਨ ਸੜ ਕੇ ਸੁਆਹ ਹੋ ਚੁੱਕਾ ਸੀ |
ਉਨ੍ਹਾਂ ਦੱਸਿਆ ਕਿ ਦੁਕਾਨ ਦੇ ਨਾਲ ਹੀ ਸਾਈਡ 'ਤੇ ਖੜ੍ਹਾ ਮੇਰਾ ਆਟੋ ਰਿਕਸ਼ਾ ਨੰਬਰ ਪੀ ਬੀ08-ਸੀਬੀ-1819 ਵੀ ਅੱਗ ਦੀ ਲਪੇਟ 'ਚ ਆਉਣ ਕਾਰਨ ਸੜ ਕੇ ਸੁਆਹ ਹੋ ਗਿਆ | ਪੀੜਤ ਦੁਕਾਨ ਮਾਲਕ ਅਸ਼ਵਨੀ ਕੁਮਾਰ ਨੇ ਦੱਸਿਆ ਕੀ ਮੇਰਾ ਕਰੀਬ ਸਾਢੇ ਤਿੰਨ ਲੱਖ ਰੁਪਏ ਦਾ ਨੁਕਸਾਨ ਹੋਇਆ ਹੈ | ਉਸਨੇ ਕਿਹਾ ਮੇਰੀ ਦੁਕਾਨ ਦਾ ਸਾਰਾ ਕੁਝ ਤਬਾਹ ਹੋ ਗਿਆ ਹੈ | ਪੀੜਤ ਨੇ ਦੱਸਿਆ ਕਿ ਅੱਗ ਲੱਗਣ ਦਾ ਮੁੱਖ ਕਾਰਨ ਬਿਜਲੀ ਸਾਰਟ ਸਰਕਟ ਹੋ ਸਕਦਾ ਹੈ | ਦੁਕਾਨਦਾਰ ਨੇ ਦੱਸਿਆ ਕਿ ਅੱਗ ਲੱਗਣ ਦੀ ਘਟਨਾ ਸਬੰਧੀ ਜਾਣਕਾਰੀ ਥਾਣਾ ਸਦਰ ਜਲੰਧਰ ਦੀ ਪੁਲਿਸ ਨੂੰ ਦਿੱਤੀ ਹੈ |
ਪਿਛਲੀ ਖ਼ਬਰ ਪ੍ਰਗਟ ਉਤਸਵ ਸੰਬੰਧੀ ਉਤਸਵ ਕਮੇਟੀ ਵਲੋਂ ਕਾਸਮਪੁਰ ਵਿਖੇ ਕੀਤੀ ਮੀਟਿੰਗ ਨੂੰ ਭਰਵਾਂ ਹੁੰਗਾਰਾ <br/> ਅਗਲੀ ਖ਼ਬਰ ਗੁੰਮ ਅਤੇ ਚੋਰੀ ਹੋਏ 8 ਮੋਬਾਈਲ ਫੋਨ ਬਰਾਮਦ ਕਰਕੇ ਮਾਲਕਾਂ ਨੂੰ ਸੌਂਪੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।