23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਸਾਬੀ ਮੋਗਾ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਦਿਹਾਤੀ ਦੇ ਮੀਤ ਪ੍ਰਧਾਨ ਨਿਯੁਕਤ

ਅਜੀਤ ਡੈਸਕ 20-09-2025
ਭੋਗਪੁਰ, 19 ਸਤੰਬਰ (ਕਮਲਜੀਤ ਸਿੰਘ ਡੱਲੀ)-ਕਾਂਗਰਸ ਪਾਰਟੀ ਦੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਸਰਪੰਚ ਸਤਨਾਮ ਸਿੰਘ ਸਾਬੀ ਮੋਗਾ ਨੂੰ ਕਾਂਗਰਸ ਪਾਰਟੀ ਵੱਲੋਂ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਦਿਹਾਤੀ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ | ਇਹ ਨਿਯੁਕਤੀ ਜ਼ਿਲ੍ਹਾ ਕਾਂਗਰਸ ਕਮੇਟੀ ਜਲੰਧਰ ਦਿਹਾਤੀ ਦੇ ਪ੍ਰਧਾਨ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਨੇ ਕੀਤੀ | ਇਸ ਮੌਕੇ ਸਤਨਾਮ ਸਿੰਘ ਸਾਬੀ ਮੋਗਾ ਨੇ ਆਪਣੀ ਇਸ ਨਿਯੁਕਤੀ ਤੇ ਕਾਂਗਰਸ ਦੇ ਕੌਮੀ ਪ੍ਰਧਾਨ ਮਲਿਕਅਰਜੁਨ ਖੜਗੇ, ਭਾਰਤੀ ਸੰਸਦ ਦੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ, ਕਾਂਗਰਸ ਦੀ ਚੇਅਰਪਰਸਨ ਸ਼੍ਰੀਮਤੀ ਸੋਨੀਆ ਗਾਂਧੀ, ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਜਲੰਧਰ ਦਿਹਾਤੀ ਦੇ ਪ੍ਰਧਾਨ ਹਰਦੇਵ ਸਿੰਘ ਲਾਡੀ ਸ਼ੇਰੋਵਾਲੀਆ ਤੇ ਹਲਕਾ ਆਦਮਪੁਰ ਵਿਧਾਇਕ ਸੁਖਵਿੰਦਰ ਸਿੰਘ ਕੋਟਲੀ ਦਾ ਧੰਨਵਾਦ ਕੀਤਾ | ਇਸ ਮੌਕੇ ਸੁਖਵਿੰਦਰ ਸਿੰਘ ਕੋਟਲੀ ਨੇ ਕਿਹਾ ਕਿ ਸਾਬੀ ਮੋਗਾ ਪਾਰਟੀ ਦੇ ਅਜਿਹੇ ਆਗੂ ਹਨ ਜੋ ਕਾਂਗਰਸ ਪਾਰਟੀ ਦੀ ਚੜ੍ਹਦੀ ਕਲਾ ਲਈ ਹਮੇਸ਼ਾ ਅੱਗੇ ਵਧ ਕੇ ਕੰਮ ਕਰਦੇ ਹਨ | ਇਸ ਮੌਕੇ ਸਾਬੀ ਮੋਗਾ ਨੇ ਕਿਹਾ ਕਿ ਮੈਂ ਇਹ ਜਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਵਾਂਗਾ ਤੇ ਕਾਂਗਰਸ ਪਾਰਟੀ ਦੀ ਮਜਬੂਤੀ ਲਈ ਦਿਨ-ਰਾਤ ਮਿਹਨਤ ਕਰਾਂਗਾ | ਇਸ ਮੌਕੇ ਬਲਾਕ ਕਾਂਗਰਸ ਕਮੇਟੀ ਦੇ ਪ੍ਰਧਾਨ ਪਰਮਿੰਦਰ ਸਿੰਘ ਮੱਲੀ, ਜਸਵੀਰ ਸਿੰਘ ਸੈਣੀ, ਜਗਦੀਪ ਢੱਡਾ ਅਤੇ ਹੋਰ ਹਾਜ਼ਰ ਸਨ |
ਪਿਛਲੀ ਖ਼ਬਰ ਚਿੱਟੀ ਵੇਈਾ ਦੇ ਪਾਣੀ ਨਾਲ ਮਹਿਮੂਵਾਲ ਯੂਸਫ਼ਪੁਰ ਦੇ 70 ਤੋਂ ਵੱਧ ਘਰ ਨੁਕਸਾਨੇ ਗਏ-ਐਡ: ਕੋਹਾੜ ਅਗਲੀ ਖ਼ਬਰ ਮਿੳਾੂਸੀਪਲ ਇੰਪਲਾਈਜ਼ ਅਤੇ ਸਫ਼ਾਈ ਸੇਵਕ ਮਜ਼ਦੂਰ ਯੂਨੀਅਨ ਦੀ ਤੀਜੇ ਦਿਨ ਵੀ ਜਾਰੀ ਰਹੀ ਹੜਤਾਲ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।