23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਜਵਾਹਰ ਨਵੋਦਿਆ ਵਿਦਿਆਲਿਆ ਤਲਵੰਡੀ ਮਾਧੋ ਵਿੱਚ 9ਵੀਂ ਅਤੇ 11ਵੀਂ ਜਮਾਤਾਂ ਦੇ ਦਾਖ਼ਲੇ ਲਈ ਆਨਲਾਈਨ ਅਰਜ਼ੀਆਂ ਮੰਗੀਆਂ-ਪਿ੍ੰ. ਅਰੁਣ ਕੁਮਾਰ

ਅਜੀਤ ਡੈਸਕ 20-09-2025
ਮਲਸੀਆਂ, 19 ਸਤੰਬਰ (ਸੁਖਦੀਪ ਸਿੰਘ)-ਭਾਰਤ ਸਰਕਾਰ ਦੇ ਸਿੱਖਿਆ ਮੰਤਰਾਲੇ ਵਲੋਂ ਚਲਾਏ ਜਾ ਰਹੇ ਪੀ.ਐਮ. ਸ੍ਰੀ ਸਕੂਲ ਜਵਾਹਰ ਨਵੋਦਿਆ ਵਿਦਿਆਲਿਆ, ਤਲਵੰਡੀ ਮਾਧੋ (ਜਲੰਧਰ) ਵਿੱਚ 9ਵੀਂ ਅਤੇ 11ਵੀਂ ਜਮਾਤਾਂ ਦੇ ਦਾਖ਼ਲੇ (ਸੈਸ਼ਨ 2026-27) ਲਈ ਆਨਲਾਈਨ ਅਰਜੀਆਂ ਦੀ ਮੰਗ ਕੀਤੀ ਗਈ ਹੈ | ਇਸ ਸੰਬੰਧੀ ਜਾਣਕਾਰੀ ਦਿੰਦਿਆਂ ਵਿਦਿਆਲਿਆ ਦੇ ਪਿ੍ੰਸੀਪਲ ਅਰੁਣ ਕੁਮਾਰ ਨੇ ਦੱਸਿਆ ਕਿ ਦਾਖ਼ਲੇ ਸੰਬੰਧੀ ਲੇਟਰਲ ਐਂਟਰੀ ਸਿਲੈਕਸ਼ਨ ਟੈਸਟ ਜਵਾਹਰ ਨਵੋਦਿਆ ਵਿਦਿਆਲਿਆ, ਤਲਵੰਡੀ ਮਾਧੋ ਵਿਖੇ 7 ਫਰਵਰੀ, 2026 ਨੂੰ ਹੋਵੇਗਾ | ਆਨਲਾਈਨ ਅਪਲਾਈ ਕਰਨ ਲਈ ਨਿਯਮ ਅਤੇ ਸ਼ਰਤਾਂ ਵੈੱਬਸਾਈਟ www.navodaya.gov.in 'ਤੇ ਦਰਸਾਈਆਂ ਗਈਆਂ ਹਨ | ਉਨ੍ਹਾਂ ਦੱਸਿਆ ਕਿ ਦਾਖ਼ਲੇ ਸੰਬਧੀ ਅਪਲਾਈ ਕਰਨ ਦੀ ਆਖ਼ਰੀ ਮਿਤੀ 23 ਸਤੰਬਰ, 2025 ਹੈ | ਆਨਲਾਈਨ ਰਜਿਸਟ੍ਰੇਸ਼ਨ ਵਾਸਤੇ 9ਵੀਂ ਜਮਾਤ ਲਈ ਅਤੇ 11ਵੀਂ ਜਮਾਤ ਲਈ https//cbseitms.nic.in/2025/nvsxi_11 ਲਿੰਕ 'ਤੇ ਅਪਲਾਈ ਕਰਕੇ ਫਾਰਮ ਭਰੇ ਜਾ ਸਕਦੇ ਹਨ | ਇਸ ਸੰਬੰਧੀ ਹੋਰ ਜਾਣਕਾਰੀ ਲਈ ਹੈੱਲਪਲਾਈਨ ਨੰਬਰ 79739-04878 (ਅਮਰਜੀਤ ਸਿੰਘ) ਅਤੇ 74048-16420 (ਸੁਮਿਤ ਬੇਨੀਵਾਲ) ਨਾਲ ਸੰਪਰਕ ਕੀਤਾ ਜਾ ਸਕਦਾ ਹੈ |
ਪਿਛਲੀ ਖ਼ਬਰ ਪ੍ਰਸ਼ਾਸਨ ਦੇ ਹੁਕਮਾਂ ਦੇ ਬਾਅਦ ਵੀ ਖਾਲੀ ਪਏ ਆਪਣੇ ਪਲਾਟਾਂ ਦੀ ਸਫ਼ਾਈ ਨਹੀਂ ਕਰਵਾ ਰਹੇ ਕੁਝ ਲੋਕ ਅਗਲੀ ਖ਼ਬਰ ਪਰਮਿੰਦਰ ਸਿੰਘ ਮੱਲ੍ਹੀ ਵਲੋਂ ਜ਼ਿਲ੍ਹਾ ਦਿਹਾਤੀ ਦੀ ਪ੍ਰਧਾਨਗੀ ਲਈ ਦਾਅਵੇਦਾਰੀ ਪੇਸ਼

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।