23-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-09-2025

ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਪੁਰਬ ਨੂੰ ਸਮਰਪਿਤ ਕਰਵਾਇਆ ਗੁਰਮਤਿ ਸਮਾਗਮ

ਅਜੀਤ ਡੈਸਕ 20-09-2025
ਅੱਪਰਾ, 19 ਸਤੰਬਰ (ਦਲਵਿੰਦਰ ਸਿੰਘ ਅੱਪਰਾ)-ਗੁਰਦੁਆਰਾ ਸ੍ਰੀ ਗੁਰੂ ਨਾਨਕ ਦੇਵ ਸਿੰਘ ਸਭਾ ਮੋਰੋਂ ਵਿਖੇ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਜਾਣਕਾਰੀ ਦਿੰਦਿਆਂ ਨੰਬਰਦਾਰ ਗੁਰਨੇਕ ਸਿੰਘ ਨੇ ਦੱਸਿਆ ਕਿ ਸਵ. ਅਮਰ ਸਿੰਘ, ਬੀਬੀ ਪ੍ਰੀਤਮ ਕੌਰ, ਗੁਰਦਿਆਲ ਸਿੰਘ ਅਤੇ ਗੁਰਪਾਲ ਸਿੰਘ ਦੇ ਸਮੂਹ ਪਰਿਵਾਰ ਵਲੋਂ ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਿਆਈ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸਹਿਜ ਪਾਠ ਦੇ ਭੋਗ ਉਪਰੰਤ ਕਥਾ ਵਾਚਕ ਭਾਈ ਦਲਵਿੰਦਰ ਸਿੰਘ ਅੱਪਰਾ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਅਤੇ ਗਿਆਨੀ ਸੁਖਵੀਰ ਸਿੰਘ ਚੌਹਾਨ ਦੇ ਢਾਡੀ ਜਥੇ ਵਲੋਂ ਗੁਰ ਇਤਿਹਾਸ ਸਰਵਣ ਕਰਵਾਇਆ ਗਿਆ | ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ | ਇਸ ਮੌਕੇ ਮਾਸਟਰ ਬਲਵੀਰ ਸਿੰਘ, ਤਰਸੇਮ ਸਿੰਘ, ਅਵਤਾਰ ਸਿੰਘ, ਸੁਖਵੀਰ ਸਿੰਘ, ਅਮਰਜੀਤ ਸਿੰਘ, ਸਤਨਾਮ ਸਿੰਘ ਅਤੇ ਗੁਰਦੀਪ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਾਪਰੀ ਤੇ ਸ਼ੇਰੋਵਾਲੀਆ ਵਲੋਂ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਮੁਲਾਕਾਤ ਅਗਲੀ ਖ਼ਬਰ ਮੀਂਹ ਨਾਲ ਗਰੀਬ ਪਰਿਵਾਰ ਦੀ ਡਿੱਗੀ ਛਤ ਲਈ 15000 ਰੁਪਏ ਦੀ ਕੀਤੀ ਆਰਥਿਕ ਮਦਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।