23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਦਵਿੰਦਰ ਰਿਹਾਨ ਨੇ ਬਜ਼ੁਰਗਾਂ ਦੀ ਯਾਦ 'ਚ ਲੋੜਵੰਦਾਂ ਨੂੰ ਵੰਡਿਆ ਰਾਸ਼ਨ

ਅਜੀਤ ਡੈਸਕ 20-09-2025
ਸ਼ਾਹਕੋਟ, 19 ਸਤੰਬਰ (ਦਲਜੀਤ ਸਿੰਘ ਸਚਦੇਵਾ)-ਸ਼ਾਹਕੋਟ ਇਲਾਕੇ 'ਚ ਸਮਾਜ ਸੇਵਾ ਦੇ ਕੰਮਾਂ ਨੂੰ ਸਮਰਪਿਤ ਦਵਿੰਦਰ ਰਿਹਾਨ ਵਲੋਂ ਆਪਣੇ ਬਜ਼ੁਰਗਾਂ ਦੀ ਯਾਦ ਵਿਚ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਦਾ ਸਾਮਾਨ ਵੰਡਿਆ ਗਿਆ | ਇਸ ਮੌਕੇ ਦਵਿੰਦਰ ਰਿਹਾਨ ਨੇ ਕਿਹਾ ਕਿ ਲੋੜਵੰਦਾਂ ਦੀ ਮਦਦ ਕਰਨਾ ਸਭ ਤੋਂ ਵੱਡੀ ਸੇਵਾ ਹੈ | ਅੱਜ ਉਨ੍ਹਾਂ ਵਲੋਂ ਆਪਣੇ ਬਜ਼ੁਰਗਾਂ ਦੀ ਯਾਦ ਵਿਚ ਲੋੜਵੰਦਾਂ ਨੂੰ ਰਾਸ਼ਨ ਦਿੱਤਾ ਗਿਆ ਹੈ | ਇਸ ਮੌਕੇ ਮਹਿਲਾ ਮੰਡਲ ਸ਼ਾਹਕੋਟ ਦੀ ਚੇਅਰਪਰਸਨ ਅਮਰਜੀਤ ਕੌਰ ਸਚਦੇਵਾ ਨੇ ਕਿਹਾ ਕਿ ਦਵਿੰਦਰ ਰਿਹਾਨ ਜੋ ਹਮੇਸ਼ਾ ਸਮਾਜ ਸੇਵਾ ਦੇ ਕੰਮਾਂ ਲਈ ਤਤਪਰ ਰਹਿੰਦੇ ਹਨ | ਸ਼ਹਿਰ ਵਿਚ ਹਰ ਸਮਾਜਿਕ ਤੇ ਧਾਰਮਿਕ ਕੰਮਾਂ ਵਿਚ ਵਡਮੁੱਲਾ ਯੋਗਦਾਨ ਪਾਉਂਦੇ ਹਨ | ਉਨ੍ਹਾਂ ਕਿਹਾ ਕਿ ਰਿਹਾਨ ਵਲੋਂ ਹੜ੍ਹ ਪੀੜਤਾਂ ਦੀ ਵੀ ਹਰ ਪੱਖੋਂ ਮਦਦ ਕੀਤੀ ਜਾ ਰਹੀ ਹੈ | ਰਿਹਾਨ ਨੇ ਹਮੇਸ਼ਾਂ ਮਹਿਲਾ ਮੰਡਲ ਸ਼ਾਹਕੋਟ ਨੂੰ ਵੀ ਭਰਪੂਰ ਸਹਿਯੋਗ ਦਿੱਤਾ ਹੈ |
ਪਿਛਲੀ ਖ਼ਬਰ ਮੀਂਹ ਨਾਲ ਗਰੀਬ ਪਰਿਵਾਰ ਦੀ ਡਿੱਗੀ ਛਤ ਲਈ 15000 ਰੁਪਏ ਦੀ ਕੀਤੀ ਆਰਥਿਕ ਮਦਦ ਅਗਲੀ ਖ਼ਬਰ ਪੰਜਾਬ 'ਚ ਪ੍ਰਵਾਸੀ ਮਜ਼ਦੂਰਾਂ ਦੀ ਸਾਰੀ ਕਮਿਊਨਿਟੀ ਨੂੰ ਗ਼ਲਤ ਠਹਿਰਾਉਣਾ ਗ਼ੈਰ-ਕਨੂੰਨੀ ਤੇ ਸੰਵਿਧਾਨ ਦੇ ਖ਼ਿਲਾਫ਼-ਐਡਵੋ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।