ਚਿੱਟੀ ਵੇਈਾ ਦੇ ਪਾਣੀ ਨਾਲ ਮਹਿਮੂਵਾਲ ਯੂਸਫ਼ਪੁਰ ਦੇ 70 ਤੋਂ ਵੱਧ ਘਰ ਨੁਕਸਾਨੇ ਗਏ-ਐਡ: ਕੋਹਾੜ
ਅਜੀਤ ਡੈਸਕ
20-09-2025
ਮਲਸੀਆਂ, 19 ਸਤੰਬਰ (ਦਲਜੀਤ ਸਿੰਘ ਸਚਦੇਵਾ)-ਚਿੱਟੀ ਵੇਈਾ ਦੇ ਪਾਣੀ ਦੀ ਮਾਰ ਹੇਠ ਆਏ ਪਿੰਡ ਮਹਿਮੂਵਾਲ ਯੂਸਫ਼ਪੁਰ ਵਿਖੇ ਲੋਕਾਂ ਦੇ ਘਰਾਂ ਦਾ ਬਹੁਤ ਹੀ ਨੁਕਸਾਨ ਹੋਇਆ ਹੈ ਤੇ ਲੋਕਾਂ ਦੀ ਸਹਾਇਤਾ ਲਈ ਕੋਈ ਪ੍ਰਸ਼ਾਸਨਿਕ ਅਧਿਕਾਰੀ ਨਹੀਂ ਪਹੁੰਚਿਆ | ਇਹ ਪ੍ਰਗਟਾਵਾ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਐਡ: ਬਚਿੱਤਰ ਸਿੰਘ ਕੋਹਾੜ ਨੇ ਗੱਲਬਾਤ ਕਰਦਿਆਂ ਕੀਤਾ | ਐਡ: ਕੋਹਾੜ ਨੇ ਕਿਹਾ ਕਿ ਚਿੱਟੀ ਵੇਈਾ ਦੇ ਹੜ੍ਹ ਕਾਰਨ ਪਿੰਡ ਮਹਿਮੂਵਾਲ ਯੂਸਫ਼ਪੁਰ ਵਿਖੇ ਲੋਕਾਂ ਦੇ 70 ਤੋਂ ਵੱਧ ਘਰ ਨੁਕਸਾਨੇ ਗਏ ਹਨ | ਉਨ੍ਹਾਂ ਕਿਹਾ ਕਿ ਕਾਫ਼ੀ ਦਿਨ ਬੀਤਣ 'ਤੇ ਵੀ ਸ਼ਾਹਕੋਟ ਦੇ ਪ੍ਰਸ਼ਾਸਨ ਵਲੋਂ ਪਿੰਡ ਦੇ ਪੀੜਤ ਪਰਿਵਾਰਾਂ ਦੀ ਸਾਰ ਨਹੀਂ ਲਈ ਗਈ | ਪੰਜਾਬ ਦੀ ਮੌਜੂਦਾ ਸਰਕਾਰ ਦੀ ਮਦਦ ਸਿਰਫ਼ ਬਿਆਨਾਂ ਤੱਕ ਹੀ ਸੀਮਤ ਹੈ ਤੇ ਹੇਠਲੇ ਪੱਧਰ 'ਤੇ ਲੋਕਾਂ ਨੂੰ ਕੋਈ ਮਦਦ ਨਹੀਂ ਮਿਲ ਰਹੀ | ਪ੍ਰਸ਼ਾਸਨਿਕ ਅਧਿਕਾਰੀ ਵੀ ਮੌਕੇ 'ਤੇ ਜਾ ਕੇ ਲੋਕਾਂ ਦੀ ਸਾਰ ਲੈਣਾ ਵੀ ਜ਼ਰੂਰੀ ਨਹੀਂ ਸਮਝ ਰਹੇ | ਉਨ੍ਹਾਂ ਕਿਹਾ ਕਿ ਅਕਾਲੀ ਦਲ ਇਨ੍ਹਾਂ ਪੀੜਤ ਪਰਿਵਾਰਾਂ ਨਾਲ ਡਟ ਕੇ ਖੜ੍ਹਾ ਹੈ ਤੇ ਇਨ੍ਹਾਂ ਪਰਿਵਾਰਾਂ ਦੀ ਆਵਾਜ਼ ਸਰਕਾਰ ਤੱਕ ਪਹੁੰਚਾਈ ਜਾਵੇਗੀ | ਉਨ੍ਹਾਂ ਮੁੱਖ ਮੰਤਰੀ ਪੰਜਾਬ ਕੋਲੋਂ ਮੰਗ ਕੀਤੀ ਕਿ ਜਲਦ ਤੋਂ ਜਲਦ ਸਰਵੇ ਕਰਵਾ ਕੇ ਪਿੰਡ ਮਹਿਮੂਵਾਲ ਯੂਸਫ਼ਪੁਰ ਦੇ ਪੀੜਤ ਪਰਿਵਾਰਾਂ ਨੂੰ ਘਰਾਂ ਦੇ ਹੋਏ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ | ਇਸ ਮੌਕੇ ਜਥੇ: ਚਰਨ ਸਿੰਘ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਸ਼ਾਹਕੋਟ, ਤਲਵੰਤ ਸਿੰਘ ਤਿੱਲਾ ਸੀਨੀਅਰ ਅਕਾਲੀ ਆਗੂ ਆਦਿ ਹਾਜ਼ਰ ਸਨ |