23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਨਿਹੰਗ ਜੱਥਾ ਖੋਜਕੀਪੁਰ ਵਾਲੇ ਵਲੋ ਗ਼ੈਰ-ਕਾਨੂੰਨੀ ਪ੍ਰਵਾਸੀਆਂ ਦੇ ਖ਼ਿਲਾਫ਼ ਰੋਸ ਪ੍ਰਦਰਸ਼ਨ

ਅਜੀਤ ਡੈਸਕ 20-09-2025
ਆਦਮਪੁਰ, 19 ਸਤੰਬਰ (ਰਮਨ ਦਵੇਸਰ)-ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਪ੍ਰਵਾਸੀ ਵਲੋ 5 ਸਾਲਾ ਬੱਚੇ ਨਾਲ ਦਰਿੰਦਗੀ ਤੋਂ ਬਾਆਦ ਉਸ ਨੂੰ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ | ਜਿਸ ਨਾਲ ਪੰਜਾਬ ਦੇ ਲੋਕਾਂ ਵਿਚ ਪ੍ਰਵਾਸੀਆਂ ਦੇ ਖ਼ਿਲਾਫ਼ ਵੱਡੇ ਪੱਧਰ 'ਤੇ ਰੋਸ ਪਾਇਆ ਜਾ ਰਿਹਾ ਹੈ | ਇਸ ਸਬੰਧੀ ਨਿਹੰਗ ਜੱਥਾ ਖੋਜਕੀਪੁਰ ਵਲੋਂ ਆਦਮਪੁਰ ਵਿਖੇ ਇਕ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਰਹਿ ਰਹੇ ਗ਼ੈਰ-ਕਾਨੂੰਨੀ ਪ੍ਰਵਾਸੀਆਂ ਨੂੰ ਪੰਜਾਬ ਤਾੋ ਬਾਹਰ ਕੱਢਿਆ ਜਾਵੇ | ਉਨ੍ਹਾਂ ਨੇ ਪ੍ਰਸ਼ਾਸਨ ਨੂੰ ਅਪੀਲ ਕੀਤੀ ਕਿ ਪੰਜਾਬ ਵਿੱਚ ਰਹਿਦੇ ਪ੍ਰਵਾਸੀਆਂ ਦੇ ਪਹਿਚਾਣ ਪੱਤਰ ਚੰਗੀ ਤਰ੍ਹਾਂ ਚੈੱਕ ਕੀਤੇ ਜਾਣ ਅਤੇ ਗ਼ੈਰ-ਕਾਨੂੰਨੀ ਢੰਗ ਨਾਲ ਰਹਿ ਰਹੇ ਪ੍ਰਵਾਸੀਆਂ ਦੇ ਖ਼ਿਲਾਫ਼ ਸਖ਼ਤ ਕਦਮ ਚੁੱਕੇ ਜਾਣ | ਇਸ ਮੌਕੇ ਜਥੇਦਾਰ ਹਰਵਿੰਦਰ ਸਿੰਘ ਧਾਮੀ , ਭਾਈ ਮਨਪ੍ਰੀਤ ਸਿੰਘ ਮਾਧੋਪੁਰ, ਜਥੇਦਾਰ ਬਾਬਾ ਜਗਮੋਹਨ ਸਿੰਘ ਹਮੀਰਾ (ਕਰਤਾਰਪੁਰ) ਅਤੇ ਅੰਬੇਦਕਰ ਸੈਨਾ ਅਤੇ ਹੋਰ ਆਦਮਪੁਰ ਵਾਸੀ ਮੌਜੂਦ ਸਨ |
ਪਿਛਲੀ ਖ਼ਬਰ ਅਪੈਕਸ ਇੰਟਰਨੈਸ਼ਨਲ ਪਬਲਿਕ ਸਕੂਲ ਵਲੋਂ “ਵਿਸ਼ਵ ਆਤਮਹੱਤਿਆ ਰੋਕਥਾਮ ਹਫ਼ਤਾ” ਮਨਾਇਆ ਅਗਲੀ ਖ਼ਬਰ ਪੰਜਾਬ ਸਟੂਡੈਂਟਸ ਯੂਨੀਅਨ ਵਲੋਂ ਐੱਸ. ਡੀ. ਐੱਮ. ਨੂੰ ਦਿੱਤਾ ਮੰਗ-ਪੱਤਰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।